ਪਿੰਡ ਕਿਲ੍ਹਾ ਰਾਏਪੁਰ ‘ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ



ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਤਿਹਾਸਕ ਪਿੰਡ ਕਿਲ੍ਹਾ ਰਾਏਪੁਰ ’ਚ “ਕਾਰਪੋਰੇਟ ਵਿਰੋਧੀ ਦਿਵਸ” ਦੇ ਤੌਰ ’ਤੇ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਨੇ “ਇਨਕਲਾਬ ਜ਼ਿੰਦਾਬਾਦ, ਸਾਮਰਾਜਵਾਦ ਮੁਰਦਾਬਾਦ” ਦਾ ਨਾਅਰਾ ਲਗਾਇਆ ਸੀ, ਪਰ ਸਾਡੇ ਹਾਕਮ ਅੱਜ ਦੇਸ਼ ਵਿੱਚ ਸਾਮਰਾਜ ਪੱਖੀ ਨੀਤੀਆਂ ਨੂੰ ਲਾਗੂ ਕਰ ਕੇ ਕਿਸਾਨ ਮਜ਼ਦੂਰਾਂ ਦੀ ਮਿਹਨਤ ਨਾਲ ਕਮਾਈ ਪੂੰਜੀ ਨੂੰ ਹੜੱਪ ਜਾਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਾਰਿਸ ਹਾਕਮਾਂ ਦੀਆਂ ਬਦਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਇਸ ਮੌਕੇ ਹਰਨੇਕ ਸਿੰਘ ਗੁੱਜਰਵਾਲ ਤੇ ਜਗਤਾਰ ਸਿੰਘ ਚਕੋਹੀ ਨੇ ਆਖਿਆ ਕਿ ਜਿੰਨਾ ਚਿਰ “ਇੱਕ ਮਨੁੱਖ ਦੀ ਦੂਜੇ ਮਨੁੱਖ ਹੱਥੋਂ ਲੁੱਟ” ਜਾਰੀ ਰਹੇਗੀ ਉੱਨਾਂ ਚਿਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਵਾਲੇ ਲੋਕ ਅੰਦੋਲਨ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਲੁਟੇਰੇ ਹਾਕਮ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਵਿੱਚ ਖੋਟ ਰਲ਼ਾ ਕੇ ਆਪਣੀ ਉਮਰ ਲੰਬੀ ਕਰਨਾ ਚਾਹੁੰਦੇ ਹਨ, ਪਰ ਸ਼ਹੀਦਾਂ ਦੇ ਵਾਰਿਸ ਉਹਨਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀ ਹੋਣ ਦੇਣਗੇ। ਅੱਜ ਦੇ ਸਮਾਗਮ ਦੀ ਪ੍ਰਧਾਨਗੀ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ ਜੜਤੌਲੀ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕੀਤੀ।

ਸਮਾਗਮ ਦੌਰਾਨ ਲੱਡੂ ਬਰਫੀ ਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਦਫ਼ਤਰ ਸਕੱਤਰ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ ਜੱਗਾ, ਕੁਲਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਜਸਵੰਤ ਸਿੰਘ ਟੂਸੇ, ਕਰਮ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਡਾ. ਹਰਬੰਸ ਸਿੰਘ ਬਰਸਾਮਾ, ਡਾ. ਕੇਸਰ ਸਿੰਘ ਧਾਦਰਾ, ਬਲਵੀਰ ਸਿੰਘ ਭੁੱਟਾ, ਚਮਕੌਰ ਸਿੰਘ ਛਪਾਰ, ਨੰਬਰਦਾਰ ਨਿਰਭੈ ਸਿੰਘ, ਕਾਕਾ ਜੜਤੌਲੀ, ਜਗਮਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲਾ ਮੋਹੀ, ਪ੍ਰਦੀਪ ਸਿੰਘ ਮਾਂਗਟ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਤਰਲੋਚਨ ਸਿੰਘ ਘੁੰਗਰਾਣਾ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ