ਝੋਨੇ ਦੇ ਕੱਟਾਂ ਨੂੰ ਲੈ ਕੇ 18 ਨੂੰ ਦਿੱਤੇ ਜਾਣਗੇ ਮੰਗ ਪੱਤਰ
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਇੱਕ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਝੋਨੇ ਦੇ ਲਗਾਏ ਕੱਟਾਂ ਕਾਰਨ ਪੰਜਾਬ ਭਰ ਦਾ ਕਿਸਾਨੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦੀ ਪੂਰਤੀ ਕਰਵਾਉਣ ਦੀ ਮੰਗ ਨੂੰ ਲੈ ਕੇ 18 ਦਸੰਬਰ ਨੂੰ ਪੰਜਾਬ ਭਰ ਦੇ ਫੂਡ, ਸਿਵਲ ਸਪਲਾਈ ਅਫਸਰਾਂ ਤੋਂ ਇਲਾਵਾ ਡੀਸੀ ਅਤੇ ਐੱਸਡੀਐੱਮ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਮਹੀਨਾਵਾਰ ਮੀਟਿੰਗ ਦੌਰਾਨ ਮੈਂਬਰਸ਼ਿੱਪ, ਫ਼ੰਡ ਆਦਿ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।