ਨੋਸ਼ਹਿਰਾ ਪਨੂੰਆਂ: ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਅਮਰੀਕਾ ਦੇ ਰਾਸਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲਾ ਫੂਕਿਆ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮਨਜੀਤ ਸਿੰਘ ਬੱਗੂ, ਅਜਾਦ ਸੰਘਰਸ ਕਮੇਟੀ ਪੰਜਾਬ ਦੇ ਸੁਖਦੇਵ ਸਿੰਘ ਟਾਂਡਾ, ਔਰਤ ਮੁਕਤੀ ਮੋਰਚਾ ਦੇ ਕਵਲਜੀਤ ਕੌਰ, ਕੌਮੀ ਕਿਸਾਨ ਯੂਨੀਅਨ ਦੇ ਸੁਖਚੈਨ ਸਿੰਘ ਚੌਧਰੀ ਵਾਲਾ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਬੋਲਦਿਆਂ ਅਮਨ ਸਿੰਘ ਕਲੇਰ, ਜਸਬੀਰ ਸਿੰਘ ਚੌਧਰੀ ਵਾਲਾ, ਕੈਪਟਨ ਸਿੰਘ ਕਾਹਲਵਾਂ ਨੇ ਕਿਹਾ ਕੇ ਇਹ ਸਮਝੌਤੇ ਲਾਗੂ ਹੋਣ ਨਾਲ ਕਿਸਾਨੀ ਕਿੱਤਾ, ਦੁਕਾਨਦਾਰੀਆਂ, ਛੋਟੇ ਕਾਰੋਬਾਰ ਤਬਾਹ ਹੋ ਜਾਣਗੇ ਅਤੇ ਭਾਰਤ ਦੀ ਅੰਨ ਸੁਰੱਖਿਆ ਖਤਰੇ ਵਿੱਚ ਪੈ ਜਾਵੇਗੀ। ਇਸ ਮੌਕੇ ਅਨੋਖ ਸਿੰਘ ਕਾਹਲਵਾਂ, ਗੋਲਡੀ ਸਰਪੰਚ ਜੌਹਲ, ਹੀਰਾ ਸਿੰਘ ਭੈਲ, ਪਰਮਜੀਤ ਸਿੰਘ ਉਸਮਾ, ਕੁਲਦੀਪ ਸਿੰਘ, ਗੁਰਦੀਪ ਸਿੰਘ, ਤੇਗ ਸਿੰਘ, ਸਤਨਾਮ ਸਿੰਘ, ਰਸ਼ਪਾਲ ਸਿੰਘ ਭੈਲ, ਬਲਵਿੰਦਰ ਸਿੰਘ ਫੈਲੋਕੇ ਹਾਜ਼ਰ ਸਨ।
Comments
Post a Comment