ਸੰਯੁਕਤ ਕਿਸਾਨ ਮੋਰਚੇ ਵਲੋਂ ਟਰੈਕਟਰ ਮਾਰਚ ਦੀ ਤਿਆਰੀ ਸਬੰਧੀ ਪਿੰਡਾਂ ‘ਚ ਮੀਟਿੰਗਾਂ ਦਾ ਸਿਲਸਿਲਾਂ ਜਾਰੀ
ਜੋਧਾਂ: ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ 30 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋ ਕੀਤੇ ਜਾ ਰਹੇ ਟਰੈਕਟਰ ਮਾਰਚ ਦੀ ਤਿਆਰੀ ਸਬੰਧੀ ਪਿੰਡਾਂ ‘ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਸ਼ੁਰੂਆਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਪਰ ਪੈਂਦੇ ਇਤਿਹਾਸਕ ਪਿੰਡ ਮਨਸੂਰਾਂ ਤੋਂ ਕੀਤੀ ਗਈ। ਪਿੰਡ ਦੇ ਗੁਰਦੁਆਰਾ ਸਹਿਬ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਆਖਿਆ ਕਿ ਇਹ ਹੋਣ ਵਾਲਾ ਟਰੈਕਟਰ ਮਾਰਚ ਬੇਮਿਸਾਲ ਹੋਵੇਗਾ। ਉਹਨਾਂ ਕਿਹਾ ਕਿ ਇਲਾਕੇ ਵਿੱਚ ਕੀਤੀ ਗਈ ਤਿਆਰੀ ਤੋਂ ਆਸ ਹੈ ਕਿ ਟਰੈਕਟਰਾਂ ਤੋਂ ਇਲਾਵਾ ਇਸ ਮਾਰਚ ਵਿੱਚ ਗੱਡੀਆਂ, ਕਾਰਾਂ, ਜੀਪਾ ਅਤੇ ਸਕੂਟਰ ਮੋਟਰਸਾਈਕਲ ਵੀ ਇਸ ਕਾਫਲੇ ਦਾ ਹਿੱਸਾ ਬਣਨਗੇ। ਜਿੰਨ੍ਹਾਂ ਦੀ ਗਿਣਤੀ ਹਜ਼ਾਰਾਂ ਵਿੱਚ ਹੋਵੇਗੀ। ਉਹਨਾਂ ਕਿਹਾ ਕਿ ਇਹ ਮਾਰਚ ਕੇਂਦਰ ਤੇ ਸੂਬਾ ਸਰਕਾਰ ਦੀਆਂ ਜੜਾਂ ਹਿਲਾ ਦੇਵੇਗਾ। ਜਿਸ ਕਾਰਨ ਸਰਕਾਰ ਨੂੰ ਇਸ ਨੀਤੀ ਨੂੰ ਵਾਪਸ ਲੈਣ ਦਾ ਐਲਾਨ ਕਰਨਾ ਪਵੇਗਾ।
ਪਿੰਡ ਮਨਸੂਰਾਂ ਦੀ ਮੀਟਿੰਗ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ, ਹਰਨੇਕ ਸਿੰਘ ਗੁੱਜਰਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੁਦਾਗਰ ਸਿੰਘ ਘੁਡਾਣੀ, ਮਾ. ਰਜਿੰਦਰ ਸਿੰਘ ਸਿਆੜ, ਆਲ ਇੰਡੀਆ ਕਿਸਾਨ ਸਭਾ (1936) ਦੇ ਚਮਕੌਰ ਸਿੰਘ ਬਰਮੀ, ਚਰਨ ਸਿੰਘ ਸਰਾਭਾ ਨੇ ਸੰਬੋਧਨ ਕੀਤੀ। ਇਹ ਕਾਫ਼ਲਾ ਅੱਗੇ ਸਹਿਜਾਦ, ਖੇੜੀ-ਝਮੇੜੀ ਪਿੰਡਾਂ ਵਿੱਚ ਮੀਟਿੰਗਾਂ ਲਈ ਰਵਾਨਾ ਹੋਇਆ। ਇਸ ਮੌਕੇ ਹਰਦੀਪ ਸਿੰਘ ਮਨਸੂਰਾ, ਸਾਬਕਾ ਸਰਪੰਚ ਬਹਾਦਰ ਸਿੰਘ ਮਨਸੂਰਾਂ ਅਤੇ ਕਾਮਰੇਡ ਮਨਜੀਤ ਸਿੰਘ ਮਨਸੂਰਾਂ ਆਦਿ ਵੀ ਹਾਜ਼ਰ ਸਨ।

Comments
Post a Comment