ਸੰਯੁਕਤ ਕਿਸਾਨ ਮੋਰਚੇ ਨੇ ਕਸਬਾ ਡੇਹਲੋ ’ਚ ਕੀਤਾ ਸੜਕ ਨੂੰ ਜਾਮ
ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ 1936, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਗਵਾਈ ’ਚ ਲੁਧਿਆਣਾ-ਮਲੇਰਕੋਟਲਾ ਸੜਕ ਤੇ ਪੈਂਦੇ ਕਸਬਾ ਡੇਹਲੋ ਦੇ ਮੇਨ ਚੌਕ ਵਿੱਚ ਧਰਨਾ ਮਾਰਕੇ ਸੜਕੀ ਆਵਾਜਾਈ ਠੱਪ ਕਰ ਦਿੱਤੀ। ਅੱਜ ਦੇ ਧਰਨੇ ਦੀ ਪ੍ਰਧਾਨਗੀ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਚਮਕੌਰ ਸਿੰਘ ਬਰਮੀ, ਡਾ. ਕੇਸਰ ਸਿੰਘ ਧਾਦਰਾਂ, ਜਸਪ੍ਰੀਤ ਕੌਰ ਗਰੇਵਾਲ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਆਲ ਇੰਡੀਆ ਕਿਸਾਨ ਸਭਾ ਦੇ ਚਰਨ ਸਿੰਘ ਸਰਾਭਾ ਤੇ ਮਨਜੀਤ ਸਿੰਘ ਮਨਸੂਰਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਆਗੂ ਕੁਲਜੀਤ ਕੌਰ ਗਰੇਵਾਲ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਆਪਣੀ ਫਸਲ ਸਾਂਭਣ ਦੀ ਥਾਂ ਸੜਕਾਂ ਉੱਪਰ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਆਗੂਅਂ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਕਿਸਾਨਾਂ ਦੀ ਫਸਲ ਐੱਮਐੱਸਪੀ ’ਤੇ ਤਾਂ ਕੀ ਖ਼ਰੀਦਣੀ ਸੀ ਉਲਟਾਂ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੇ ਆਸਰੇ ਛੱਡ ਕੇ ਮੰਡੀਆਂ ਨੂੰ ਤੋੜ ਦੇਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਜੇ ਸਰਕਾਰਾ ਨੇ ਕਾਰਪੋਰੇਟ ਪੱਖੀ ਨੀਤੀਆਂ ਬਣਾਉਣ ਦੀ ਸੋਚ ਨੂੰ ਨਾ ਬਦਲਿਆ ਤਾਂ ਸਰਕਾਰਾਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਸਾਨਾਂ ਦਾ ਦਾਣਾ ਦਾਣਾ ਖ਼ਰੀਦਣ ਲਈ ਆਖਿਆ। ਉਹਨਾਂ ਮੰਡੀਆਂ ’ਚ ਹੁੰਦੀ ਖੱਜਲ ਖੁਆਰੀ ਬੰਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਆੜ੍ਹਤੀਆਂ, ਪੱਲੇਦਾਰਾਂ ਤੇ ਸੈਲਰ ਮਾਲਕਾ ਦੀਆਂ ਮੰਗਾਂ ਨੂੰ ਸਰਕਾਰ ਨੂੰ ਜਲਦੀ ਨਾਲ ਮੰਨੇ। ਧਰਨਾਕਾਰੀਆਂ ਵੱਲੋਂ ਸੜਕ ਜਾਮ ਕਰਕੇ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਹਰਮੀਤ ਸਿੰਘ ਘੁੰਗਰਾਣਾ, ਕਰਮ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਕੁਲਦੀਪ ਸਿੰਘ ਗਰੇਵਾਲ, ਨਛੱਤਰ ਸਿੰਘ ਦਫਤਰ ਸਕੱਤਰ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਤਰਲੋਚਨ ਸਿੰਘ ਛਪਾਰ, ਮਲਕੀਤ ਸਿੰਘ ਗਰੇਵਾਲ, ਰਣਧੀਰ ਸਿੰਘ ਗਰੇਵਾਲ, ਤਰਲੋਚਨ ਸਿੰਘ ਘੁੰਗਰਾਣਾ, ਸੁਖਦੇਵ ਸਿੰਘ ਭੋਮਾ, ਬੇਅੰਤ ਸਿੰਘ ਘੁੰਗਰਾਣਾ, ਛਿਦਰਪਾਲ ਸਿੰਘ ਬੱਲੋਵਾਲ, ਬਲਜੀਤ ਸਿੰਘ ਸਾਇਆ, ਨੰਬਰਦਾਰ ਨਿਰਭੈ ਸਿੰਘ, ਵਰਿੰਦਰ ਸਿੰਘ ਢਿੱਲੋ, ਕੁਲਵੰਤ ਸਿੰਘ ਮੋਹੀ, ਮਨਪ੍ਰੀਤ ਸਿੰਘ ਮੋਹੀ, ਮੇਜਰ ਸਿੰਘ ਪੱਖੇਵਾਲ ਆਦਿ ਵੀ ਹਾਜ਼ਰ ਸਨ।

Comments
Post a Comment