ਧਰਨੇ ਉਪਰੰਤ ਡੀਸੀ ਹੁਸ਼ਿਆਰਪੁਰ ਨੂੰ ਦਿੱਤਾ ਮੰਗ-ਪੱਤਰ
ਹੁਸ਼ਿਆਰਪੁਰ: ਅੱਜ ਐੱਸਕੇਐੱਮ ਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਮਜ਼ਦੂਰਾਂ, ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੱਗੇ ਰੋਹ ਭਰਪੂਰ ਧਰਨਾ ਦਿਁਤਾ।
ਇਸ ਧਰਨੇ ਵਿੱਚ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਗਈ ਹੈ, ਇਸ ਤੋਂ ਇਲਾਵਾ, ਪੰਜਾਬ ਦੀਆਂ ਸਾਰੀਆਂ ਗੰਨਾ ਮਿਲਾਂ ਨੂੰ ਚਾਲੂ ਕਰਨ ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਛੇ ਸੌ ਰੁਪਏ ਪ੍ਰਤੀ ਦਿਨ ਕਰਨ ਤੇ ਸਾਲ ਅੰਦਰ 200 ਦਿਨ ਕੰਮ ਦੇਣ, ਦੇਸ਼ ਅੰਦਰ ਠੇਕੇਦਾਰੀ ਸਿਸਟਮ ਬੰਦ ਕਰਨ, ਸਾਰੇ ਕਿਰਤੀਆਂ ਨੂੰ ਪੱਕੇ ਕਰਕੇ ਪੱਕਿਆ ਦੇ ਬਰਾਬਰ ਸਾਰੀਆਂ ਸਹੂਲਤਾਂ ਦੇਣ, ਚਾਰ ਲੇਬਰ ਕੋਡ ਰੱਦ ਕਰਨ, ਮਜ਼ਦੂਰ ਕਾਨੂੰਨ ਬਹਾਲ ਕਰਨ, ਮੰਡੀਆ ਅੰਦਰ ਕਿਸਾਨਾਂ ਦੇ ਝੋਨੇ ਦੀ ਫਸਲ ਦੇ ਕੱਟ ਲਾ ਕੇ ਕਿਸਾਨਾਂ ਦਾ ਸ਼ੋਸਣ ਬੰਦ ਕਰਨ, ਕੱਟ ਲਾਉਣ ਵਾਲਿਆ ਦੇ ਖਿਲਾਫ਼ ਕਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਇਹਨਾਂ ਮੰਗਾਂ ਨੂੰ ਲੈ ਕੇ ਡੀਸੀ ਹੁਸ਼ਿਆਰਪੁਰ ਕੋਮਲ ਮਿੱਤਲ ਨੂੰ ਰਾਸ਼ਟਰਪਤੀ ਲਈ ਇੱਕ ਮੰਗ ਪੱਤਰ ਸੌਂਪਿਆ।
ਇਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤ ਵਿੱਚ ਪੈਨਸ਼ਨ ਦੀ ਮੰਗ ਕੀਤੀ ਗਈ ਹੈ। ਇਸ ਧਰਨੇ ਵਿੱਚ ਕਿਸਾਨ ਕਮੇਟੀ ਦੋਆਬਾ, ਜਮਹੂਰੀ ਕਿਸਾਨ ਸਭਾ, ਬੀ ਕੇ ਯੂ ਉਗਰਾਹਾਂ, ਸੀਟੂ, ਪੰਜਾਬ ਕਿਸਾਨ ਸਭਾ ਦੇ ਸਾਥੀ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ, ਜਿਸ ਵਿਚ ਔਰਤਾਂ ਦੀ ਗਿਣਤੀ ਕਾਫ਼ੀ ਸੀ।
ਇਸ ਧਰਨੇ ਵਿੱਚ ਹਰਬੰਸ ਸਿੰਘ ਸੰਘਾ, ਚਰਨਜੀਤ ਭਿੰਡਰ, ਗੁਰਮੇਸ਼ ਸਿੰਘ, ਮਹਿੰਦਰ ਕੁਮਾਰ ਬਢੋਆਣ, ਰਾਜੇਂਦਰ ਸਿੰਘ, ਗੰਗਾ ਪਰਸ਼ਾਦ, ਗੁਰਨੇਕ ਸਿੰਘ ਭੱਜਲ ਅਤੇ ਹੋਰ ਨੇਤਾਵਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਦਰਸ਼ਨ ਮੱਟੂ ਨੇ ਸਟੇਜ ਦੀ ਕਾਰਵਾਈ ਬਾਖੂਬੀ ਨਿਭਾਈ।

Comments
Post a Comment