ਪਿੰਡ ਸਰਾਭੇ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਹਨਾਂ ਦੇ ਸਾਥੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ



ਜੋਧਾਂ: ਅੱਜ ਇਨਕਲਾਬੀ ਜਨਤਕ ਜਥੇਬੰਦੀਆਂ ਵੱਲੋਂ ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿੱਚ 16 ਨਵੰਬਰ 1915 ਨੂੰ ਅੰਗਰੇਜ਼ ਸਰਕਾਰ ਵੱਲੋਂ ਫਾਂਸੀ ਦੇ ਕੇ ਸ਼ਹੀਦ ਕੀਤੇ ਸ਼ਹੀਦ ਕੀਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਜਗਤ ਸਿੰਘ  (ਸੁਰ ਸਿੰਘ), ਹਰਨਾਮ ਸਿੰਘ (ਸਿਆਲਕੋਟੀ), ਬਖਸ਼ੀਸ਼ ਸਿੰਘ (ਗਿਲਵਾਲੀ), ਵਿਸ਼ਨੂੰ ਗਣੇਸ਼ ਪਿੰਗਲੇ, ਸੁਰਾਇਣ ਸਿੰਘ (ਛੋਟਾ ਗਿਲਵਾਲੀ), ਸੁਰਾਇਣ ਸਿੰਘ (ਵੱਡਾ ਗਿਲਵਾਲੀ) ਨੂੰ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਉੱਪਰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।

ਪਿੰਡ ਢੈਪਈ ਤੋਂ ਸਰਾਭੇ ਤੱਕ ਮਾਰਚ ਕਰਕੇ ਪੁੱਜੇ ਕਾਫ਼ਲੇ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਡਾ. ਹਰਬੰਸ ਸਿੰਘ, ਡਾ. ਸੁਮੀਤ ਸਿੰਘ ਸਰਾਂ ਅਤੇ ਦਿਵਾਨ ਸਿੰਘ ਕੋਟਉਮਰਾ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਆਖਿਆ ਕਿ ਦੇਸ਼ ਅੰਦਰ ਚੱਲ ਰਹੀ ਆਰਥਿਕ ਮੰਦੀ ਤੇ ਬਦ-ਅਮਨੀ ਲਈ ਸੂਬਾ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਹਨ ਕਿਉਂਕਿ ਇਹ ਸਰਕਾਰਾਂ ਗਦਰੀ ਬਾਬਿਆ ਤੇ ਭਗਤ, ਸਰਾਭਿਆ ਦੀ ਵਿਚਾਰਧਾਰਾ ਨੂੰ ਵਿਸਾਰਕੇ ਸਾਮਰਾਜੀ ਨੀਤੀਆਂ ਦੀ ਵਕਾਲਤ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਦੇਸ਼ ਭਗਤਾਂ ਦੇ ਵਿਚਾਰਾਂ ਦੀ ਵਿਰੋਧੀ ਭਾਰਤੀ ਜਨਤਾ ਪਾਰਟੀ ਨੂੰ ਜਲਦੀ ਹੀ ਸੱਤਾ ਤੋਂ ਬਾਹਰ ਕਰ ਦੇਣਗੇ। 

ਕਿਸਾਨ ਆਗੂ ਜਗਤਾਰ ਸਿੰਘ ਚਕੋਹੀ ਅਤੇ ਹਰਨੇਕ ਸਿੰਘ ਗੁੱਜਰਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦੇ ਪਾਏ ਪੂਰਨਿਆ ਤੇ ਚੱਲਣ ਦਾ ਹੋਕਾ ਦਿੱਤਾ। 

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਸਵਰਨਜੀਤ ਸਿੰਘ ਮੁੱਲਾਪੁਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਹੁਕਮਰਾਜ ਦੇਹੜਕਾ ਨੇ ਆਖਿਆ ਕਿ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਵਿਸ਼ਾਲ ਲੋਕ ਪੱਖੀ ਮੋਰਚਾ ਬਣਾਉਣ ਦੀ ਜ਼ਰੂਰਤ ਹੈ।

ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਣਜੀਤ ਸਿੰਘ ਸਾਇਆ, ਕਰਮ ਸਿੰਘ ਗਰੇਵਾਲ, ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਜਸਵੰਤ ਸਿੰਘ ਟੂਸੇ, ਡਾ. ਜਸਮੇਲ ਸਿੰਘ ਲੱਲਤੋ, ਡਾ. ਅਮਨਦੀਪ ਸਿੰਘ ਢੈਪਈ, ਡਾ. ਹਰਦੀਪ ਸਿੰਘ, ਆਦਿ ਹਾਜਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ