ਫਿਲੌਰ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਲਗਾਇਆ ਜਾਮ
ਫਿਲੌਰ: ਅੱਜ ਇਥੇ ਜੀਟੀ ਰੋਡ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ 11 ਵਜੇ ਤੋਂ 3 ਵਜੇ ਤੱਕ ਜਾਮ ਲਗਾ ਕੇਂਦਰ ਅਤੇ ਪੰਜਾਬ ਸਰਕਾਰ ਤੋੰ ਮੰਗ ਕੀਤੀ ਕਿ ਝੋਨੇ ਦੀ ਖਰੀ ਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ। ਝੋਨੇ ਦੀ ਮਾੜੀ ਖਰੀਦ ਕਾਰਨ ਪੰਜਾਬ ਸਰਕਾਰ ਦੇ ਲਗਾਏ ਲਾਰੇ ਤੋਂ ਅੱਕੇ ਹੋਏ ਕਿਸਾਨਾਂ ਨੇ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਜੀਟੀ ਰੋਡ ਨੂੰ ਦੋਨੋਂ ਪਾਸੇ ਜਾਮ ਕਰੀ ਰੱਖਿਆ। ਇਸ ਦੌਰਾਨ ਲਗਾਏ ਧਰਨੇ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਕੁਲਦੀਪ ਫਿਲੌਰ, ਕਿਰਤੀ ਕਿਸਾਨ ਯੂਨੀਅਨ ਦੇ ਗੁਰਕਮਲ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਕਮਲਜੀਤ ਸਿੰਘ ਆਦਿ ਨੇ ਕੀਤੀ। ਇਸ ਧਰਨੇ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ ਤੋਂ ਇਲਾਵਾ ਲਖਵਿੰਦਰ ਸਿੰਘ ਮੋਤੀਪੁਰ, ਜਸਵਿੰਦਰ ਸਿੰਘ ਢੇਸੀ, ਸਰਬਜੀਤ ਸੰਗੋਵਾਲ, ਗੁਰਨਾਮ ਸਿੰਘ ਤੱਗੜ, ਹੰਸ ਰਾਜ ਪੱਬਵਾ, ਸੁਰਜੀਤ ਸਿੰਘ ਸਮਰਾ, ਬੂਟਾ ਸਿੰਘ ਤਲਵਣ, ਸਤਨਾਮ ਸਿੰਘ ਰੁੜਕੀ, ਤਰਪ੍ਰੀਤ ਸਿੰਘ ਉਪਲ ਨੇ ਸੰਬੋਧਨ ਕੀਤਾ। ਇਸ ਦੀ ਹਮਾਇਤ ’ਚ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਰਨੈਲ ਫਿਲੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ 11 ਵਜੇ ਤੋਂ 3 ਵਜੇ ਤੱਕ ਟ੍ਰੈਫਿਕ ਜਾਮ ਰਿਹਾ, ਪੁਲੀਸ ਨੇ ਬਦਲਵੇਂ ਪ੍ਰਬੰਧਾਂ ਤਹਿਤ ਟ੍ਰੈਫਿਕ ਨੂੰ ਹੋਰ ਪਾਸੇ ਤੋਂ ਲਘਾਉਣ ਲਈ ਯਤਨ ਕੀਤੇ।

Comments
Post a Comment