ਕਿਸਾਨ ਆਗੂ ਗੁਰਦਿਆਲ ਸਿੰਘ ਕਿਲ੍ਹਾ ਰਾਏਪੁਰ ਸਦੀਵੀ ਵਿਛੋੜਾ ਦੇ ਗਏ
ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਗੁਰਦਿਆਲ ਸਿੰਘ ਉਰਫ ਬਾਬਾ ਦਿਆਲਾ ਕਿਲ੍ਹਾ ਰਾਏਪੁਰ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਵੱਲੋਂ ਪਿਛਲੇ ਸਮੇਂ ਵਿੱਚ ਜੇਤੂ ਕਿਸਾਨਾਂ ਮਜ਼ਦੂਰਾਂ ਦੇ ਅੰਦੋਲਨ ਵਿੱਚ ਵੱਡਾ ਯੋਗਦਾਨ ਪਾਇਆ ਗਿਆ। ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਤੇ ਲੱਗੇ ਮੋਰਚੇ ਤੇ ਉਹਨਾਂ ਵੱਲੋਂ ਪੱਕੀ ਹਾਜ਼ਰੀ ਦਿੱਤੀ ਜਾਂਦੀ ਸੀ। ਅੰਦੋਲਨ ਦੀ ਜਿੱਤ ਤੋਂ ਬਾਅਦ ਉਹ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਵਾਸਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਹਰ ਐਕਸ਼ਨ ਵਿੱਚ ਉਹ ਭਾਗ ਲੈਦੇ ਸਨ। ਅੱਜ ਉਹਨਾਂ ਦਾ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਕਿਲ੍ਹਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿੱਚ ਕੀਤਾ ਗਿਆ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਰਘਵੀਰ ਸਿੰਘ ਆਸੀ ਕਲਾਂ, ਦਫਤਰ ਸਕੱਤਰ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਬਲਜਿੰਦਰ ਸਿੰਘ ਗਰੇਵਾਲ, ਦਰਸ਼ਣ ਸਿੰਘ, ਰਣਜੀਤ ਸਿੰਘ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਭਜਨ ਸਿੰਘ ਨੇ ਉਹਨਾਂ ਦੀ ਮ੍ਰਿਤਕ ਦੇਹ ਉੱਪਰ ਜਥੇਬੰਦੀ ਦਾ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਇਕ ਵੱਖਰੇ ਪ੍ਰੈਸ ਨੋਟ ਰਾਹੀਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਖਜਾਨਚੀ ਗੁਰਮੇਲ ਸਿੰਘ ਰੂਮੀ, ਜਗਤਾਰ ਸਿੰਘ ਚਕੋਹੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਅਮਰੀਕ ਸਿੰਘ ਜੜਤੌਲੀ, ਜਗਮਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਡਾ. ਅਜੀਤ ਰਾਮ ਸ਼ਰਮਾ ਝਾਡੇ, ਅਮਰਜੀਤ ਸਿੰਘ ਸਹਿਜਾਦ ਨੇ ਗੁਰਦਿਆਲ ਸਿੰਘ ਕਿਲ੍ਹਾ ਰਾਏਪੁਰ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਇਸ ਵਿਛੋੜੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

Comments
Post a Comment