ਲੈਂਡ ਪੋਲਿੰਗ ਨੀਤੀ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕਰਨ ਲਈ ਪਿੰਡਾਂ ਦਾ ਕੀਤਾ ਦੌਰਾ

 


ਮੁੱਲਾਪੁਰ: ਸੰਯੁਕਤ ਕਿਸਾਨ ਮੋਰਚੇ ਵਿੱਚ ਹਾਜ਼ਰ ਸਮੂਹ ਜਥੇਬੰਦੀਆਂ ਬੀਕੇਯੂ ਏਕਤਾ ਉਗਰਾਹਾਂ, ਆਲ ਇੰਡੀਆ ਕਿਸਾਨ ਸਭਾ-1936, ਬੀਕੇਯੂ ਰਾਜੇਵਾਲ, ਬੀਕੇਯੂ ਡਕੌਦਾ ਬੁਰਜ ਗਿੱਲ, ਬੀਕੇਯੂ ਡਕੌਤਾ ਧਨੇਰ, ਬੀਕੇਯੂ ਲੱਖੋਵਾਲ, ਬੀਕੇਯੂ ਕਾਦੀਆਂ, ਕਿਰਤੀ ਕਿਸਾਨ ਯੂਨੀਅਨ (ਹਰਦੇਵ ਸੰਧੂ), ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇੱਕ ਭਰਵੀਂ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਮਹਿੰਦਰ ਸਿੰਘ ਕਮਾਲਪੁਰਾ ਨੇ ਕੀਤੀ। ਹਾਜ਼ਰੀਨ ਨੇ ਫੈਸਲਾ ਕੀਤਾ ਕਿ ਲੈਂਡ ਪੂਲਿੰਗ ਪਾਲਸੀ ਦਾ ਵਿਰੋਧ ਕਰਨ ਦੇ ਲਈ 30 ਮਾਰਚ ਦੇ ਟਰੈਕਟਰ ਮਾਰਚ ਦੇ ਸੰਬੰਧ ਵਿੱਚ ਸਮੂਹ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਦੇ ਲਈ ਦੋ ਗਰੁੱਪ ਬਣਾਏ ਗਏ। ਜਿਸ ਵਿੱਚੋਂ ਇਕ ਜੋਧਾ ਵਾਲੇ ਪਾਸੇ, ਦੂਸਰਾ ਮੁੱਲਾਂਪੁਰ ਤੋਂ ਬੇਟ ਵਾਲੇ ਪਿੰਡਾਂ ਵਿੱਚ ਜਾਣ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਲਏ ਫੈਸਲੇ ਅਨੁਸਾਰ ਹਰ ਜਥੇਬੰਦੀ ਦਾ ਲੀਡਰ ਵਾਰੀ ਵਾਰੀ ਸੈਕਰਟਰੀਸ਼ਿਪ ਕਰੇਗਾ।

ਅੱਜ ਪਿੰਡ ਭਨੋਹੜ, ਪਮਾਲ਼, ਪਮਾਲ਼ੀ, ਬਦੋਵਾਲ਼, ਝਾਂਡੇ ਆਦਿ ਪਿੰਡਾਂ ਵਿੱਚ ਦੌਰਾ ਕਰਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ। ਜਿਸ ਵਿੱਚ ਸਾਥੀ ਚਮਕੌਰ ਸਿੰਘ ਬਰਮੀ, ਸੁਦਾਗਰ ਸਿੰਘ ਘਡਾਣੀ, ਕੇਵਲ ਸਿੰਘ ਬਨਵੈਤ, ਅਮਨਦੀਪ ਸਿੰਘ, ਰਜਿੰਦਰ ਸਿੰਘ, ਮਹਾਂਵੀਰ ਸਿੰਘ ਗਿੱਲ, ਭਰਪੂਰ ਸਿੰਘ ਸਵੱਦੀ, ਹਰਦੇਵ ਸਿੰਘ ਸੰਧੂ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਸਹਿਜਾਦ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮਨਪ੍ਰੀਤ ਸਿੰਘ, ਮਨਪ੍ਰੀਤ ਘੁਲਾਲ ਆਦਿ ਸਾਥੀ ਸ਼ਾਮਿਲ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ