ਕਿਸਾਨ ਅੰਦੋਲਨ ਦੀ ਸ਼ਹੀਦ ਬੀਬੀ ਮਹਿੰਦਰ ਕੌਰ ਡੇਹਲੋ ਦੀ ਯਾਦ ‘ਚ ਸਮਾਗਮ ਆਯੋਜਿਤ



ਡੇਹਲੋ: ਪਿਛਲੇ ਸਮੇਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਜੇਤੂ ਅੰਦੋਲਨ ’ਚ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਮੋਰਚੇ ’ਤੇ ਸ਼ਹੀਦ ਹੋਣ ਵਾਲੀ ਬੀਬੀ ਮਹਿੰਦਰ ਕੌਰ ਡੇਹਲੋ ਦੀ ਯਾਦ ਵਿੱਚ ਕਿਲ੍ਹਾ ਰਾਏਪੁਰ ਵਿਖੇ ਵਿਸ਼ੇਸ਼ ਸਮਾਗਮ ਕਰਕੇ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਇਸ ਅੰਦੋਲਨ ਦੀ ਜਿੱਤ ਦਾ ਸਿਹਰਾ ਬੀਬੀ ਮਹਿੰਦਰ ਕੌਰ ਡੇਹਲੋ ਅਤੇ ਅੰਦੋਲਨ ’ਚ ਸ਼ਹੀਦ ਹੋਣ ਵਾਲੇ 750 ਤੋਂ ਉੱਪਰ ਸ਼ਹੀਦ ਹੋਣ ਵਾਲੇ ਸ਼ਹੀਦਾਂ ਸਿਰ ਜਾਂਦਾ ਹੈ। ਉਹਨਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਮਜ਼ਦੂਰ ਮੰਡੀਆਂ ਵਿੱਚ ਰੁਲ ਰਿਹਾ ਹੈ। ਉਸ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੀ ਬੇਕਦਰੀ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦਾ ਹਮਲਾ ਜਲਦੀ ਜਿੱਤ ਵਿੱਚ ਤਬਦੀਲ ਹੋ ਜਾਵੇਗਾ। ਉਹਨਾਂ ਆਏ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਲੋਕਾਂ ਦੇ ਹੱਕ ਵਿੱਚ ਡਟਣ ਤੇ ਇਮਾਨਦਾਰੀ ਨਾਲ ਪਿੰਡਾਂ ਦਾ ਵਿਕਾਸ ਕਰਨ ਦਾ ਸੱਦਾ ਦਿੱਤਾ।

ਅੱਜ ਦੇ ਸਮਾਗਮ ਦੀ ਪ੍ਰਧਾਨਗੀ ਇਲਾਕਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਨਛੱਤਰ ਸਿੰਘ ਨੇ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਗੁਰਮੇਲ ਸਿੰਘ ਰੂਮੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ ਨੇ ਵੀ ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਅਲੋਚਨਾ ਕੀਤੀ। ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਬੀਬੀ ਡੇਹਲੋ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ। ਯੂਥ ਕਲੱਬ ਦੇ ਆਗੂ ਦਿਲਜੋਤ ਸਿੰਘ ਗਰੇਵਾਲ ਵੱਲੋ ਅੱਜ ਦੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਤਰਨਦੀਪ ਸਿੰਘ ਨਿਮਾਣਾ ਨੇ ਵੀ ਸ਼ਹੀਦ ਬੀਬੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਤੇ ਬੀਬੀ ਮਹਿੰਦਰ ਕੌਰ ਡੇਹਲੋ ਦੇ ਪਤੀ ਹੁਕਮ ਸਿੰਘ ਅਤੇ ਉਹਨਾਂ ਦੇ ਪਰਿਵਾਰ ਸਮੇਤ ਇਲਾਕੇ ਦੇ ਪਿੰਡਾਂ ਕਿਲ੍ਹਾ ਰਾਏਪੁਰ, ਧੂਰਕੋਟ, ਨਾਰੰਗਵਾਲ, ਗੁੱਜਰਵਾਲ, ਜੜਤੌਲੀ, ਆਸੀ ਕਲਾਂ, ਘੁੰਗਰਾਣਾ, ਡੇਹਲੋ, ਸਹਿਜਾਦ, ਸੀਲੋ ਖ਼ੁਰਦ, ਛਪਾਰ, ਕੋਟਉਮਰਾ, ਸਹੋਲੀ, ਕਾਲਖ, ਹਿਮਾਯੂਪੁੱਰ, ਝਾਂਡੇ ਦੇ ਜੇਤੂ ਪੰਚਾਂ ਸਰਪੰਚਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਹੋਰਨਾ ਤੋਂ ਇਲਾਵਾ ਇਸਤਰੀ ਆਗੂ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਅਮਨਦੀਪ ਕੌਰ ਗਰੇਵਾਲ, ਪਰਮਜੀਤ ਕੌਰ ਜੜਤੌਲੀ, ਸੁਖਵਿੰਦਰ ਕੌਰ ਡੇਹਲੋ, ਕਰਮਜੀਤ ਕੌਰ ਨਾਰੰਗਵਾਲ, ਜਗਮਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਡਾ.ਅਜੀਤ ਰਾਮ ਝਾਡੇ, ਸਿਕੰਦਰ ਸਿੰਘ ਹਿਮਾਯੂਪੁੱਰ, ਅਮਰਜੀਤ ਸਿੰਘ ਸਹਿਜਾਦ, ਡਾ. ਕੇਸਰ ਸਿੰਘ ਧਾਦਰਾ, ਡਾ. ਬਲਜੀਤ ਕੁਮਾਰ, ਲਛਮਣ ਸਿੰਘ ਕੂੰਮਕਲਾਂ, ਸ਼ਵਿਦਰ ਸਿੰਘ ਤਲਵੰਡੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ