ਜਮਹੂਰੀ ਕਿਸਾਨ ਸਭਾ ਵੱਲੋਂ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ



ਲੁਧਿਆਣਾ: ਬਿਜਲੀ ਮੁਲਾਜ਼ਮਾਂ ਵੱਲੋਂ 10 ਸਤੰਬਰ ਤੋਂ ਸ਼ੁਰੂ ਕੀਤੀ ਹੜਤਾਲ ਦੀ ਹਮਾਇਤ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਤੇ ਉਹਨਾਂ ਨਾਲ ਗੱਲਬਾਤ ਕਰਕੇ ਹੜਤਾਲ ਖਤਮ ਕਰਵਾਉਣ ਦੀ ਮੰਗ ਕੀਤੀ ਹੈ। ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਹੈ ਕਿ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਉਹਨਾਂ ਨਾਲ ਗੱਲਬਾਤ ਤੋਂ ਵੀ ਭੱਜ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਹਨਾਂ ਦੀ ਗੱਲ ਸੁਣੀ ਜਾਂਦੀ, ਪਰ ਸਰਕਾਰ ਨੇ ਉਹਨਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਧਾਰਨ ਕੀਤਾ ਹੋਇਆ ਹੈ।

ਉਹਨਾਂ ਮੰਗ ਕੀਤੀ ਕਿ ਬਿਜਲੀ ਮਹਿਕਮੇ ਵਿੱਚ ਖਾਲੀ ਪਈਆਂ ਅਸਾਮੀਆਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ। ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇ। ਬਿਜਲੀ ਬੋਰਡ ਦਾ ਨਿੱਜੀਕਰਨ ਕਰਨ ਦੀ ਨੀਤੀ ਨੂੰ ਖ਼ਤਮ ਕੀਤਾ ਜਾਵੇ। ਭ੍ਰਿਸ਼ਟਚਾਰ ਤੇ ਲਗਾਮ ਕੱਸੀ ਜਾਵੇ। ਮਹਿਕਮੇ ਨੂੰ ਵਿੱਤੀ ਘਾਟੇ ਵਿੱਚੋਂ ਕੱਢਣ ਲਈ ਸਹਾਇਤਾ ਕੀਤੀ ਜਾਵੇ।

ਸਭਾ ਦੇ ਉਪਰੋਕਤ ਆਗੂਆਂ ਦਾ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜੇ ਸਰਕਾਰ ਨੇ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਇਸ ਸੰਘਰਸ਼ ਵਿੱਚ ਕੁੱਦੇਗੀ। ਉਹਨਾਂ ਸਮੂਹ ਕਿਸਾਨਾਂ ਨੂੰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ਕਰਨ ਦੀ ਵੀ ਅਪੀਲ ਕੀਤੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ