ਅਜਨਾਲਾ ਵਿਖੇ ਸ਼ਹੀਦਾਂ ਨੂੰ ਕੀਤਾ ਯਾਦ



ਅਜਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਲਖੀਮਪੁਰ ਖੀਰੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਸ਼ਹੀਦ ਰਮਨ ਕਸ਼ਯਪ (ਪੱਤਰਕਾਰ), ਸ਼ਹੀਦ ਨਵਪ੍ਰੀਤ ਸਿੰਘ, ਸ਼ਹੀਦ ਗੁਰਵਿੰਦਰ ਸਿੰਘ, ਸ਼ਹੀਦ ਦਿਲਜੀਤ ਸਿੰਘ ਤੇ ਸ਼ਹੀਦ ਨਛੱਤਰ ਸਿੰਘ  ਦੀ ਯਾਦ ਵਿੱਚ ਇਨਕਲਾਬੀ ਭਾਵਨਾਵਾਂ ਨਾਲ ਸ਼ਰਧਾਜਲੀ ਸਮਾਗਮ ਅਯੋਜਿਤ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਿਲ ਕਿਸਾਨ -ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨ ਤੇ ਹਮਦਰਦ ਵੱਡੀ ਗਿਣਤੀ ’ਚ ਸ਼ਾਮਿਲ ਹੋਏ। ਇਸ ਦੀ ਪ੍ਰਧਾਨਗੀ ਜਥੇਬੰਦੀਆਂ ਦੇ ਪ੍ਰਮੁਖ ਆਗੂਆਂ ਅਵਤਾਰ ਸਿੰਘ ਜੱਸੜ, ਸੁੱਚਾ ਸਿੰਘ ਤੇੜਾ ਤੇ ਸੀਤਲ ਸਿੰਘ ਤਲਵੰਡੀ ਨੇ ਕੀਤੀ। ਸਮਾਗਮ ’ਚ ਬੋਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਜਮੂਹਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾਂ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਸੁੱਚਾ ਸਿੰਘ ਤੇੜਾ ਨੇ ਕਿਹਾ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਨੇ ਬੀਜੇਪੀ ਦੀ ਮੋਦੀ ਸਰਕਾਰ ਤੇ ਯੂਪੀ ਦੀ ਯੋਗੀ ਸਰਕਾਰ ਦੇ ਥੰਮ ਹਿਲਾ ਦਿੱਤੇ ਤੇ ਸੰਯੁਕਤ ਕਿਸਾਨ ਮੋਰਚੇ ਨੂੰ ਪ੍ਰਚੰਡ ਕਰ ਦਿੱਤਾ, ਜਿਸ ਸਦਕਾ ਮੋਦੀ ਨੂੰ 19 ਨਵੰਬਰ ਨੂੰ ਦੇਸ਼ ਵਿਰੋਧੀ ਤਿੰਨ ਕਾਲੇ ਕਨੂੰਨ ਵਾਪਿਸ ਲੈਣ ਲਈ ਮਜਬੂਰ ਕਰ ਦਿੱਤਾ। ਉਕਤ ਆਗੂਆਂ ਨੇ ਇਹ ਵੀ ਦੱਸਿਆ ਕਿ ਅੰਤਰਰਾਸ਼ਟਰ ਪ੍ਰਸਿੱਧੀ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਲੋਕਾਂ ’ਚ ਕਾਰਪੋਰੇਟ ਦੇ ਵਿਰੋਧ ਅਥਾਹ ਜਜਬਾ ਭਰ ਦਿੱਤਾ। ਕੇਂਦਰ ਦੀ ਮੋਦੀ ਸਰਕਾਰ ਜੋ ਅਨਾਜ਼ ਮੰਡੀਆਂ ਕਾਰਪੋਟਾਈਜੇਸ਼ਨ ਕਰਨਾ ਚਾਹੁੰਦੀ ਹੈ ਉਸ ਦਾ ਮਨਸੂਬਾ ਫੇਲ੍ਹ ਕਰ ਦਿੱਤਾ। ਇਸੇ ਸਮੇਂ  ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਜੋ ਵਾਧਾ ਕੀਤਾ ਗਿਆ ਸੀ ਕਿ ਅਸੀਂ ਬਾਸਮਤੀ ਦਾ ਭਾਅ ਨਹੀਂ ਡਿੱਗਣ ਦਿਆਂਗੇ।

ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਹੋ ਰਹੀ ਲੁੱਟ ਦਾ ਡਟ ਕੇ ਵਿਰੋਧ ਕਰਨ।

ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪੰਚਾਇਤੀ ਚੋਣਾਂ ਵਿਚ ਬੇਨਿਯਮੀਆਂ ਤੇ ਧੱਕੇਸਾਹੀਆਂ ਬੰਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ ਅਜਨਾਲਾ, ਸਤਨਾਮ ਸਿੰਘ ਝੰਡੇਰ, ਅਵਤਾਰ ਸਿੰਘ ਜੱਸੜ, ਅਵਤਾਰ ਸਿੰਘ ਛੀਨਾ, ਦੇਸਾ ਸਿੰਘ ਭਿੰਡੀ ਔਲਖ, ਦਵਿੰਦਰ ਸਿੰਘ ਰਿਆੜ, ਸੁਖਵਿੰਦਰ ਸਿੰਘ  ਕਿਆਮਪੁਰ, ਦੇਸ਼ ਭਗਤ ਗੁਰਨਾਮ ਸਿੰਘ ਦਾਲਮ, ਗਾਇਕ ਗੁਰਪਾਲ ਗਿੱਲ ਸੈਦਪੁਰ, ਬੱਗਾ ਸਿੰਘ ਤੇ  ਬੂਰਾ ਸਿੰਘ ਖਾਨਵਾਲ, ਗੁਰਸ਼ਰਨ ਸਿੰਘ  ਰਾਣੇਵਾਲੀ ਤੇ ਹਰਨੇਕ ਸਿੰਘ ਨੇਪਾਲ ਨੇ ਵੀ ਆਪਣੇ ਵਿਚਾਰ ਰੱਖੇ।

ਸਮਾਗਮ ਉਪਰੰਤ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਫੋਟੋ ਵਾਲੀਆਂ ਤਖਤੀਆਂ ਹੱਥਾਂ ’ਚ ਲੈ ਕੇ ਅਜਨਾਲਾ ਦੇ ਮੁੱਖ ਬਜਾਰਾਂ ’ਚ ਰੋਹ ਭਰਿਆ ਪ੍ਰਦਰਸ਼ਨ ਕੀਤਾ, ਜਿਥੇ ਸ਼ਹੀਦਾਂ ਦੀ ਯਾਦ ਵਿੱਚ ਅਕਾਸ਼ ਗੁਜਾਉਂ ਨਾਅਰੇ ਲੱਗਦੇ ਰਹੇ ਅਤੇ ਜਿੱਥੇ  ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਦੁਕਾਨਦਾਰ ਤੇ ਆਮ ਲੋਕਾਂ ਨੇ ਪ੍ਰਦਰਸ਼ਨਕਾਰੀਆਂ ਦਾ ਭਰਵਾਂ ਸਮਰਥਨ ਦਿੱਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ