ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਦਿੱਤਾ ਮੰਗ ਪੱਤਰ
ਪਠਾਨਕੋਟ: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਵੱਲੋਂ ਪੰਜਾਬ ਸਰਕਾਰ ਨਾਲ ਸੰਬੰਧਿਤ ਕਿਸਾਨੀ ਮੰਗਾਂ ਨੂੰ ਲੈਕੇ ਕੈਬਨਿਟ ਮੰਤਰੀ ਲਾਲ ਚੰਦ ਕੱਟਾਰੂਚੱਕ ਦੇ ਘਰ ਸਾਹਮਣੇ ਰੋਸ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਕੈਬਨਿਟ ਮੰਤਰੀ ਲਾਲ ਚੰਦ ਕੱਟਾਰੂਚੱਕ ਨੂੰ ਦਿੱਤਾ ਗਿਆ।
ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਗ ਪੱਤਰ ’ਚ ਸ਼ਾਮਲ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ। ਧਰਨੇ ਦੇ ਆਖਰ ‘ਚ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਮੰਗ ਪੱਤਰ ਸਬੰਧੀ ਪੰਜਾਬ ਦੇ ਮੁਖ ਮੰਤਰੀ ਨਾਲ ਵਿਚਾਰ ਵਿਚਾਂਦਰਾ ਕਰਨਗੇ ਅਤੇ ਲੋਕ ਪੱਖੀ ਮੰਗਾਂ ਹੱਲ੍ਹ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।

Comments
Post a Comment