ਮੋਹੀ ਪਿੰਡ ’ਚ ਪਰਮਜੀਤ ਸਿੰਘ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਸਰਬਸੰਮਤੀ ਨਾਲ ਸਕੱਤਰ ਚੁਣੇ ਗਏ
ਜੋਧਾਂ: ਕਿਸਾਨਾਂ ਦੀ ਹਰਮਨ ਪਿਆਰੀ ਤੇ ਲੜਾਕੂ ਜਥੇਬੰਦੀ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਲੁਧਿਆਣਾ ਦੇ ਮਸ਼ਹੂਰ ਪਿੰਡ ਮੋਹੀ ਵਿੱਚ ਚੋਣ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਪਰਮਜੀਤ ਸਿੰਘ ਪੀਜਵਾਲੇ ਨੂੰ ਪ੍ਰਧਾਨ, ਮਨਪ੍ਰੀਤ ਸਿੰਘ ਨੂੰ ਸਕੱਤਰ, ਪ੍ਰਦੀਪ ਸਿੰਘ ਮਾਂਗਟ ਨੂੰ ਜੁਇੰਟ ਸਕੱਤਰ ਸਮੇਤ 21 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੂਬਾਈ ਆਗੂ ਸੁਰਜੀਤ ਸਿੰਘ ਸੀਲੋ ਨੇ ਨਵੀ ਕਮੇਟੀ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਹ ਨਵੀਂ ਚੁਣੀ ਗਈ ਕਮੇਟੀ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਲਈ ਲੋਕਾਂ ਦਾ ਸਹਾਰਾ ਬਣੇਗੀ। ਉਹਨਾਂ ਕਿਹਾ ਕਿ ਇਸ ਕਮੇਟੀ ਦੇ ਬਣਨ ਨਾਲ ਇਲਾਕੇ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜਥੇਬੰਦਕ ਤਾਕਤ ਹੋਰ ਵੀ ਮਜ਼ਬੂਤ ਹੋ ਗਈ ਹੈ। ਜਿਸ ਦਾ ਲਾਭ ਕਿਰਤੀ ਕਿਸਾਨਾਂ ਨੂੰ ਮਿਲੇਗਾ।
ਇਸ ਮੌਕੇ ਸੀਨੀਅਰ ਆਗੂ ਅਮਰੀਕ ਸਿੰਘ ਜੜਤੌਲੀ ਤੇ ਕੁਲਵੰਤ ਸਿੰਘ ਮੋਹੀ ਨੇ ਆਖਿਆ ਕਿ ਆਉਣ ਵਾਲੀਆਂ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਜੇ ਵੋਟਾਂ ਪੈਣ ਤਾਂ ਸਾਫ ਸੁਥਰੇ ਅਕਸ ਵਾਲੇ ਇਮਾਨਦਾਰ, ਮਿਹਨਤੀ, ਪਿੰਡ ਦੇ ਵਿਕਾਸ ਵਿੱਚ ਯੋਗਦਾਨ ਪਾਉਣ, ਨਸ਼ਾ ਰਹਿਤ ਪੰਚਾਂ ਸਰਪੰਚਾਂ ਨੂੰ ਵੋਟ ਪਾਈ ਜਾਵੇ। ਪੈਸੇ ਦੀ ਧੌਂਸ ਦੇਣ, ਭਾਜਪਾ ਪੱਖੀ ਉਮੀਦਵਾਰਾਂ ਨੂੰ ਚੋਣਾਂ ਵਿੱਚ ਭਾਜ ਦਿੱਤੀ ਜਾਵੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰਿੰਸੀਪਲ ਪਰਮਜੀਤ ਸਿੰਘ, ਜਗਮੋਹਣ ਸਿੰਘ, ਪ੍ਰਧਾਨ ਚਰਨਜੀਤ ਸਿੰਘ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਬਲਵੀਰ ਸਿੰਘ ਭੁੱਟਾ ਹਾਜ਼ਰ ਸਨ।

Comments
Post a Comment