ਹਰਸਾ ਛੀਨਾਂ ਵਿਖੇ ਜਾਮ ਲਗਾਇਆ
ਹਰਸਾ ਛੀਨਾਂ: ਸੰਯੁਕਤ ਕਿਸਾਨ ਮੋਰਚੇ ਵੱਲੋਂ ਚਾਰ ਦਿਨਾਂ ਦੇ ਦਿੱਤੇ ਸਮੇਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਸਮੱਸਿਆ ਹੱਲ ਨਾ ਹੋਣ ਕਰਕੇ ਅੱਜ ਅੱਡਾ ਕੁੱਕੜਾਂ ਵਾਲਾ ਵਿਖੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ 4 ਘੰਟੇ ਲਈ ਜਾਮ ਲਾਇਆ ਲਾਇਆ ਗਿਆ। ਇਸ ਸਮੇਂ ਕਿਸਾਨ ਆਗੂਆਂ ਡਾਕਟਰ ਸਤਨਾਮ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਧਨਵੰਤ ਸਿੰਘ ਖਤਰਾਏ ਕਲਾਂ, ਮੰਗਲ ਸਿੰਘ ਧਰਮਕੋਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਰਲਕੇ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀਆਂ ਹੋਈਆਂ ਹਨ।
ਪਹਿਲਾ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਦੀ ਫਸਲ ਦੀ ਮੰਡੀ ਕਾਰਪੋਰੇਟ ਘਰਾਣਿਆ ਨੂੰ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਦੇਸ਼ ਦੇ ਕਿਸਾਨਾਂ ਨੇ ਇਸ ਨੂੰ ਪਿੱਛੇ ਧੱਕ ਦਿੱਤਾ ਪਰ ਹੁਣ ਸਰਕਾਰ ਅਸਿੱਧੇ ਢੰਗ ਨਾਲ ਕਿਸਾਨਾ ਨੂੰ ਮੰਡੀ ਵਿਚ ਖੱਜਲ ਖਵਾਰ ਕਰਕੇ ਮੰਡੀ ਅਡਾਨੀ ਅੰਬਾਨੀ ਨੂੰ ਸੌਪਣ ਦੀ ਤਿਆਰੀ ਕਰ ਰਹੀ ਹੈ।
ਕਿਸਾਨ ਆਗੂਆ ਨੇ ਕਿਹਾ ਕਿ ਜੇਕਰ ਮੰਡੀ ਵਿਚ ਸਹੀ ਨਮੀ ਵਾਲਾ ਝੋਨਾ ਵੀ 150-200 ਰੁਪਏ ਕੱਟ ਲੱਗ ਕੇ ਵਿਕ ਰਿਹਾ ਹੈ।
ਜੇਕਰ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ 29 ਅਕਤੂਬਰ ਨੂੰ ਡੀਸੀ ਦਫਤਰ ਵੱਡਾ ਇਕੱਠ ਹੋਵੇਗਾ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਮੇਜਰ ਸਿੰਘ ਕੜਿਆਲ, ਮੇਜਰ ਸਿੰਘ ਜੌਹਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਹਰਪਾਲ ਸਿੰਘ, ਸੁਚਾ ਸਿੰਘ ਖਤਰਾਏ, ਜਮਹੂਰੀ ਕਿਸਾਨ ਸਭਾ ਦੇ ਕੁਲਵੰਤ ਸਿੰਘ ਮੱਲੂ ਨੰਗਲ, ਸੀਤਲ ਸਿੰਘ ਤਲਵੰਡੀ, ਸੁਰਜੀਤ ਸਿੰਘ ਦੁਧਰਾਏ, ਸਤਵਿੰਦਰ ਸਿੰਘ ਓਠੀਆਂ, ਸੁਰਜੀਤ ਸਿੰਘ ਭੂਰੇ ਗਿੱਲ ਆਦਿ ਹਾਜ਼ਰ ਸਨ।

Comments
Post a Comment