ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਿਸਾਨਾਂ ਵਲੋਂ ਮੋਰਚਾ ਜਾਰੀ



ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵਲੋਂ ਝੋਨੇ ਦੀ ਖਰੀਦ ਨੂੰ ਲੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਮੁਹਰੇ ਧਰਨਾ ਲਗਾਉਣ ਜਾਂਦੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਦੇ ਸਾਂਝੇ ਜਥੇ ਨੂੰ ਅੱਜ ਕਿਸਾਨ ਭਵਨ ਵਿੱਚ ਭਾਰੀ ਪੁਲਿਸ ਬੱਲ ਨਾਲ ਘੇਰ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਲੱਗਣ ਵਾਲੇ ਧਰਨੇ ਨੂੰ ਰੋਕ ਦਿੱਤਾ। ਇਸ ਮੌਕੇ ਰੋਹ ਵਿੱਚ ਆਏ ਕਿਸਾਨਾਂ, ਆੜ੍ਹਤੀਆ ਤੇ ਮਜ਼ਦੂਰਾਂ ਵੱਲੋ ਕੇਂਦਰ ਤੇ ਸੂਬਾ ਸਰਕਾਰਾਂ ਵਿਰੁੱਧ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਆਗੂਆਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ। ਇਸ ਤੋਂ ਬਾਅਦ ਆਗੂਆਂ ਨੇ ਐਲਾਨ ਕੀਤਾ ਕਿ ਇਹ ਧਰਨਾ ਕਿਸਾਨ ਭਵਨ ਤੋਂ ਹੀ ਚਲਾਇਆ ਜਾਵੇਗਾ ਅਤੇ ਕੱਲ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਜਾਣ ਲਈ ਫਿਰ ਵਧਿਆ ਜਾਵੇਗਾ। ਸੂਬੇ ਵਿੱਚੋਂ ਹੋਰ ਕਿਸਾਨਾਂ ਨੂੰ ਇਸ ਧਰਨੇ ਵਿੱਚ ਪਹੁੰਚਣ ਦੀ ਅਪੀਲ ਵੀ ਆਗੂਆਂ ਵੱਲੋਂ ਕੀਤੀ ਗਈ।

ਅੱਜ ਦੇ ਧਰਨੇ ਨੂੰ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਡਾ. ਸਤਨਾਮ ਸਿੰਘ ਅਜਨਾਲਾ, ਰਮਿੰਦਰ ਸਿੰਘ ਪਟਿਆਲ਼ਾ, ਰੂਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆ, ਪ੍ਰੇਮ ਸਿੰਘ ਭੰਗੂ, ਬਲਦੇਵ ਸਿੰਘ ਨਿਹਾਲਗੜ੍ਹ ਸਮੇਤ ਆੜ੍ਹਤੀਆ, ਮਜ਼ਦੂਰਾਂ ਤੇ ਸ਼ੈਲਰ ਮਾਲਕਾ ਦੇ ਨੁਮਾਇੰਦਿਆ ਨੇ ਵੀ ਸੰਬੋਧਨ ਕੀਤਾ।
ਵਰਨਣਯੋਗ ਹੈ ਕਿ ਕੱਲ੍ਹ ਸ਼ਾਮ ਚਾਰ ਵਜੇ ਗੱਲਬਾਤ ਲਈ ਸਰਕਾਰ ਨੇ ਮੀਟਿੰਗ ਬੁਲਾ ਲਈ ਹੈ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ