ਕਿਸਾਨਾਂ ਨੇ ਕਾਰਪੋਰੇਟਾਂ ਦਾ ਪੁਤਲਾ ਫੂਕ ਕੇ ਕੀਤੀ ਜ਼ਬਰਦਸਤ ਨਾਅਰੇਬਾਜ਼ੀ
ਡੇਹਲੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ “ਕਾਰਪੋਰੇਟੋ ਭਾਰਤ ਛੱਡੋ” ਦਿਵਸ ਕਿਲ੍ਹਾ ਰਾਏਪੁਰ ਵਿਖੇ ਮਨਾਇਆ। ਇਸ ਮੌਕੇ ਕਿਸਾਨਾਂ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਆਸੀ ਕਲਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਆਗੂ ਡਾ. ਕੇਸਰ ਸਿੰਘ ਧਾਂਦਰਾ, ਪੀਐਸਈਬੀ ਇੰਪਲਾਈਜ ਫੈਡਰੇਸ਼ਨ (ਏਟਕ) ਦੇ ਜਗਮਿੰਦਰ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਨੇਕ ਸਿੰਘ ਗੁੱਜਰਵਾਲ, ਡਾ. ਜਸਵਿੰਦਰ ਸਿੰਘ ਕਾਲਖ, ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ ਅਤੇ ਕਰਨੈਲ ਸਿੰਘ ਨੇ ਆਖਿਆ ਕਿ ਕੇਂਦਰ ਦੀਆਂ ਕਾਰਪੋਰੇਟ ਪੱਖੀ ਨੀਤੀ ਦੇ ਮੁਕਾਬਲੇ ਲੋਕ ਪੱਖੀ ਨੀਤੀਆਂ ਨੂੰ ਉਭਾਰਨ ਦੀ ਜ਼ਰੂਰਤ ਹੈ। ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਕਾਰਪੋਰੇਟਾਂ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ, ਜਿਸ ਕਾਰਨ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਕੇ ਅਡਾਨੀਆ ਅੰਬਾਨੀਆ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਦੇਸ਼ ਦੇ ਮਿਹਨਤੀ ਲੋਕਾਂ ਨੂੰ ਇੱਕ ਵਾਰ ਫਿਰ ਅਜ਼ਾਦੀ ਦਾ ਲੜਾਈ ਵਰਗਾ ਅੰਦੋਲਨ “ਕਾਰਪੋਰੇਟੋ ਭਾਰਤ ਛੱਡੋ” ਮੁੜ ਸ਼ੁਰੂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਹਨਾਂ ਆਖਿਆ ਕਿ ਭਾਜਪਾ ਵੱਲੋ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਜਾਤ, ਧਰਮ, ਲਿੰਗ, ਇਲਾਕਿਆਂ ਦੇ ਨਾਮ ਤੇ ਲੋਕਾਂ ਵਿੱਚ ਦੰਗੇ ਕਰਵਾਉਣ ਦੇ ਮਨਸੂਬਿਆਂ ਨੂੰ ਸਫਲ ਨਹੀ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੇ ਮਾਰਚ ਕਰਕੇ ਕਾਰਪੋਰੇਟਾਂ ਦਾ ਪੁਤਲਾ ਵੀ ਫੂਕਿਆ ਅਤੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹੋਰਨਾ ਤੋ ਇਲਾਵਾ ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਘਵੀਰ ਸਿੰਘ ਆਸੀ ਕਲਾਂ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਬਾਬਾ ਸੁਖਮਿੰਦਰ ਸਿੰਘ ਟੂਸੇ, ਕੁਲਦੀਪ ਸਿੰਘ ਪੱਖੋਵਾਲ, ਕਰਮ ਸਿੰਘ ਗਰੇਵਾਲ, ਮਲਕੀਤ ਸਿੰਘ ਗਰੇਵਾਲ, ਸਾਬਕਾ ਹਾਕੀ ਖਿਡਾਰੀ ਨਛੱਤਰ ਸਿੰਘ, ਬਲਵੀਰ ਸਿੰਘ ਭੁੱਟਾ, ਕੁਲਵੰਤ ਸਿੰਘ ਮੋਹੀ, ਪ੍ਰਦੀਪ ਸਿੰਘ ਮਾਂਗਟ, ਪਰਮਜੀਤ ਸਿੰਘ ਪੀਜ਼ਵਾਲੇ, ਅਮਰਜੀਤ ਸਿੰਘ ਸਹਿਜਾਦ, ਤਰਲੋਚਨ ਸਿੰਘ, ਰਵੀ, ਰਾਜ ਗਿੱਲ, ਹਰਵਿੰਦਰ ਸਿੰਘ ਨਾਰੰਗਵਾਲ, ਜਸਵੰਤ ਸਿੰਘ ਟੂਸੇ, ਡੋਗਰ ਸਿੰਘ ਟੂਸੇ, ਬੂਟਾ ਸਿੰਘ ਮਨਸੂਰਾਂ ਆਦਿ ਹਾਜ਼ਰ ਸਨ।

Comments
Post a Comment