ਭੋਗ ’ਤੇ ਵਿਸ਼ੇਸ਼: ਕਿਸਾਨ ਆਗੂ ਕੁਲੈਕਟਰ ਸਿੰਘ ਨਾਰੰਗਵਾਲ
ਲੁਧਿਆਣਾ: ਕਿਸਾਨ ਆਗੂ ਕੁਲੈਕਟਰ ਸਿੰਘ ਨਾਰੰਗਵਾਲ (80 ਸਾਲ) ਜ਼ਿਲ੍ਹਾ ਲੁਧਿਆਣਾ ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਸਨ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਮਿਤੀ 5 ਸਤੰਬਰ ਦਿਨ ਵੀਰਵਾਰ ਨੂੰ ਪਾਏ ਜਾ ਰਹੇ ਹਨ। ਉਹਨਾਂ ਦਾ ਜੀਵਨ ਬਹੁਤ ਸੰਘਰਸ਼ਮਈ ਰਿਹਾ। ਉਹਨਾਂ ਨੇ ਰੋਜ਼ੀ ਰੋਟੀ ਲਈ ਪਹਿਲਾਂ ਫੌਜ ਵਿੱਚ ਨੌਕਰੀ ਕੀਤੀ। ਫੌਜ ਵਿੱਚੋਂ ਸੇਵਾ ਮੁਕਤੀ ਤੋਂ ਬਾਅਦ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਵੀ ਡਿਊਟੀ ਕੀਤੀ। ਉਹਨਾਂ ਦੇ ਦੋ ਪੁੱਤਰ, ਦੋ ਧੀਆਂ ਹਨ। ਜਿਹੜੇ ਅੱਗੇ ਬੱਚਿਆਂ ਵਾਲੇ ਹਨ। ਉਹਨਾਂ ਦੀ ਧਰਮ ਪਤਨੀ ਪਹਿਲਾਂ ਹੀ ਵਿਛੋੜਾ ਦੇ ਗਏ ਸਨ। ਕੁਲੈਕਟਰ ਸਿੰਘ ਨਾਰੰਗਵਾਲ ਨੇ ਪਿਛਲੇ ਸਮੇਂ ਦੇ ਕਿਸਾਨਾਂ ਮਜ਼ਦੂਰਾਂ ਦੇ ਜੇਤੂ ਅੰਦੋਲਨ ਵਿੱਚ ਮੋਹਰੀ ਭੂਮਿਕਾ ਨਿਭਾਈ। ਉਹਨਾਂ ਆਪਣੇ ਪਿੰਡ ਨਾਰੰਗਵਾਲ ਤੋਂ ਲੈ ਕੇ ਦਿੱਲੀ ਦੇ ਬਾਰਡਰਾਂ ਉੱਪਰ ਸਰਗਰਮੀ ਕਰਕੇ ਮਜ਼ਦੂਰਾਂ ਕਿਸਾਨਾਂ ਦੇ ਜਥਿਆਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਭੇਜਦੇ ਰਹੇ।
ਉਹ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ’ਤੇ ਲੱਗੇ ਮੋਰਚੇ ਦੀ ਟੀਮ ਦਾ ਹਿੱਸਾ ਸਨ। ਉਹਨਾਂ ਵੱਲੋਂ ਜਿੱਥੇ ਇਸ ਮੋਰਚੇ ਨੂੰ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਉੱਥੇ ਇਸ ਮੋਰਚੇ ਵਿੱਚ ਚਾਹ ਦੇ ਲੰਗਰ ਨੂੰ ਆਪਣੀ ਨਿੱਜੀ ਕਮਾਈ ਵਿੱਚੋਂ ਚਲਾਇਆ। ਕੁਲੈਕਟਰ ਸਿੰਘ ਨਾਰੰਗਵਾਲ ਇਹਨਾਂ ਮੋਰਚਿਆਂ ਵਿੱਚ ਪੂਰੀ ਤਨ ਦੇਹੀ ਨਾਲ ਸ਼ਾਮਿਲ ਹੋਕੇ ਬਾਕੀ ਟੀਮ ਦੀ ਹੌਸਲਾ ਅਫਜਾਈ ਕਰਦੇ ਸਨ। ਜਿਸ ਨਾਲ ਬਾਕੀ ਲੋਕਾਂ ਵਿੱਚ ਵੀ ਜੋਸ਼ ਭਰ ਜਾਂਦਾ ਸੀ। ਉਹਨਾਂ ਦੇ ਸਦੀਵੀ ਵਿਛੋੜੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਗੁਰਮੇਲ ਸਿੰਘ ਰੂਮੀ, ਜਗਤਾਰ ਸਿੰਘ ਚਕੌਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਮਲਕੀਤ ਸਿੰਘ ਗਰੇਵਾਲ, ਦਫਤਰ ਸਕੱਤਰ ਨਛੱਤਰ ਸਿੰਘ, ਕਰਮ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਬਾਬਾ ਬਲਵਿੰਦਰ ਸਿੰਘ ਘੁੱਕ, ਪੰਚ ਸਤਵੰਤ ਸਿੰਘ ਨਾਰੰਗਵਾਲ, ਮੋਹਣ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਆਖਿਆ ਕਿ ਕੁਲੈਕਟਰ ਸਿੰਘ ਦੇ ਵਿਛੋੜੇ ਨਾਲ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Comments
Post a Comment