ਜੋਧਾਂ ‘ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜਾ ’ਤੇ ਕਾਰਪੋਰੇਟਾ ਨੂੰ ਭਜਾਉਣ ਦਾ ਦਿੱਤਾ ਸੱਦਾ
ਜੋਧਾਂ: ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਕਸਬਾ ਜੋਧਾਂ ਰਤਨ ਦੇ ਬਜ਼ਾਰ ਦੇ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਹਾਰ ਪਾਕੇ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਜਸਵਿੰਦਰ ਕਾਲਖ ਤੇ ਜ਼ਿਲ੍ਹਾ ਪ੍ਰਧਾਨ ਡਾ. ਸੁਖਵਿੰਦਰ ਸਿੰਘ ਅਟਵਾਲ, ਜੋਧਾਂ ਰਤਨ ਬਜ਼ਾਰ ਐਸੋਸੀਏਸ਼ਨ ਦੇ ਜਸਵੰਤ ਸਿੰਘ ਘੋਲੀ ਤੇ ਪਰਮਜੀਤ ਪੰਮਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਪਿੰਦਰ ਸਿੰਘ ਤੇ ਸਿਕੰਦਰ ਸਿੰਘ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਨੇ ਜਿੰਨਾ ਸਾਮਰਾਜੀ ਨੀਤੀ ਵਿਰੁੱਧ ਅਜ਼ਾਦੀ ਦੀ ਲੜਾਈ ਲੜੀ ਸੀ, ਉਹਨਾਂ ਹੀ ਨੀਤੀਆਂ ਨੂੰ ਸਾਡੇ ਮੌਜੂਦਾ ਹਾਕਮ ਫਿਰ ਤੋਂ ਲਾਗੂ ਕਰਨਾ ਚਾਹੁੰਦੇ ਹਨ। ਉਹਨਾ ਆਖਿਆ ਕਿ ਸ਼ਹੀਦ ਭਗਤ ਦੇ ਵਾਰਸ ਹਾਕਮਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਦੇਸ਼ ਵਿੱਚ ਲਾਗੂ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਕਿਰਤੀ ਕਿਸਾਨਾਂ ਨੂੰ ਇਕੱਠੇ ਹੋ ਕੇ ਕਾਰਪੋਰੇਟਾ ਨੂੰ ਭਾਰਤ ਵਿੱਚੋਂ ਕੱਢ ਦੇਣਾ ਚਾਹੀਦਾ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਮਨਪ੍ਰੀਤ ਕੌਰ ਢੈਪਈ, ਭੁਪਿੰਦਰ ਸਿੰਘ ਗਰੇਵਾਲ, ਸੁਖਵੀਰ ਸਿੰਘ, ਸੁਖਵਿੰਦਰ ਸਿੰਘ ਬੱਬਲੂ, ਅਮਰਜੀਤ ਸਿੰਘ ਸਹਿਜਾਦ, ਗੁਰਮੀਤ ਸਿੰਘ ਕਿਲ੍ਹੇਵਾਲਾ, ਮੋਹਣ ਸਿੰਘ ਗਰੇਵਾਲ, ਜਗਮਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਡਾ. ਅਜੀਤ ਰਾਮ ਸ਼ਰਮਾ ਝਾਡੇ, ਡਾ. ਜਸਮੇਲ ਸਿੰਘ ਗਿੱਲ, ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਪ੍ਰਦੀਪ ਸਿੰਘ ਮਾਂਗਟ, ਮੋਹੀ, ਡਾ. ਸੰਤੋਖ ਸਿੰਘ ਮਨਸੂਰਾ, ਡਾ, ਕੇਸਰ ਸਿੰਘ ਧਾਦਰਾ, ਅਮਰਜੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

Comments
Post a Comment