ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਏਕੋਟ ’ਚ ਲਾਇਆ ਜਾਮ, ਝੋਨੇ ਦੀ ਖ਼ਰੀਦ ਕਰਨ ਦੀ ਕੀਤੀ ਮੰਗ
ਰਾਏਕੋਟ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਲਧਿਆਣਾ ਜ਼ਿਲ੍ਹੇ ਦੀ ਤਹਿਸੀਲ ਰਾਏਕੋਟ ਦੇ ਹਰੀ ਸਿੰਘ ਨਲੂਆ ਚੌਕ ਵਿੱਚ ਧਰਨਾ ਮਾਰ ਕੇ ਸੜਕੀ ਆਵਾਜਾਈ ਜਾਮ ਕਰ ਦਿੱਤੀ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਉਹਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ। ਕਿਸਾਨਾਂ ਨੂੰ ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਕਾਰਨ ਮੰਡੀਆਂ ਵਿੱਚ ਖੱਜਲ ਹੋਣਾ ਪੈ ਰਿਹਾ ਹੈ।
ਇਸ ਮੌਕੇ ਆਲ ਇੰਡੀਆ ਕਿਸਾਨ ਸਭਾ (1936) ਦੇ ਆਗੂ ਚਮਕੌਰ ਸਿੰਘ
ਬਰਮੀ, ਸੁਰਿੰਦਰ
ਸਿੰਘ, ਆਲ
ਇੰਡੀਆ ਕਿਸਾਨ ਸਭਾ (ਹਨਨ ਮੁੱਲਾ) ਦੇ ਬਲਜੀਤ ਸਿੰਘ ਗਰੇਵਾਲ, ਭਜਨ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ
ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਕਿਰਤੀ ਕਿਸਾਨ ਯੂਨੀਅਨ ਦੇ ਤਰਲੋਚਨ ਸਿੰਘ ਝੋਰੜਾ, ਪੰਜਾਬ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਚਕਰ, ਬੀਕੇਯੂ ਧਨੇਰ ਦੇ ਸਰਬਜੀਤ ਸਿੰਘ
ਸੁਧਾਰ ਨੇ ਆਖਿਆ ਕਿ ਜੇ ਕੇਂਦਰ ਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਵੱਲ ਧਿਆਨ ਨਾ
ਦਿੱਤਾ ਤਾਂ ਇਸ ਤੋਂ ਵੀ ਵੱਡਾ ਐਕਸ਼ਨ ਕਰਨ ਲਈ ਮਜਬੂਰ ਹੋਣਗੇ। ਜਿਸ ਦੀ ਸਾਰੀ ਜ਼ਿੰਮੇਵਾਰੀ
ਸਰਕਾਰਾਂ ਦੀ ਹੋਵੇਗੀ।

Comments
Post a Comment