ਬਾਇਓ ਗੈਸ ਫੈਕਟਰੀ ਵਿਰੋਧੀ ਐਕਸ਼ਨ ਕਮੇਟੀ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ
ਜਲੰਧਰ: ਜਮਹੂਰੀ ਕਿਸਾਨ ਪੰਜਾਬ ਨੇ ਬਾਇਓ ਗੈਸ ਫੈਕਟਰੀ ਵਿਰੋਧੀ ਐਕਸ਼ਨ ਕਮੇਟੀ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ‘ਚ ਨਿਧੇਖੀ ਕੀਤੀ ਹੈ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪ੍ਰਦੂਸ਼ਨ ਪੈਦਾ ਕਰਨ ਵਾਲੀਆਂ ਬਾਇਓ ਗੈਸ ਫੈਕਟਰੀ ਵਿਰੋਧੀ ਐਕਸ਼ਨ ਕਮੇਟੀ ਦੇ ਆਗੂਆਂ ਨੂੰ ਜਬਰੀ ਹਿਰਾਸਤ ਵਿੱਚ ਲੈਣ ਅਤੇ ਮੁਸ਼ਕਾਬਾਦ, ਭੂੰਦੜੀ ਅਤੇ ਅਖਾੜੇ ‘ਚ ਬਾਇਓ ਗੈਸ ਫ਼ੈਕਟਰੀਆਂ ਅੱਗੇ ਸ਼ਾਂਤੀ ਪੂਰਵਕ ਧਰਨਾ ਲਗਾ ਕੇ ਬੈਠੇ ਸਥਾਨਕ ਲੋਕਾਂ ਉੱਪਰ ਲਾਠੀਚਾਰਜ ਕਰਨਾ ਬੇਹੱਦ ਮੰਦ ਭਾਗਾਂ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕ ਆਪਣੀ ਮਿੱਟੀ, ਪਾਣੀ ਤੇ ਹਵਾ ਨੂੰ ਪ੍ਰਦੂਸ਼ਨ ਤੋ ਬਚਾਉਣ ਲਈ ਇੱਥੇ ਲੱਗੀਆਂ ਤੇ ਲੱਗ ਰਹੀਆਂ ਫ਼ੈਕਟਰੀਆਂ ਦਾ ਵਿਰੋਧ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਤਾਂ ਕੀ ਸੁਣਨੀਆਂ ਸਨ ਉਲਟਾਂ ਸੰਘਰਸ਼ਸ਼ੀਲ ਲੋਕਾਂ ਦੇ ਟੈਂਟ ਪੁੱਟ ਦਿੱਤੇ ਗਏ, ਦਰਜਨਾਂ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਕਈਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਭੂੰਦੜੀ ਵਿੱਚ ਔਰਤਾਂ ਦੀ ਵੀ ਖਿੱਚ ਧੂਹ ਕਰਕੇ ਡੰਡੇ ਮਾਰੇ ਗਏ। ਉਕਤ ਆਗੂਆਂ ਨੇ ਕਿਹਾ ਕਿ ਲੋਕਾਂ ਨੇ ਪਿਛਲੀਆਂ ਸਰਕਾਰਾਂ ਤੋਂ ਤੰਗ ਆ ਕਿ ਆਮ ਆਦਮੀ ਦੀ ਸਰਕਾਰ ਬਣਾਈ ਸੀ ਪਰ ਇਹ ਸਰਕਾਰ ਉਹਨਾਂ ਤੋਂ ਵੀ ਜ਼ੁਲਮ ਕਰਨ ਵਿੱਚ ਕਿਸੇ ...