ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਟਰੇਡ ਯੂਨੀਅਨਾਂ ਤੇ ਐੱਸਕੇਐੱਮ ਨੇ ਕੀਤੀ ਮੰਗ
ਲੁਧਿਆਣਾ: ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜਮਾਂ ਦੇ ਇਤਿਹਾਸਕ ਅੰਦੋਲਨ ਦੀ ਚੌਥੀ ਵਰ੍ਹੇ ਗੰਢ ਦੇ ਮੌਕੇ ਦੇਸ਼ ਭਰ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਾਂਝੇ ਪਲੇਟਫਾਰਮ ਵੱਲੋਂ ਧਰਨਾ ਮਾਰਕੇ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਬੁਲਾਰਿਆਂ ਨੇ ਕਿਹਾ ਕਿ ਦਿੱਲੀ ਬਾਰਡਰ 'ਤੇ ਹਰ ਤਰ੍ਹਾਂ ਦੇ ਅੱਤਿਆਚਾਰ, ਜ਼ੁਲਮ ਅਤੇ ਬਦਸਲੂਕੀ ਵਿਰੁੱਧ ਕਿਸਾਨਾਂ ਅਤੇ ਮਜ਼ਦੂਰਾਂ ਦਾ ਪ੍ਰਦਰਸ਼ਨ 13 ਮਹੀਨਿਆਂ ਤੱਕ ਜਾਰੀ ਰਿਹਾ। ਇਸ ਬਹਾਦਰੀ ਦੀ ਲੜਾਈ ਵਿੱਚ 736 ਕਿਸਾਨਾਂ ਨੇ ਕੁਰਬਾਨੀਆਂ ਦਿਤੀਆਂ ਅਤੇ ਇਸ ਨੂੰ ਨਾ ਸਿਰਫ਼ ਸਰਹੱਦਾਂ 'ਤੇ ਸਗੋਂ ਪੂਰੇ ਭਾਰਤ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਦੇ ਪਲੇਟਫਾਰਮ ਦੁਆਰਾ ਸਮਰਥਨ ਦਿੱਤਾ ਗਿਆ।
ਆਗੂਆਂ ਨੇ ਕਿਹਾ ਕਿ ਸਾਰੀਆਂ ਫਸਲਾਂ ਲਈ ਕਾਨੂੰਨੀ ਤੌਰ 'ਤੇ ਗਾਰੰਟੀਸ਼ੁਦਾ ਖਰੀਦ ਦੇ ਨਾਲ ਐਮ ਐਸ ਪੀ @ਸੀ2+50%ਦਿੱਤੀ ਜਾਵੇ, 4 ਲੇਬਰ ਕੋਡਾਂ ਨੂੰ ਰੱਦ ਕਰਨ, ਲੇਬਰ ਦੀ ਆਊਟਸੋਰਸਿੰਗ ਅਤੇ ਇਕਰਾਰਨਾਮੇ ਨੂੰ ਖਤਮ ਕਰਨ, ਸਾਰਿਆਂ ਲਈ ਰੁਜ਼ਗਾਰ ਯਕੀਨੀ ਬਣਾਉਣ, 26000 ਰੁਪਏ ਮਹੀਨਾ ਦੀ ਘੱਟੋ-ਘੱਟ ਉਜਰਤ ਲਾਗੂ ਕਰਨ ਅਤੇ ਸੰਗਠਿਤ, ਅਸੰਗਠਿਤ ਅਤੇ ਖੇਤੀਬਾੜੀ ਖੇਤਰ ਦੇ ਸਾਰੇ ਕਾਮਿਆਂ ਲਈ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਵਰਗੇ ਮੁੱਦੇ ਸਮੇਤ ਹੋਰ ਮੁੱਦਿਆਂ ‘ਤੇ
ਮੰਗ ਪੱਤਰ ‘ਚ ਸ਼ਾਮਲ ਮੰਗਾਂ ਮੰਨਣ ਦੀ ਮੰਗ ਕੀਤੀ ਗਈ।
ਪ੍ਰਧਾਨਗੀ ਮੰਡਲ ਵਿੱਚ ਕਾਮਰੇਡ ਐਮਐਸ ਭਾਟੀਆ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਲੋਟੇ, ਸਤਨਾਮ ਵੜੈਚ, ਬਲਰਾਜ ਸਿੰਘ ਕੋਟ ਉਮਰ, ਜਸਵਿੰਦਰ ਲਾਡੀ, ਜਸਵੀਰ ਸਿੰਘ ਝੱਜ, ਤਰਲੋਚਨ ਸਿੰਘ ਝੋਰੜਾਂ, ਅਮਨਦੀਪ ਸਿੰਘ ਲਲਤੋਂ, ਬਲਵਿੰਦਰ ਸਿੰਘ ਭੈਣੀ, ਕਰਮਜੀਤ ਸਿੰਘ ਅਤੇ ਰਣਵੀਰ ਸਿੰਘ ਸ਼ਾਮਿਲ ਸਨ।
ਧਰਨੇ ਵਿੱਚ ਆਲ ਇੰਡੀਆ ਕਿਸਾਨ ਸਭਾ 1936, ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਜਮਹੂਰੀ ਕਿਸਾਨ ਸਭਾ ਪੰਜਾਬ, ਸੀਟੀਯੂ ਪੰਜਾਬ, ਆਲ ਇੰਡੀਆ ਕਿਸਾਨ ਸਭਾ ਹਨਨਮੁੱਲਾ,ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ( ਸੀਟੂ) ਬੀਕੇਯੂ ਡਕੌਂਦਾ ਧਨੇਰ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਆਲ ਇੰਡੀਆ ਕਿਸਾਨ ਫੈਡਰੇਸ਼ਨ ਆਦਿ ਜਥੇਬੰਦੀਆਂ ਸ਼ਾਮਿਲ ਸਨ।
ਬੁਲਾਰਿਆਂ ਵਿੱਚ ਸਾਧੂ ਸਿੰਘ, ਬੂਟਾ ਸਿੰਘ, ਰੂਪ ਬਸੰਤ ਸਿੰਘ, ਜਤਿੰਦਰ ਪਾਲ ਸਿੰਘ, ਜਗਤਾਰ ਸਿੰਘ ਦੇਹੇੜਕਾ, ਬਲਰਾਜ ਸਿੰਘ ਕੋਟ ਉਮਰਾ, ਡਾ ਰਜਿੰਦਰ ਪਾਲ ਸਿੰਘ ਔਲਖ, ਭਿੰਦਰ ਕੌਰ, ਹਰਪਾਲ ਸਿੰਘ ਭੈਣੀ, ਡੀ ਪੀ ਮੌੜ, ਜਗਦੀਸ਼ ਚੰਦ, ਐਡਵੋਕੇਟ ਕੁਲਦੀਪ ਸਿੰਘ, ਰਘਬੀਰ ਸਿੰਘ ਬੈਨੀਪਾਲ, ਹਰਪਾਲ ਸਿੰਘ ਭੈਣੀ ਸ਼ਾਮਿਲ ਸਨ
ਸਟੇਜ ਦਾ ਸੰਚਾਲਨ ਸਾਥੀ ਚਮਕੌਰ ਸਿੰਘ ਬਲਜੀਤ ਸਿੰਘ ਗਰੇਵਾਲ, ਹਰਨੇਕ ਸਿੰਘ ਗੁਜਰਵਾਲ, ਨਰੇਸ਼ ਗੌੜ ਨੇ ਕੀਤਾ।
ਅੰਤ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਮੰਗ ਪੱਤਰ ਡਿਪਟੀ ਲੁਧਿਆਣਾ ਨੂੰ ਦਿੱਤਾ ਗਿਆ।

Comments
Post a Comment