ਝੋਨੇ ਦੀ ਖਰੀਦ ਚਾਲੂ ਕਰਵਾਉਣ ਲਈ ਅਧਿਕਾਰੀਆਂ ਨਾਲ ਕੀਤੀ ਚਰਚਾ



ਗੁਰਾਇਆ: ਝੋਨੇ ਦੀ ਖਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਸਥਾਨਕ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿਥੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਖਰੀਦ ਤੁਰੰਤ ਚਾਲੂ ਕਰੇ। ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਜਾਣਕਾਰੀ ਦਿੱਤੀ ਗਈ ਕਿ ਜਿੰਨਾ ਚਿਰ ਸਰਕਾਰ ਚੌਲ ‘ਚੋਂ ਛੋਟ ਨਹੀਂ ਦਿੰਦੀ, ਉਨ੍ਹਾ ਸਮਾਂ ਸ਼ੈਲਰ ਖਰੀਦਿਆਂ ਝੋਨਾ ਆਪਣੇ ਅੰਦਰ ਨਹੀਂ ਰਖਵਾ ਰਹੇ, ਜਿਸ ਕਾਰਨ ਖਰੀਦ ਨਹੀਂ ਹੋ ਰਹੀਂ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਖਰੀਦ ਨਾਲ ਕੀਤੀ ਗਈ ਤਾਂ ਕਿਸਾਨ ਪੰਜਾਬ ਦੀਆਂ ਸੜਕਾਂ ਜਾਮ ਕਰਨ ਲਈ ਮਜ਼ਬੂਰ ਹੋਣਗੇ। ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਨਾਲ ਕਿਸਾਨਾਂ ਨੇ ਮੁਸ਼ਕਲਾਂ ਸਬੰਧੀ ਚਰਚਾ ਕੀਤੀ। 

ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਕੁਮਾਰ ਦੁੱਗਲ ਨਾਲ ਵੀ ਦਫ਼ਤਰ ਦੇ ਬਾਹਰ ਮੰਗਾਂ ਬਾਰੇ ਚਰਚਾ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ, ਜ਼ਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਰੁੜਕੀ, ਤਹਿਸੀਲ ਮੀਤ ਪ੍ਰਧਾਨ ਮਨਜਿੰਦਰ ਸਿੰਘ ਬਾਸੀ, ਨੰਬਰਦਾਰ ਤੀਰਥ ਸਿੰਘ, ਪੰਚ ਸੁਖਦੀਪ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਪੰਚ ਭੁਪਿੰਦਰ ਸਿੰਘ, ਮਨਜਿੰਦਰ ਸਿੰਘ ਢੇਸੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ