ਮਾਰਕੀਟ ਕਮੇਟੀ ਬਿਲਗਾ ਅੱਗੇ ਦਿੱਤਾ ਧਰਨਾ
ਬਿਲਗਾ: ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਅੱਜ ਬਿਲਗਾ ਇਲਾਕੇ ਦੇ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨੇ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਉਲਝਣਾਂ ਖੜੀਆਂ ਕੀਤੀਆਂ ਗਈਆਂ ਹਨ, ਜਿਸ ਦੇ ਹੱਲ੍ਹ ਲਈ ਜਿਵੇਂ ਵੀ ਕੋਈ ਸੱਦਾ ਆਵੇਗਾ, ਉਸ ਮੁਤਾਬਿਕ ਤਿਆਰੀ ਕਰਕੇ ਸਰਕਾਰ ਦੇ ਨੱਕ ’ਚ ਦਮ ਕੀਤਾ ਜਾਵੇਗਾ।

Comments
Post a Comment