ਕਿਸਾਨ ਜਥੇਬੰਦੀਆਂ ਵੱਲੋਂ ਮੰਤਰੀ ਧਾਲੀਵਾਲ ਦੇ ਘਰ ਅੱਗੇ ਲਗਾਇਆ ਧਰਨਾ
ਚੇਤਨਪੁਰਾ: ਹਰ ਖੇਤ ਤੱਕ ਨਹਿਰੀ ਪਾਣੀ ਤੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ, ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਲਈ,ਦਰਿਆਈ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕਰਵਾਉਣ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79, 80 ਰੱਦ ਕਰਵਾਉਣ, ਬਾਰਿਸ਼ ਦੇ ਪਾਣੀ ਦੀ ਸੰਭਾਲ ਕਰਨ ਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਹਰੇਕ ਜਿਣਸ ਦੀ ਖਰੀਦਦਾਰੀ ਯਕੀਨੀ ਬਣਾਉਣ ਲਈ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜੇ ਤੇ ਲੀਕ ਮਾਰਨ,ਵਾਹਗਾ, ਹੁਸੈਨੀਵਾਲਾ ਤੇ ਸੁਲੇਮਾਨ ਦੀ ਸਰਹੱਦ ਰਾਹੀਂ ਪਾਕਿਸਤਾਨ ਤੇ ਹੋਰ ਦੇਸ਼ਾਂ ਨਾਲ ਸੜਕ ਰਾਹੀਂ ਵਪਾਰ ਖੁਲਵਾਉਣ ਲਈ, ਹਰੇਕ ਕਿਸਾਨ ਨੂੰ ਦਸ ਹਜ਼ਾਰ ਰੁਪਏ ਪੈਨਸ਼ਨ ਦਿਵਾਉਣ ਲਈ,ਚਿੱਪ ਵਾਲੇ ਮੀਟਰ ਲਾਉਣ ਦੀ ਨੀਤੀ ਵਾਪਸ ਕਰਵਾਉਣ ਆਦਿ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ -ਵੱਖ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਧਰਨਾ ਲਗਾਇਆ ਗਿਆ।
ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਕਿਸਾਨ ਆਗੂਆਂ ਡਾਕਟਰ ਸਤਨਾਮ ਸਿੰਘ ਅਜਨਾਲਾ ਤੇ ਰਤਨ ਸਿੰਘ ਰੰਧਾਵਾ, ਧਨਵੰਤ ਸਿੰਘ ਖਤਰਾਏ, ਲਖਬੀਰ ਸਿੰਘ ਨਿਜਾਮਪੁਰਾ ਤੇ ਬਲਕਾਰ ਸਿੰਘ ਦੁਧਾਲਾ, ਕੁਲਵੰਤ ਸਿੰਘ ਮਲੂਨੰਗਲ, ਜਤਿੰਦਰ ਸਿੰਘ ਛੀਨਾ,ਹਰਦੀਪ ਕੌਰ ਕੋਟਲਾ, ਨਿਸ਼ਾਨ ਸਿੰਘ ਸਾਂਘਣਾ, ਸੁੱਚਾ ਸਿੰਘ ਅਜਨਾਲਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਪੰਜਾਬ ਚੈਪਟਰ ਵੱਲੋਂ ਪੰਜਾਬ ਦੇ ਗੰਭੀਰ ਸੰਕਟ ਨੂੰ ਮੁੱਖ ਰੱਖਦਿਆਂ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਮੰਗਾਂ ਸਰਕਾਰਾਂ ਹੱਲ ਕਰਨ ਤੋਂ ਟਾਲਾ ਵੱਟ ਰਹੀਆਂ ਹਨ, ਇਸ ਲਈ ਪੰਜਾਬ ਦੇ ਲੋਕਾਂ ਨੇ ਇੰਨਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਬੱਝਵਾਂ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ।
ਜਿਸ ਲਈ ਪੰਜਾਬ ਦੇ ਲੋਕਾਂ ਨੂੰ ਜਵਾਨ ਤੇ ਕਿਸਾਨ ਨੂੰ ਬਚਾਉਣ ਲਈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ ਤੇ ਲਿਆਉਣ ਲਈ ਵੱਡਾ ਸੰਘਰਸ਼ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ।
ਇਸ ਮੌਕੇ ਸਤਨਾਮ ਸਿੰਘ ਝੰਡੇਰ, ਮੁਖਤਾਰ ਸਿੰਘ ਮੁਹਾਵਾ, ਸਵਿੰਦਰ ਸਿੰਘ ਮੀਰਾਂਕੋਟ, ਹਰਪਾਲ ਸਿੰਘ ਛੀਨਾ, ਸੁਖਦੇਵ ਸਿੰਘ ਸਹਿੰਸਰਾ, ਮੇਜਰ ਸਿੰਘ ਕੜਿਆਲ, ਸੁੱਚਾ ਸਿੰਘ ਖਤਰਾਏ, ਟਹਿਲ ਸਿੰਘ ਚੇਤਨਪੁਰਾ, ਕਾਬਲ ਸਿੰਘ ਛੀਨਾ, ਅਵਤਾਰ ਸਿੰਘ ਜੱਸੜ ਆਦਿ ਨੇ ਵੀ ਸੰਬੋਧਨ ਕੀਤਾ।

Comments
Post a Comment