ਜੋਧਾਂ ਦਾਣਾ ਮੰਡੀ ਤੋ ਸ਼ੁਰੂ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਟਰੈਕਟਰ ਮਾਰਚ ਨੇ ਤੋੜੇ ਰਿਕਾਰਡ

 


ਜੋਧਾਂ: ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਪਰ ਪੈਂਦੇ ਕਸਬਾ ਜੋਧਾਂ ਦੀ ਦਾਣਾ ਮੰਡੀ ਤੋਂ ਸ਼ੁਰੂ ਕਰਕੇ, ਇਸ ਨੀਤੀ ਤੋਂ ਪ੍ਰਭਾਵਿਤ ਪਿੰਡਾਂ ਚਮਿੰਡਾ, ਬੱਲੋਵਾਲ, ਢੈਪਈ, ਖੰਡੂਰ, ਰੁੜਕਾ, ਪਮਾਲ, ਹਨਸਪੁਰ, ਭਨੋਹੜ, ਝਾਂਡੇ, ਲੱਲਤੋ, ਖੇੜੀ-ਝਮੇੜੀ, ਹਿਮਾਯੂਪੁਰ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਜਿਸ ਵਿੱਚ ਟਰੈਕਟਰਾਂ ਤੋਂ ਇਲਾਵਾ ਕਾਰਾਂ, ਜੀਪਾਂ, ਸਕੂਟਰ, ਮੋਟਰ ਸਾਇਕਲ ਵੀ ਸ਼ਾਮਲ ਸਨ। ਵਹੀਕਲਾਂ ਦੀ ਗਿਣਤੀ ਹਜ਼ਾਰਾਂ ਵਿੱਚ ਸੀ ਅਤੇ ਇਹ ਮਾਰਚ 15 ਕਿਲੋਮੀਟਰ ਤੋ ਵੀ ਜ਼ਿਆਦਾ ਲੰਬਾ ਸੀ।

ਇਸ ਮੌਕੇ ਹਾਜ਼ਰ ਆਗੂਆਂ ਨੇ ਆਖਿਆ ਕਿ ਇਹ ਟਰੈਕਟਰ ਮਾਰਚ ਸਰਕਾਰਾਂ ਦੀਆਂ ਜੜ੍ਹਾਂ ਹਿਲਾ ਦੇਵੇਗਾ। ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਜੇ ਸੂਬਾ ਤੇ ਕੇਂਦਰ ਸਰਕਾਰ ਨੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਨਾ ਬਦਲਿਆ ਤਾਂ ਲੋਕ ਸਰਕਾਰਾਂ ਨੂੰ ਬਦਲ ਦੇਣਗੇ। ਉਹਨਾਂ ਕਿਹਾ ਕਿ ਅੱਜ ਦਾ ਇਹ ਮਾਰਚ ਜਿੱਥੇ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਕਰ ਦੇਵੇਗਾ। ਉੱਥੇ ਮਾਨ ਦੀ ਸੂਬਾ ਤੇ ਮੋਦੀ ਦੀ ਕੇਂਦਰ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਵੀ ਲੋਕਾਂ ’ਚ ਨੰਗਾ ਕਰ ਦੇਵੇਗਾ।

ਇਸ ਮਾਰਚ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਡਕੌਤਾ (ਧਨੇਰ), ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ (1936), ਭਾਰਤੀਆਂ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ ਡਕੌਤਾ (ਬੁਰਜਗਿੱਲ) ਦੇ ਆਗੂ ਜੁਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਜਨਕ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਸੁਦਾਗਰ ਸਿੰਘ ਘੁਡਾਣੀ, ਰਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਗੁਰਦੀਪ ਸਿੰਘ ਰਾਮਪੁਰਾ, ਅੰਗਰੇਜ਼ ਸਿੰਘ ਭਦੌੜ, ਅਮਨਦੀਪ ਸਿੰਘ ਲਲਤੋਂ, ਰਜਿੰਦਰ ਸਿੰਘ ਭਨੋਹੜ, ਜਗਰੂਪ ਸਿੰਘ, ਜਗਰਾਜ ਸਿੰਘ ਲਖਵੀਰ ਅਕਲੀਆ, ਰਘਵੀਰ ਸਿੰਘ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ, ਡਾ. ਅਜੀਤ ਰਾਮ ਸ਼ਰਮਾ, ਜਗਮਿੰਦਰ ਸਿੰਘ ਬਿੱਟੂ ਲੱਲਤੋ, ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਅਮਰਜੀਤ ਸਿਘ ਸਹਿਜਾਦ, ਸਿਕੰਦਰ ਸਿੰਘ ਹਿਮਾਯੂਪੁਰ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਕੁਲਦੀਪ ਸਿੰਘ ਗਰੇਵਾਲ ਪੱਖੋਵਾਲ, ਗੁਰਦੀਪ ਸਿੰਘ ਰਾਮਪੁਰਾ, ਅੰਗਰੇਜ਼ ਸਿੰਘ ਭਦੌੜ, ਅਮਨਦੀਪ ਸਿੰਘ ਲਲਤੋਂ, ਰਜਿੰਦਰ ਸਿੰਘ ਭਨੋਹੜ,  ਜਗਰੂਪ ਸਿੰਘ, ਜਗਰਾਜ ਸਿੰਘ ਲਖਵੀਰ ਅਕਲੀਆ, ਚਮਕੌਰ ਸਿੰਘ ਬਰਮੀ, ਜਸਵੀਰ ਸਿੰਘ ਝੱਜ, ਡਾ. ਗੁਲਜ਼ਾਰ ਸਿੰਘ ਪੰਧੇਰ, ਕੇਵਲ ਸਿੰਘ ਬਨਵੈਤ, ਮਨਜੀਤ ਸਿੰਘ, ਰਮਿੰਦਰ ਸਿੰਘ, ਚਰਨ ਸਿੰਘ, ਕਰਮਜੀਤ ਸਿੰਘ, ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ, ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸੀਸ ਸਿੰਘ,ਬਲਾਕ ਪ੍ਰਧਾਨ ਅਵਨਿੰਦਰ ਸਿੰਘ ਡੇਹਲੋਂ, ਗੁਰਪ੍ਰੀਤ ਸਿੰਘ ਗੁਰੀ ਘੁਡਾਣੀ, ਇਕਾਈ ਪ੍ਰਧਾਨ ਨਰਿੰਦਰਜੀਤ ਸਿੰਘ ਘੁਡਾਣੀ, ਕਮਲ ਪੁਹੀੜ, ਮਨਪ੍ਰੀਤ ਸਿੰਘ ਸਿੱਧੂ, ਕੁਲਵੀਰ ਸਿੰਘ ਸੁਧਾਰ, ਕਰਮਜੀਤ ਸਿੰਘ ਗਿੱਲ, ਹਰਪ੍ਰੀਤ ਸਿੰਘ, ਅਵਤਾਰ ਸਿੰਘ ਆਦਿ ਹਾਜਰ ਸਨ।

ਇਸ ਮੌਕੇ ਤੇ ਸੰਯੁਕਤ ਕਿਸਾਨ ਮੋਰਚੇ ਤੋਂ ਇਲਾਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ, ਡਾ. ਹਰਬੰਸ ਸਿੰਘ ਬਰਸਾਵਾਂ, ਭਾਈ ਲਾਲੋ ਲੋਕ ਮੰਚ ਪੰਜਾਬ ਦੇ ਆਗੂ ਸਾਬਕਾ ਵਿਧਾਇਕ ਤਰਸੇਮ ਜੋਧਾਂ, ਚਰਨਜੀਤ ਸਿੰਘ ਹਿਮਾਯੂਪੁਰ, ਮਨਰੇਗਾ ਅਧਿਕਾਰ ਲਹਿਰ ਦੇ ਪ੍ਰਕਾਸ਼ ਸਿੰਘ ਹਿਸੋਵਾਲ, ਸਿਦਰ ਸਿੰਘ ਜਵੱਦੀ ਨੇ ਵੀ ਇਸ ਮਾਰਚ ਵਿੱਚ ਸ਼ਮੂਲੀਅਤ ਕੀਤੀ। ਇਹ ਮਾਰਚ ਪਿੰਡ ਮਨਸੂਰਾਂ ਵਿੱਚ ਅਗਲੇ ਸੰਘਰਸ਼ ਦੀ ਤਿਆਰੀ ਦੇ ਐਲਾਨ ਨਾਲ ਸਮਾਪਤ ਹੋਇਆ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ