ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ



ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਲਈ ਦੋ ਸਤੰਬਰ ਨੂੰ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਕਰਨੈਲ ਸਿੰਘ ਈਸੜੂ ਭਵਨ ਵਿੱਚ ਅੱਜ ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ ਅਤੇ ਬਲਵਿੰਦਰ ਸਿੰਘ ਰਾਜੂ ਔਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਬੰਧਕ ਕਮੇਟੀ, ਸਟੇਜ ਸੰਚਾਲਨ ਕਮੇਟੀ, ਪ੍ਰੈੱਸ ਕਮੇਟੀ ਅਤੇ ਹੋਰ ਕਮੇਟੀਆਂ ਬਣਾ ਕੇ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਸਾਰੀਆਂ ਜਥੇਬੰਦੀਆਂ ਨੇ ਆਪੋ ਆਪਣੀ ਜਥੇਬੰਦੀ ਵੱਲੋਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਗਿਣਤੀ ਨੋਟ ਕਰਵਾਈ।

ਮੀਟਿੰਗ ਵਿੱਚ ਮਤਾ ਪਾਸ ਕਰਕੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਸੰਯੁਕਤ ਕਿਸਾਨ ਮੋਰਚਾ ਵਿਰੋਧੀ ਬਿਆਨ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਮੰਗ ਕੀਤੀ ਗਈ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੰਗਨਾ ਰਣੌਤ ਅਤੇ ਉਸ ਦੀ ਫ਼ਿਲਮ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਦਿੱਲੀ ਦੇ ਹਵਾਈ ਅੱਡੇ ’ਤੇ ਤਿੰਨ ਕਿਸਾਨ ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਣ ਅਤੇ ਉਨ੍ਹਾਂ ਦੀਆਂ ਟਿਕਟਾਂ ਰੱਦ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ’ਤੇ ਵਧਾਈ ਡਿਊਟੀ ਰੱਦ ਕਰਨ, ਗੰਨੇ ਦੇ ਭਾਅ ਵਿੱਚ ਵਾਧਾ ਕਰਨ ਸਣੇ ਹੋਰ ਮੰਗਾਂ ਦੇ ਨਾਲ-ਨਾਲ ਇੱਕ ਹੋਰ ਮਤੇ ਰਾਹੀਂ ਪੰਜਾਬ ਦੇ ਕੋਆਪਰੇਟਿਵ ਅਦਾਰਿਆਂ ਜਿਵੇਂ ਮਾਰਕਫੈੱਡ ਅਤੇ ਮਿਲਕਫੈੱਡ ਆਦਿ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਜੰਗਵੀਰ ਸਿੰਘ ਚੌਹਾਨ, ਡਾਕਟਰ ਦਰਸ਼ਨਪਾਲ, ਬੂਟਾ ਸਿੰਘ ਬੁਰਜ ਗਿੱਲ, ਅਵਤਾਰ ਸਿੰਘ ਮੇਹਲੋਂ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ