ਝੋਨੇ ਦੇ ਕੱਟਾਂ ਨੂੰ ਲੈ ਕੇ 18 ਨੂੰ ਦਿੱਤੇ ਜਾਣਗੇ ਮੰਗ ਪੱਤਰ



ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਇੱਕ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ  ਦਿਨਾਂ ਦੌਰਾਨ ਝੋਨੇ ਦੇ ਲਗਾਏ ਕੱਟਾਂ ਕਾਰਨ ਪੰਜਾਬ ਭਰ ਦਾ ਕਿਸਾਨੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦੀ ਪੂਰਤੀ ਕਰਵਾਉਣ ਦੀ ਮੰਗ ਨੂੰ ਲੈ ਕੇ 18 ਦਸੰਬਰ ਨੂੰ ਪੰਜਾਬ ਭਰ ਦੇ ਫੂਡ, ਸਿਵਲ ਸਪਲਾਈ ਅਫਸਰਾਂ ਤੋਂ ਇਲਾਵਾ ਡੀਸੀ ਅਤੇ ਐੱਸਡੀਐੱਮ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਮਹੀਨਾਵਾਰ ਮੀਟਿੰਗ ਦੌਰਾਨ ਮੈਂਬਰਸ਼ਿੱਪ, ਫ਼ੰਡ ਆਦਿ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ