ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵਲੋਂ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮਨਾਈ



ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਟਰੇਡ ਯੂਨੀਅਨਾਂ ਵਲੋਂ ਕਿਸਾਨ ਅੰਦੋਲਨ  ਦੀ ਚੌਥੀ ਵਰੇਗੰਢ ਮੌਕੇ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਹਿੱਸਾ ਲਿਆ।

ਇਸ ਮੌਕੇ ਕੀਤੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਬੁਲਾਰਿਆ ਨੇ ਕੇਂਦਰ ਸਰਕਾਰ ਵਲੋਂ ਪਿਛਲੇ ਸਮੇਂ ਅੰਦਰ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਥਾਂ ਲਗਾਤਾਰ ਲੋਕਾਂ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੌਰਾਨ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਦੇ ਕਰੀਬ ਕਿਸਾਨਾਂ ਅਤੇ ਲਖਮੀਰਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ।

ਅੱਜ ਦੇ ਇਕੱਠ ਵਿੱਚ ਸਾਰੀਆਂ ਫਸਲਾਂ ਉੱਪਰ ਐੱਮਐੱਸਪੀ ਖਰੀਦ ਗਰੰਟੀ ਕਨੂੰਨ ਬਣਾਉਣ, ਘੱਟੋ-ਘੱਟ 26000 ਰੁਪਏ ਮਹੀਨਾ ਉਜਰਤ ਲਾਗੂ ਕਰਨ ਅਤੇ ਮਨਰੇਗਾ ਤਹਿਤ ਘੱਟੋ-ਘੱਟ  200 ਦਿਨ ਕੰਮ ਦੇਣ ਅਤੇ ਉਜਰਤ 600 ਰੁਪਏ  ਦੇਣ, ਮਜ਼ਦੂਰਾਂ ਦੇ ਚਾਰ ਲੇਬਰ ਕੋਡ ਵਾਪਿਸ ਲੈਣ,  60 ਸਾਲ ਤੋੰ ਉੱਪਰ ਹਰ ਕਿਸਾਨ ਮਜ਼ਦੂਰ ਨੂੰ 10000 ਰੁਪਏ ਪੈਨਸ਼ਨ ਦੇਣ ਦੀ ਮੰਗ ਕੀਤੀ ਗਈ।

ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੇ ਇੱਕ ਮਤੇ ਰਾਂਹੀ ਪੰਜਾਬ ਸਰਕਾਰ ਕੋਲੋਂ ਝੋਨੇ ਦੀ ਖਰੀਦ ਸਮੇਂ ਆੜ੍ਹਤੀਆ ਤੇ ਸ਼ੈਲਰ ਮਾਲਕਾਂ ਵੱਲੋਂ ਜੋ ਕੱਟ ਲਾ ਕਿ ਲੁੱਟ ਕੀਤੀ ਗਈ ਹੈ, ਉਹਨਾਂ ਖਿਲਾਫ ਕਾਰਵਾਈ  ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਦਰਜ ਮੁਕੱਦਮੇ ਵਾਪਿਸ ਲੈਣ ਦੀ ਮੰਗ ਕੀਤੀ।

ਅੱਜ ਦੇ ਇਕੱਠ ਨੂੰ ਵੱਖ ਵੱਖ ਆਗੂਆਂ ਰਤਨ ਸਿੰਘ  ਰੰਧਾਵਾ, ਲਖਬੀਰ ਸਿੰਘ ਨਿਜਾਮਪੁਰ, ਸੁੱਚਾ ਸਿੰਘ  ਅਜਨਾਲਾ, ਜਤਿੰਦਰ ਸਿੰਘ ਛੀਨਾ, ਧੰਨਵੰਤ ਸਿੰਘ  ਖਤਰਾਏ ਕਲਾਂ, ਗੁਰਦੇਵ ਸਿੰਘ ਵਰਪਾਲ, ਦਲਬੀਰ ਸਿੰਘ ਬੇਦਾਦਪੁਰ, ਸੁਖਰਾਮ ਸਿੰਘ ਲੁਹਾਰਕਾ, ਨਰਿੰਦਰ ਬੱਲ, ਮੰਗਲ ਸਿੰਘ ਧਰਮਕੋਟ, ਜਗਤਾਰ ਸਿੰਘ ਕਰਮਪੁਰਾ, ਭੈਣਜੀ ਕੰਵਲਜੀਤ ਕੌਰ ਅਤੇ ਇੰਟਕ ਦੇ ਆਗੂ ਸੁਰਿੰਦਰ ਪਾਲ ਸ਼ਰਮਾ ਨੇ ਸੰਬੋਧਨ  ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ