Posts

Showing posts from August, 2025

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

Image
    ਕੂੰਮਕਲਾਂ- 24 ਅਗਸਤ,  ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਸਮਰਾਲਾ ਦੀ ਦਾਣਾ ਮੰਡੀ ਵਿੱਚ ਜੇਤੂ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਲਈ ਕੂੰਮਕਲਾਂ ਇਲਾਕੇ ਵਿੱਚੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਿਲ ਹੋਏ ਜਿਨਾਂ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਬੇਅੰਤ ਸਿੰਘ ਗਰੇਵਾਲ, ਦਲਵੀਰ ਸਿੰਘ ਪਾਗਲੀਆਂ ਅਤੇ ਸਹਿਜਪ੍ਰੀਤ ਸਿੰਘ ਬੋੜਾ ਵੱਲੋਂ ਕੀਤੀ ਗਈ| ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਅਤੇ ਲਛਮਣ ਸਿੰਘ ਕੂਮਕਲਾਂ ਨੇ ਆਖਿਆ ਕਿ ਇਹ ਰੈਲੀ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀਆਂ  ਸੂਬਾ ਅਤੇ ਕੇਂਦਰ ਸਰਕਾਰ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਉਨਾਂ ਆਖਿਆ ਕਿ ਇਹ ਰੈਲੀ ਨੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਨੂੰ ਨੱਥ ਪਾਉਣ ਵਿੱਚ ਸਹਾਈ ਹੋਵੇਗੀ| ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਅੱਜ ਦੇ ਇਕੱਠ ਤੋਂ ਕੋਈ ਸਬਕ ਨਾ ਸਿੱਖਿਆ ਤਾਂ ਉਨਾਂ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਅਵਤਾਰ ਸਿੰਘ ਭੈਣੀ ਦੁਆਬਾ, ਸੁਖਜਿੰਦਰ ਸਿੰਘ  ਸਰਪੰਚ ਰਤਨਗੜ੍ਹ, ਹਰਜੀਤ ਸਿੰਘ ਗਰਚਾ ਕੁਮਕਲਾਂ, ਜੋਨੀ ਵਿਰਕ ਕੂਮਕਲਾਂ, ਗੁਰਚਰਨ ਸਿੰਘ ਸਾਬਕਾ ਸਰਪੰਚ ਝੁੰਗੀਆ ਬੇਗਾ, ਨਿਰਮਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਮਿਆਣੀ, ਬਲਵਿੰਦ...

ਸੰਯੁਕਤ ਕਿਸਾਨ ਮੋਰਚੇ ਦੀ ਸਮਰਾਲਾ ਵਿਖੇ ਜੇਤੂ ਰੈਲੀ ਵਿੱਚ ਆਇਆ ਲੋਕਾਂ ਦਾ ਹੜ੍ਹ

Image
   ਸਮਰਾਲਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਅੱਜ ਸਮਰਾਲਾ ਵਿਖੇ ਕੀਤੀ ਗਈ ਜੇਤੂ ਰੈਲੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦਾ ਰਿਕਾਰਡ ਤੋੜ ਇਕੱਠ ਹੋਇਆ। ਸਮਰਾਲਾ ਵੱਲ ਨੂੰ ਆਉਂਦੀਆਂ ਸਾਰੀਆਂ ਸੜਕਾਂ ਕਿਸਾਨਾਂ ਦੇ ਵਾਹਨਾਂ ਨਾਲ ਭਰੀਆਂ ਹੋਈਆਂ ਸਨ। ਜਿਸ ਕਾਰਨ ਹਰ ਪਾਸੇ ਜਾਮ ਵਰਗੇ ਹਾਲਾਤ ਬਣੇ ਰਹੇ। ਰੈਲੀ ਖਤਮ ਹੋਣ ਤੱਕ ਸ਼ਾਮਲ ਹੋਣ ਵਾਲੇ ਕਾਫਲਿਆਂ ਦੀ ਆਮਦ ਹੁੰਦੀ ਰਹੀ।        ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੋਂ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਆਪਣੇ ਸੰਘਰਸ਼ ਦੇ ਸਦਕਾ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਦੀ ਵਧਾਈ ਦਿੰਦਿਆਂ ਅਗਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੂਮੀ ਅਧਿਗ੍ਰਹਿਣ ਕਾਨੂੰਨ 2013 ਦੀਆਂ ਲੋਕ ਪੱਖੀ ਮੱਦਾਂ ਦੀ ਹਰ ਹਾਲਤ ਵਿੱਚ ਰਾਖੀ ਕਰਨ ਲਈ ਤਿਆਰ ਰਹਿਣ ਤਾਂ ਜੋ ਲੈਂਡ ਬੈਂਕ ਬਣਾ ਕੇ ਖੇਤੀ ਯੋਗ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀਆਂ ਸਰਕਾਰਾਂ ਦੀਆਂ ਚਾਲਾਂ ਦਾ ਮੂੰਹ ਮੋੜਿਆ ਜਾ ਸਕੇ।     ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਪਾਹ ਦੀ ਦਰਾਮਦ ਤੇ 11% ਟੈਕਸ ਮੁਲਤਵੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਦਮ ਅਮਰੀਕਾ ਦੀ ਟਰੰਪ ਸਰਕਾਰ ਦੇ ਦਬਾਅ ਹੇਠ ਆ ਕੇ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹਾਲੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵ...

24 ਅਗਸਤ ਨੂੰ ਸਮਰਾਲਾ ‘ਚ ਹੋਣ ਵਾਲੀ “ਜੇਤੂ ਮਹਾਂ ਰੈਲੀ” ਦੀਆਂ ਤਿਆਰੀਆਂ ਸਿਖਰਾਂ ‘ਤੇ

Image
  ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ‘ਚ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੀ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਆਗੂਆਂ ਦੀ ਹੋਈ ਮੀਟਿੰਗ ਵਿੱਚ 24 ਅਗਸਤ ਨੂੰ ਸਮਰਾਲਾ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ “ਜੇਤੂ ਮਹਾਂ ਰੈਲੀ” ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੁਰਜੀਤ ਸਿੰਘ ਸੀਲੋ ਨੇ ਦੱਸਿਆ ਕਿ ਇਸ ਰੈਲੀ ਦੀਆਂ ਤਿਆਰੀਆਂ ਸਿਖਰਾਂ ‘ਤੇ ਹਨ। ਲੁਧਿਆਣਾ ਜ਼ਿਲ੍ਹੇ ਵਿੱਚੋਂ ਵੱਡੇ ਕਾਫ਼ਲੇ ਬੰਨ ਕੇ ਕਿਰਤੀ ਕਿਸਾਨ ਇਸ ਮਹਾਂ ਰੈਲੀ ਦਾ ਹਿੱਸਾ ਬਣਨਗੇ। ਉਹਨਾਂ ਕਿਹਾ ਕਿ ਗੱਡੀਆਂ, ਝੰਡਿਆਂ, ਲੰਗਰ ਤੇ ਰੈਲੀ ਲਈ ਲੋੜੀਦੇ ਹੋਰ ਸਮਾਨ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਇਸ ਇਲਾਕੇ ਵਿੱਚੋਂ ਸੈਂਕੜੇ ਲੋਕ ਜੇਤੂ ਮਹਾਂ ਰੈਲੀ ਵਿੱਚ ਸ਼ਾਮਲ ਹੋਣਗੇ। ਜਿਸ ਦੀਆਂ ਤਿਆਰੀਆ ਹੋ ਚੁੱਕੀਆਂ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਦਫ਼ਤਰ ਸਕੱਤਰ ਨਛੱਤਰ ਸਿੰਘ ਅਤੇ ਬਲਵੀਰ ਸਿੰਘ ਭੁੱਟਾ ਵੀ ਹਾਜ਼ਰ ਸਨ।

ਸਮਰਾਲਾ ਰੈਲੀ ਦੀ ਤਿਆਰੀ ਲਈ ਕੀਤੀ ਮੀਟਿੰਗ

Image
  ਅਜਨਾਲਾ: ਹਰੇਕ ਸਾਲ ਦਰਿਆਵਾਂ ਵਿੱਚ ਆਏ ਹੜ੍ਹਾਂ ਨਾਲ ਹਜ਼ਾਰਾਂ ਏਕੜ ਛੋਟੇ ਜਿਹੇ ਪੰਜਾਬ ਦੀ ਫ਼ਸਲ ਬਰਬਾਦ ਹੋ ਜਾਂਦੀ ਹੈ, ਇਸ ਸਾਲ ਹੁਣ ਤੱਕ  ਬਿਆਸ, ਸਤਲੁਜ ਤੇ ਘੱਗਰ ਦਰਿਆਵਾਂ ਵਿੱਚ ਹੜ੍ਹ ਆਉਣ ਕਾਰਨ 45 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ ਵਿੱਚ ਬਿਆਸ ਦਰਿਆ ਆਏ ਹੜ੍ਹਾਂ ਕਾਰਨ ਇਕੱਲੀ ਤਰਨਤਾਰਨ ਜ਼ਿਲ੍ਹੇ ਦੀ ਖਡੂਰ ਸਾਹਿਬ ਤਹਿਸੀਲ ਦਾ 12 ਹਜ਼ਾਰ ਏਕੜ ਰਕਬਾ ਮਾਰਿਆ ਗਿਆ।  ਅਜਿਹੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਖੇਤੀ ਮਾਹਿਰ ਤੇ ਸੂਬਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਪੰਜਾਬ ਡਾ. ਸਤਨਾਮ ਸਿੰਘ ਅਜਨਾਲਾ ਨੇ ਇੱਕ ਮੀਟਿੰਗ ‘ਚ ਬੋਲਦਿਆਂ ਕਿਹਾ ਕਿ ਅਜਿਹੀ ਦਰਿਆਈ ਹੜ੍ਹਾਂ ਦੀ ਬਰਬਾਦੀ ਹੋਣ ਤੋਂ ਰੋਕਣ ਲਈ ਦਰਿਆਵਾਂ ਦਾ ਨਹਿਰੀ ਕਰਨ ਕੀਤਾ ਜਾਵੇ। ਡਾ. ਅਜਨਾਲਾ ਨੇ ਅੱਗੇ ਦੱਸਿਆ ਕਿ ਅਜਿਹਾ ਕਰਨ ਨਾਲ ਹਰੇਕ ਸਾਲ ਹਜ਼ਾਰਾਂ ਕਰੋੜਾਂ ਰੁਪਏ ਦੀ ਫ਼ਸਲਾਂ ਤੇ ਹੋਰ ਜਾਨ ਮਾਲ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦੇ ਹੈ।, ਉੱਥੇ ਦਰਿਆਵਾਂ ਦੇ ਨਹਿਰੀ ਕਰਨ ਹੋਣ ਨਾਲ ਦਰਿਆਵਾਂ ਵਿੱਚੋਂ ਹੋਰ ਨਵੀਆਂ ਨਹਿਰਾਂ ਕੱਢੀਆਂ ਜਾ ਸਕੀਆਂ ਹਨ। ਅਜਿਹਾ ਹੋਣ ਨਾਲ ਹਰੇਕ ਖੇਤ ਤੱਕ ਲੋੜੀਂਦਾ ਨਹਿਰੀ ਪਾਣੀ ਦਿੱਤਾ ਜਾ ਸਕਦਾ ਹੈ ਅਤੇ ਹਰੇਕ ਘਰ ਵਿੱਚ ਪੀਣ ਲਈ ਸਵੱਛ ਪਾਣੀ  ਮੁੱਹਈਆ ਕਰਵਾਇਆ ਜਾ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆ ਜਾਵੇਗਾ ਅਤੇ ਜਿਹੜੇ ਪੰਜਾਬ ਵਿੱਚ 15  ਲੱਖ ਤੋਂ ਜ਼ਿਆਦਾ ਬਿਜਲੀ...

ਸਮਰਾਲਾ ਰੈਲੀ: ਪਾਣੀਆਂ ਦਾ ਮਸਲਾ, ਮੁਕਤ ਵਪਾਰ ਸਮਝੌਤਾ, ਸਹਿਕਾਰਤਾ ਅਤੇ ਹੜ੍ਹ ਪੀੜਤ ਕਿਸਾਨਾਂ ਦੇ ਮਸਲੇ ਉਠਾਉਣ ਦਾ ਫ਼ੈਸਲਾ

Image
  ਲੁਧਿਆਣਾ: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਇਥੋਂ ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਰੁਲਦੂ ਸਿੰਘ ਮਾਨਸਾ, ਬਲਜੀਤ ਸਿੰਘ ਗਰੇਵਾਲ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਕੀਤੀ।  ਮੀਟਿੰਗ ਵਿੱਚ ਸਭ ਤੋਂ ਪਹਿਲਾਂ ਲੈਂਡ ਪੂਲਿੰਗ ਦਾ ਮਸਲਾ  ਵਿਚਾਰਿਆ ਗਿਆ। ਮੀਟਿੰਗ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਕਿ ਲੈਂਡ ਪੂਲਿੰਗ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਸਿੱਧਾ ਡਾਕਾ ਸੀ ਅਤੇ ਇਹ ਕਾਰਪੋਰੇਟ ਘਰਾਣਿਆਂ ਦੀ  ਇੱਛਾ ਅਨੁਸਾਰ ਕਿਸਾਨਾਂ ਦੀ ਜ਼ਮੀਨ ਖੋਹ ਕੇ ਲੈਂਡ ਬੈਂਕ ਬਣਾਉਣ ਵੱਲ ਸੇਧਿਤ ਸੀ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀ ਮੱਦਦ ਨਾਲ ਇਸ ਦੇ ਖਿਲਾਫ ਘੋਲ ਲੜਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਰੱਦ ਨਾ ਕੀਤੇ ਜਾਣ ਤੇ ਐਸਕੇਐਮ ਨੇ ਅਲਟੀਮੇਟਮ ਦਿੱਤਾ ਤਾਂ ਪੰਜਾਬ ਸਰਕਾਰ ਨੇ ਤੁਰੰਤ ਹੀ ਨੋਟੀਫਿਕੇਸ਼ਨ ਰੱਦ ਕਰ ਦਿੱਤੇ ਹਨ। ਐਸਕੇਐਮ ਨੇ ਇਸ ਸ਼ਾਨਦਾਰ ਜਿੱਤ ਲਈ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਧੰਨਵਾਦ ਕੀਤਾ। ਹੁਣ 24 ਅਗਸਤ ਨੂੰ ਸਮਰਾਲਾ ਵਿਖੇ ਜੇਤੂ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ। ਦੂਸਰੇ ਏਜੰਡੇ ਵਿੱਚ ਐੱਸਕੇਐੱਮ ਵਿੱਚ ਸ਼ਾਮਿਲ ਦੋ ਜਥੇਬੰਦੀਆਂ ਦੇ ਆਗੂਆਂ ਕੁਲਦੀਪ ਸਿੰਘ ਵਜੀਦਪੁਰ ਅਤੇ ...

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ

Image
   ਨੋਸ਼ਹਿਰਾ ਪਨੂੰਆਂ: ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਅਮਰੀਕਾ ਦੇ ਰਾਸਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲਾ ਫੂਕਿਆ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮਨਜੀਤ ਸਿੰਘ ਬੱਗੂ, ਅਜਾਦ ਸੰਘਰਸ ਕਮੇਟੀ ਪੰਜਾਬ ਦੇ ਸੁਖਦੇਵ ਸਿੰਘ ਟਾਂਡਾ, ਔਰਤ ਮੁਕਤੀ ਮੋਰਚਾ ਦੇ ਕਵਲਜੀਤ ਕੌਰ, ਕੌਮੀ ਕਿਸਾਨ ਯੂਨੀਅਨ ਦੇ ਸੁਖਚੈਨ ਸਿੰਘ ਚੌਧਰੀ ਵਾਲਾ ਆਦਿ ਆਗੂਆਂ ਨੇ ਕੀਤੀ।  ਇਸ ਮੌਕੇ ਬੋਲਦਿਆਂ ਅਮਨ ਸਿੰਘ ਕਲੇਰ, ਜਸਬੀਰ ਸਿੰਘ ਚੌਧਰੀ ਵਾਲਾ, ਕੈਪਟਨ ਸਿੰਘ ਕਾਹਲਵਾਂ ਨੇ ਕਿਹਾ ਕੇ ਇਹ ਸਮਝੌਤੇ ਲਾਗੂ ਹੋਣ ਨਾਲ ਕਿਸਾਨੀ ਕਿੱਤਾ, ਦੁਕਾਨਦਾਰੀਆਂ, ਛੋਟੇ ਕਾਰੋਬਾਰ ਤਬਾਹ ਹੋ ਜਾਣਗੇ ਅਤੇ ਭਾਰਤ ਦੀ ਅੰਨ ਸੁਰੱਖਿਆ ਖਤਰੇ ਵਿੱਚ ਪੈ ਜਾਵੇਗੀ। ਇਸ ਮੌਕੇ ਅਨੋਖ ਸਿੰਘ ਕਾਹਲਵਾਂ, ਗੋਲਡੀ ਸਰਪੰਚ ਜੌਹਲ, ਹੀਰਾ ਸਿੰਘ ਭੈਲ, ਪਰਮਜੀਤ ਸਿੰਘ ਉਸਮਾ, ਕੁਲਦੀਪ ਸਿੰਘ, ਗੁਰਦੀਪ ਸਿੰਘ, ਤੇਗ ਸਿੰਘ, ਸਤਨਾਮ ਸਿੰਘ, ਰਸ਼ਪਾਲ ਸਿੰਘ ਭੈਲ, ਬਲਵਿੰਦਰ ਸਿੰਘ ਫੈਲੋਕੇ ਹਾਜ਼ਰ ਸਨ।

ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ

Image
    ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ  ਖਡੂਰ ਸਹਿਬ: ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥਬੰਦੀਆਂ ਨੇ ਅਮਰੀਕਾ ਦੇ ਰਾਸ਼ਟਰਪਤੀ ਡਨਾਲਡ ਟਰੰਪ, ਭਾਰਤ ਦੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਝਿਲਮਲ ਸਿੰਘ ਬਾਣੀਆ, ਸਲੱਖਣ ਸਿੰਘ ਮੰਡਾਲਾ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਮਹਿੰਦਰ ਸਿੰਘ ਵੇਈਪੂਈਂ ਅਜਾਦ ਸੰਘਰਸ ਕਮੇਟੀ ਪੰਜਾਬ, ਬੇਅੰਤ ਸਿੰਘ ਜਲਾਲਾਬਾਦ ਬੀ ਕੇ ਯੂ ਰਾਜੇਵਾਲ, ਬਲਕਾਰ ਸਿੰਘ ਵਲਟੋਹਾ ਕੁੱਲ ਹਿੰਦ ਕਿਸਾਨ ਸਭਾ, ਕੁਲਵਿੰਦਰ ਕੌਰ ਔਰਤ ਮੁਕਤੀ ਮੋਰਚਾ, ਜੋਗਿੰਦਰ ਸਿੰਘ ਖਡੂਰ ਸਹਿਬ ਦਿਹਾਤੀ ਮਜ਼ਦੂਰ ਸਭਾ ਆਦਿ ਨੇ ਕੀਤੀ।  ਇਸ ਮੌਕੇ ਬੋਲਦਿਆਂ ਮੁਖਤਾਰ ਸਿੰਘ ਮੱਲਾ, ਹਰਜਿੰਦਰ ਸਿੰਘ ਟਾਂਡਾ, ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕੇ ਇਹ ਸਮਝੌਤੇ ਲਾਗੂ ਹੋਣ ਨਾਲ ਕਿਸਾਨੀ ਕਿੱਤਾ, ਦੁਕਾਨਦਾਰੀਆਂ, ਛੋਟੇ ਕਰੋਬਾਰ ਤਬਾਹ ਹੋ ਜਾਣਗੇ ਅਤੇ ਭਾਰਤ ਦੀ ਅੰਨ ਸੁਰੱਖਿਆ ਖਤਰੇ ਵਿੱਚ ਪੈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਗਰੇਜ ਸਿੰਘ ਝੰਡੇਰ, ਬਲਦੇਵ ਸਿੰਘ ਧੂੰਦਾ, ਸਰਿੰਦਰ ਸਿੰਘ ਜਲਾਲਾਬਾਦ, ਚਰਨ ਕੌਰ ਮੁਗਲਾਣੀ, ਦਰਸਨ ਸਿੰਘ ਬਿਹਾਰੀਪੁਰ, ਲੱਖਾ ਸਿੰਘ ਬਾਣੀਆ, ਮੇਜਰ ਸਿੰਘ ਨਾਗੋਕੇ, ਕੁਲਵਿੰਦਰ ਸਿੰਘ ਅਹਿਮਦਪੁਰ ਆਦਿ ਆਗੂਆਂ ਨ...

ਨਹਿਰੀਕਰਨ ਦਾ ਠੋਸ ਪ੍ਰਬੰਧ ਕਰਨ ਦੀ ਮੰਗ ਨੂੰ ਲੈ ਕੇ ਹਰੀਕੇ ਵਿਖੇ ਕੀਤੀ ਕਨਵੈਨਸ਼ਨ

Image
  ਹਰੀਕੇ: ਮੰਡਬੇਟ ਅਬਾਦਕਾਰ ਸੰਘਰਸ਼ ਕਮੇਟੀ ਅਤੇ ਜਮਹੂਰੀ ਕਿਸਾਨ ਸਭਾ ਦੇ ਸੱਦੇ ‘ਤੇ ਅੱਜ ਦਰਿਆਵਾਂ ਦੇ ਸੰਗਮ ਨੇੜੇ ਕੀਤੇ ਇਕੱਠ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਤੋਂ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀਕਰਨ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਹੜ੍ਹਾਂ ਤੋਂ ਬਚਾਉਣ ਲਈ ਗੰਨੇ ਵਰਗੀ ਫ਼ਸਲ ਨੂੰ ਹੋਰ ਉਤਸ਼ਾਹਿਤ ਕਰਨ ਲਈ ਸੇਰੋਂ ਤੇ ਜ਼ੀਰਾ ਮਿੱਲਾਂ ਨੂੰ ਚਾਲੂ ਕੀਤਾ ਜਾਵੇ।  ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਾਣੀ ਦੇ ਮੁੱਦੇ ਨੂੰ ਸਿਆਸੀ ਮੁੱਦਾ ਬਣਾ ਕੇ ਗੁੰਮਰਾਹ ਕਰ ਰਹੀ ਹੈ। ਪੰਜਾਬ ਕੋਲ ਇਸ ਵੇਲੇ ਜਿੰਨਾ ਪਾਣੀ ਹੈ, ਉਸ ਦਾ ਸਿਰਫ਼ 41 ਪ੍ਰਤੀਸ਼ਤ ਦੀ ਹੀ ਵਰਤੋਂ ਕੀਤੀ ਜਾ ਰਹੀ ਹੈ।  ਸੰਧੂ ਨੇ ਕਿਹਾ ਕਿ ਅੱਪਰਬਾਰੀ ਬਿਸਤ ਨਹਿਰ ‘ਚ 8500 ਕਿਉਂਸਿਕ ਪਾਣੀ ਚਲਾਉਣ ਦੀ ਯੋਜਨਾ ਸੀ ਪਰ ਨਹਿਰੀ ਪ੍ਰਬੰਧ ਨਾ ਠੀਕ ਹੋਣ ਕਾਰਨ ਸਿਰਫ਼ ਛੇ ਹਜ਼ਾਰ ਕਿਉਂਸਕ ਪਾਣੀ ਹੀ ਜਾ ਰਿਹਾ ਹੈ, ਇਸ ਤਰਾਂ ਦੋਆਬਾ ਨਹਿਰ ਦੀ ਸਿਰਫ਼ ਦੋ ਮਹੀਨੇ ਲਈ ਵਰਤੋਂ ਕੀਤੀ ਜਾ ਰਹੀ ਹੈ। ਸੰਧੂ ਨੇ ਕਿਹਾ ਕਿ ਨਹਿਰੀ ਪ੍ਰਬੰਧ ਨੂੰ ਠੀਕ ਕਰਨ ਦੀ ਥਾਂ ਦੋ ਕਿਲੋਮੀਟਰ ਨਹਿਰ ਬਣਾ ਕੇ ਪਾਣੀ ਸਿੱਧਾ ਬਿਆਸ ‘ਚ ਸੁਟਿਆ ਜਾ ਰਿਹਾ ਹੈ।, ਜਿਹੜਾ ਹਰੀਕੇ ਪੱਤਣ ‘ਤੇ ਹੜ੍ਹਾਂ ਦਾ ਕਾਰਨ ਬਣਦਾ ਹੈ।  ਇਕੱਠ ਨੂੰ ਸੰਬੋਧਨ ਕਰਦੇ ਹੋਏ ਮੰਡਬੇਟ ਅਬਾਦਕਾਰ ਸੰਘਰਸ਼ ...

ਮੁਕਤ ਵਪਾਰ ਸਬੰਧੀ ਭਾਰਤ ਸਰਕਾਰ ਅਮਰੀਕਾ ਅੱਗੇ ਨਾ ਝੁਕੇ

Image
  ਪਠਾਨਕੋਟ: ਅੱਜ ਸਯੁੰਕਤ ਕਿਸਾਨ ਮੋਰਚੇ ਦੇ ਸਦੇ ’ਤੇ ਪਠਾਨਕੋਟ ਸੰਯੁਕਤ ਕਿਸਾਨ ਮੋਰਚੇ ਵਲੋਂ ਟ੍ਰੰਪ ਅਤੇ ਮੋਦੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਇਕੱਤਰਤਾ ਦੀ ਪ੍ਰਧਾਨਗੀ ਕੇਵਲ ਸਿੰਘ ਕੰਗ, ਬਲਦੇਵ ਰਾਜ ਭੌਆ, ਪਰਸ਼ੋਤਮ ਕੁਮਾਰ ਬੜੋਈ, ਅਮਰੀਕ ਸਿੰਘ, ਆਈਐੱਸ ਗੁਲਾਟੀ ਨੇ ਕੀਤੀ। ਇਸ ਨੂੰ ਬਲਵੰਤ ਸਿੰਘ, ਕੇਵਲ ਕਾਲੀਆ, ਇਕਬਾਲ ਸਿੰਘ, ਕੇਵਲ ਸਿੰਘ ਕੰਗਨੇ ਸੰਬੋਧਨ ਕੀਤਾ। ਟਰੇਡ ਯੂਨੀਅਨ ਵਲੋਂ ਸੁਰਿੰਦਰ ਸਹਿਗਲ, ਸੁਭਾਸ਼ ਸ਼ਰਮਾ ਨੇ ਮੰਗਾਂ ਦਾ ਸਮਰਥਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਅਮਰੀਕਾ ਦਾ ਰਾਸ਼ਟਰਪਤੀ ਟ੍ਰੰਪ ਭਾਰਤ ਸਰਕਾਰ ਦੇ ਮੁਫ਼ਤ ਟੈਕਸ ਵਪਾਰ ਲਈ ਦਬਾ ਪਾ ਰਿਹਾ ਹੈ। ਅਮਰੀਕਾ ਚਾਹੁੰਦਾ ਹੈ ਕਿ ਖੇਤੀਬਾੜੀ ਅਨਾਜ ਤੇ ਦੁੱਧ ਉਤਪਾਦਾਂ ਅਤੇ ਮਛਲੀ ਵਪਾਰ ਨੂੰ ਟੈਕਸ ਮੁਕਤ ਕਰੇ। ਅਜਿਹਾ ਹੋਣ ਨਾਲ ਭਾਰਤ ਦੀ ਕਿਸਾਨੀ, ਦੁੱਧ ਉਤਪਾਦਕ ਅਤੇ ਮਛਲੀ ਦਾ ਰੁਜਗਾਰ ਕਰਨ ਵਾਲੇ ਤਬਾਹ ਹੋ ਜਾਣਗੇ। ਉਹਨਾਂ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਅਮਰੀਕਾ ਦੇ ਦਬਾ ਅੱਗੇ ਝੁੱਕ ਕੇ ਮੁਕਤ ਵਪਾਰ ਸਮਝੌਤਾ ਪ੍ਰਵਾਨ ਨਾ ਕਰੇ। ਏਸੇ ਲਈ ਚਿਤਾਵਨੀ ਦੇਣ ਲਈ ਟਰੰਪ ਅਤੇ ਮੋਦੀ ਦੇ ਪੁਤਲੇ ਫੂਕੇ ਗਏ।  ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੀ ਬਾਰੇ ਆਗੂਆਂ ਨੇ ਕਿਹਾ ਕਿ ਲੈਂਡ ਪੂਲਿੰਗ ਦਾ ਨੋਟੀਫਿਕੇਸ਼ਨ ਤੁਰੰਤ ਰਦ ਕਰੇ। ਉਹਨਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਰੱਦ ਹੋਣ ਤਕ ਸੰਘਰਸ਼ ਜਾਰੀ ਰਹੇਗਾ। ਰੱਦ ਕਰਨ ਦੀ ਚਿੱਠੀ ਵਿੱਚ 14 ਮਈ ਅਤੇ ਸੋਧਾਂ ਦਾ ਜਿਕਰ ਹੈ ਪਰ 4 ਜੂਨ ਦ...

ਜਮਹੂਰੀ ਕਿਸਾਨ ਸਭਾ ਵਲੋਂ ਮੋਦੀ ਟਰੰਪ ਦਾ ਪੁਤਲਾ ਫੂਕਿਆ

Image
  ਲਾਲੜੂ: ਸੰਯੁਕਤ ਕਿਸਾਨ ਮੋਰਚਾ (ਇੰਡੀਆ) ਦੇ ਸੱਦੇ ’ਤੇ ਅੱਜ ਨੇੜਲੇ ਪਿੰਡ ਚੌਂਦਹੇੜੀ (ਜ਼ਿਲ੍ਹਾ ਮੁਹਾਲੀ) ਵਿੱਚ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਗਿਆ। ਜਮਹੂਰੀ ਕਿਸਾਨ ਸਭਾ ਦੇ ਆਗੂਆਂ ਗੁਰਬਿੰਦਰ ਸਿੰਘ, ਰਣਬੀਰ ਸਿੰਘ, ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇੱਕਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ "ਟੈਰਿਫ ਫਰੀ ਟਰੇਡ" ਦੇ ਨਾਂ ਹੇਠ ਹੋਣ ਵਾਲਾ ਇਹ ਸਮਝੌਤਾ ਭਾਰਤੀ ਕਿਸਾਨਾਂ ਲਈ ਬੇ- ਹੱਦ ਘਾਤਕ ਸਿੱਧ ਹੋਵੇਗਾ, ਜਿਸ ਨਾਲ ਭਾਰਤੀ ਮੰਡੀਆਂ ਵਿਦੇਸ਼ੀ ਮਾਲ ਆਉਣ ਨਾਲ ਲੱਖਾਂ ਕਿਸਾਨ ਬੇਰੁਜ਼ਗਾਰ ਹੋ ਜਾਣਗੇ। ਸਮਝੌਤੇ ਤਹਿਤ ਵਿਦੇਸ਼ੀ ਡੇਅਰੀ ਪ੍ਰਾਡਕਟ ਆਉਣ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਦੇ ਧੰਦੇ ’ਤੇ ਵੀ ਮਾੜਾ ਅਸਰ ਪਵੇਗਾ, ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਹਾਲਤ ਵਿੱਚ ਪ੍ਰਵਾਨ ਨਹੀਂ ਕਰੇਗਾ ਅਤੇ ਇਸ ਦਾ ਲਗਾਤਾਰ ਵਿਰੋਧ ਕਰਦਾ ਰਹੇਗਾ। ਪੰਜਾਬ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ ਵਿੱਚ ਇਸ ਮੌਕੇ ਮੰਗ ਕੀਤੀ ਗਈ ਕਿ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਬੁਲਾਕੇ ਰੱਦ ਕੀਤਾ ਜਾਵੇ। 24 ਅਗਸਤ ਦੀ ਸੰਯੁਕਤ ਕਿਸਾਨ ਮੋਰਚਾ ਦੀ ਸਮਰਾਲਾ ਰੈਲੀ ਅੰਦਰ ਵੱਧ ਚੜ੍ਹਕੇ ਭਾਗ ਲੈਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਰਜਣ ਸਿੰਘ ਸਾਬਕਾ ਕਬੱਡੀ ਪਲੇਅਰ, ਜਗਮਾਲ ਸਿੰਘ, ਦਲਬੀਰ ਸਿੰਘ, ਸੁਖਵੀਰ ਸਿੰਘ, ਸਿਮਰਨਜੋਤ ਸਿੰਘ, ਜਸਪ੍ਰੀਤ ਸਿੰਘ ਜੱਸੀ, ਨੈਬ ਸਿੰਘ, ਹਰਜਿ...

ਬਾਜ਼ਾਰ ’ਚ ਮਾਰਚ ਕਰਨ ਉਪਰੰਤ ਮੋਦੀ ਤੇ ਟਰੰਪ ਦੇ ਪੁਤਲੇ ਫੂਕੇ

Image
  ਅਜਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਪੱਧਰੀ ਸੱਦੇ ’ਤੇ ਮੋਰਚੇ ’ਚ ਸ਼ਾਮਿਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਕੁਲ ਹਿੰਦ ਕਿਸਾਨ ਸਭਾ ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਤੇ ਕਾਰਕੁੰਨਾ ਨੇ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਕਾਬਲ ਸਿੰਘ ਛੀਨਾਂ, ਦੇਸਾ ਸਿੰਘ ਭਿੰਡੀ ਔਲਖ, ਜੱਗਾ ਸਿੰਘ ਡੱਲਾ, ਵਿੱਜੇ ਸ਼ਾਹ ਧਾਰੀਵਾਲ, ਸਤਵਿੰਦਰ ਸਿੰਘ ਉਠੀਆਂ ਤੇ ਰਜਿੰਦਰ ਸਿੰਘ ਭਲਾ ਪਿੰਡ ਦੀ ਅਗਵਾਈ ’ਚ ਕਾਰਪੋਰੇਟੋ ਭਾਰਤ ਛੱਡੋ ਅਤੇ ਖੇਤੀ ਕਿੱਤੇ ਨੂੰ ਕਰਮੁੱਕਤ ਵਪਾਰ ਵਿੱਚੋਂ ਬਾਹਰ ਕੱਢੋ ਦੇ ਬੁਲੰਦ ਨਾਅਰੇ ਲਾਉਂਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲ ਟਰੰਪ ਦੇ ਪ੍ਰਤੀਕ ਪੁਤਲੇ ਚੁੱਕ ਕੇ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਪ੍ਰਦਰਸ਼ਨ ਕਰਦੇ ਹੋਏ ਦੁਕਾਨਦਾਰਾਂ ਤੇ ਇਲਾਕੇ ਦੇ ਹੋਰ ਲੋਕਾਂ ਕੋਲੋਂ ਸਮਰਥਨ ਜਿਤਾਉਂਦੇ ਹੋਏ ਅਜਨਾਲਾ ਦੇ ਮੁੱਖ ਚੌਂਕ ਵਿੱਚ ਇਹਨਾਂ ਦੋਹਾਂ ਪੁਤਲਿਆਂ ਨੂੰ ਸਾੜਿਆ ਗਿਆ, ਜਿਸ ਵਿਚ ਸੈਂਕੜੇ ਕਿਸਾਨ, ਮਜ਼ਦੂਰ ਤੇ ਨੌਜਵਾਨ ਹੱਥਾਂ ਵਿੱਚ ਝੰਡੇ ਲੈਕੇ ਸ਼ਾਮਿਲ ਹੋਏ। ਇੱਥੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਜਮੂਹਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਅਤੇ ਜਥੇਬੰਦੀਆਂ ਦੇ ਸੀਨੀਅਰ ...

ਪਿੰਡ ਰਤਨਗੜ ’ਚ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਟਰੰਪ ਤੇ ਮੋਦੀ ਦਾ ਫੂਕਿਆ ਪੁਤਲਾ

Image
   ਚੌਤਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੋਂ ਦੇ ਨੇੜੇ ਪਿੰਡ ਰਤਨਗੜ੍ਹ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕਾਰਪੋਰੇਟੋ ਭਾਰਤ ਛੱਡੋ ਦਿਵਸ ਮੌਕੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ। ਅੱਜ ਦੇ ਸਮਾਗਮ ਦੀ ਪ੍ਰਧਾਨਗੀ ਬੇਅੰਤ ਸਿੰਘ ਗਰੇਵਾਲ, ਦਲਵੀਰ ਸਿੰਘ ਪਾਗਲੀਆ ਅਤੇ ਸਹਿਜਪ੍ਰੀਤ ਸਿੰਘ ਬੌੜਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਅਮਰੀਕਾ ਤੇ ਭਾਰਤ ਆਪਣੇ ਸਮਝੌਤਿਆਂ ਵਿੱਚ ਕਾਰਪੋਰੇਟ ਵੱਲੋ ਨਿਰਦੇਸ਼ ਕੀਤੀਆਂ ਨੀਤੀਆਂ ਨੂੰ ਲਾਗੂ ਕਰਕੇ ਦੇਸ਼ ਦਾ ਸਰਮਾਇਆ ਲੁੱਟਣਾ ਚਾਹੁੰਦੇ ਹਨ। ਇਹਨਾਂ ਨੀਤੀਆਂ ਨੂੰ ਦੇਸ਼ ਵਿੱਚ ਲਾਗੂ ਹੋਣ ਤੋਂ ਰੋਕਣ ਲਈ ਵਿਸ਼ਾਲ ਏਕਤਾ ਦੀ ਲੋੜ ਹੈ। ਉਹਨਾ ਕਿਹਾ ਕਿ ਲੋਕਾਂ ਨੂੰ ਕਾਰਪੋਰੇਟ ਪੱਖੀ ਨੀਤੀਆਂ ਦੇ ਨੁਕਸਾਨਾਂ ਤੋਂ ਜਾਗਰੂਕ ਕਰਨ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਪਿੰਡਾਂ ਸ਼ਹਿਰਾਂ, ਗਲੀ ਮੁਹੱਲਿਆਂ ਵਿੱਚ ਮੀਟਿੰਗਾਂ ਰੈਲੀਆਂ ਤੇ ਜਲਸੇ ਕਰਕੇ ਲੋਕਾਂ ਦੀ ਲਾਮਬੰਦੀ ਕਰੇਗੀ। ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਨੂੰ ਦੇਸ਼ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਲਛਮਣ ਸਿੰਘ ਕੂੰਮਕਲਾਂ ਅਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਨੇ ਆਖਿਆ ਕਿ ਸੂਬਾ ਸਰਕਾਰ ਵੱਲੋ ਕਿਰਤੀ ਕਿਸਾਨਾਂ ਦੇ ਇਕੱਠ ਤੋਂ ਡਰ...

ਸੰਯੁਕਤ ਕਿਸਾਨ ਮੋਰਚੇ ਨੇ ਕਿਲ੍ਹਾ ਰਾਏਪੁਰ ’ਚ ਮਨਾਇਆ ਕਾਰਪੋਰੇਟੋ ਭਾਰਤ ਛੱਡੋ ਦਿਵਸ

Image
  ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪਿੰਡ ਕਿਲ੍ਹਾ ਰਾਏਪੁਰ ਦੇ ਜੜਤੌਲੀ ਵਾਲੇ ਚੌਕ ਵਿੱਚ ਕਿਰਤੀ ਕਿਸਾਨਾਂ ਵੱਲੋ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕਾਰਪੋਰੇਟੋ ਭਾਰਤ ਛੱਡੋ ਦਾ ਨਾਅਰਾ ਬੁਲੰਦ ਕਰਦਿਆਂ ਕਾਰਪੋਰੇਟ ਪੱਖੀ ਨੀਤੀਆਂ ਦੀ ਸਖ਼ਤ ਅਲੋਚਨਾ ਕੀਤੀ। ਅੱਜ ਦੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਆਸੀ ਕਲਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਡਾ. ਕੇਸਰ ਸਿੰਘ ਧਾਦਰਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਅਮਰੀਕਾ ਦੀ ਟਰੰਪ ਸਰਕਾਰ ਆਪਣੇ ਸਮਝੌਤਿਆਂ ਰਾਹੀਂ ਕਾਰਪੋਰੇਟਾ ਦੇ ਪੱਖ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨਾਲ ਦੇਸ਼ ਦਾ ਖੇਤੀ ਧੰਦਾ ਤਬਾਹ ਹੋਣ ਕੰਢੇ ਹੈ। ਉਹਨਾਂ ਕਿਹਾ ਭਾਰਤ ਦੀ ਸਰਕਾਰ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਕੇ ਦੇਸ਼ ਦੇ ਕਿਰਤੀ ਕਿਸਾਨਾਂ ਦਾ ਸ਼ਰਮਾਇਆ ਲੁੱਟ ਕੇ ਬਹੁ ਰਾਸ਼ਟਰੀ ਕੰਪਨੀਆਂ ਨੂੰ ਸੌਂਪ ਦੇਣਾ ਚਾਹੁੰਦੀ ਹੈ। ਆਗੂਆਂ ਨੇ ਕਾਰਪੋਰੇਟਾ ਤੇ ਉਹਨਾਂ ਦੇ ਨੁਮਾਇੰਦਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਸੁ...

ਬਠਿੰਡਾ ’ਚ ਸੰਯੁਕਤ ਕਿਸਾਨ ਮੋਰਚੇ ਨੇ ਕਰ ਮੁਕਤ ਸਮਝੌਤਾ ਰੋਕਣ ਦੀ ਆਵਾਜ਼ ਕੀਤੀ ਬੁਲੰਦ

Image
  ਬਠਿੰਡਾ: ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਉੱਪਰ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਮੋਰਚੇ ’ਚ ਸ਼ਾਮਿਲ ਜਥੇਬੰਦੀਆਂ ਵਲੋਂ ਭਾਰਤ ਦੀ ਸਮੁੱਚੀ ਆਰਥਿਕਤਾ ਨੂੰ ਬਰਬਾਦ ਕਰਨ ਵਾਲੇ ਭਾਰਤ- ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਹੋਣ ਤੋਂ ਰੋਕਣ ਲਈ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।  ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਏਕਤਾ ਉਗਰਾਹਾਂ ਦੀ ਸੂਬਾ ਆਗੂ ਹਰਿੰਦਰ ਕੌਰ ਬਿੰਦੂ, ਬੀਕੇਯੂ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਬੀਕੇਯੂ ਏਕਤਾ ਡਕੌਂਦਾ (ਬੂਟਾ ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਰਾਜ ਮਹਿੰਦਰ ਸਿੰਘ ਕੋਟਭਾਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਏਕਤਾ ਮਾਲਵਾ ਦੇ ਸੂਬਾ ਆਗੂ ਜਗਜੀਤ ਸਿੰਘ ਕੋਟ ਸ਼ਮੀਰ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਮਰੀਕਾ ਦੇ ਦਬਾਅ ਤਹਿਤ ਉਹਨਾਂ ਨਾਲ ਟੈਕਸ ਮੁਕਤ ਸੰਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਭਾਰਤ ਦੇ ਖੇਤੀ ਅਰਥਚਾਰੇ, ਡੇਅਰੀ, ਪੋਲਟਰੀ, ਛੋਟੇ ਉਦਯੋਗ ਅਤ...

ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਨੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਫੂਕਿਆ

Image
  ਗੁਰਦਾਸਪੁਰ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਭਾਰਤ ’ਤੇ 25 ਫੀਸਦੀ ਟੈਰਿਫ ਲਗਾਉਣ, ਭਾਰਤ ਦੇ ਰੂਸ ਨਾਲ ਤੇਲ ਵਪਾਰ ਸੌਦੇ ਖਿਲਾਫ ਦੰਡਕਾਰੀ ਟੈਕਸ ਲਗਾਉਣ ਦੀਆਂ ਧਮਕੀਆਂ ਵਿਰੁੱਧ ਅਤੇ ਭਾਰਤ-ਯੂਕੇ ਵਿਆਪਕ ਆਰਥਿਕ ਵਪਾਰ ਸਮਝੌਤੇ ਨੂੰ ਰੱਦ ਕਰਾਉਣ ਲਈ ਅੱਜ ਐੱਸਕੇਐੱਮ ਅਤੇ ਦਸ ਕੇਂਦਰੀ ਟਰੇਡ ਯੂਨੀਅਨਾਂ ਨੇ ਸਾਂਝੇ ਦੇਸ਼ ਵਿਆਪੀ ਵਿਰੋਧ ਦਿਵਸ ਦੇ ਸੱਦੇ ਤਹਿਤ ਐੱਸਕੇਐੱਮ ਅਤੇ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਵੱਲੋਂ ਇਕੱਠਿਆਂ ਸਥਾਨਕ ਗੁਰੂ ਨਾਨਕ ਪਾਰਕ ਤੋਂ ਰੋਸ ਮਾਰਚ ਕਰਦਿਆਂ ਡਾਕਖਾਨਾ ਚੌਂਕ ਵਿੱਚ ਬਿਨਾਂ ਆਵਾਜਾਈ ਪ੍ਰਭਾਵਿਤ ਕੀਤੇ ਟਰੰਪ ਦੀ ਟੈਰਿਫ ਨੀਤੀ, ਦੇਸ਼ ਲਈ ਗੰਭੀਰ ਖਤਰਿਆਂ ਬਾਰੇ ਮੋਦੀ ਸਰਕਾਰ ਦੀ ਮੁਜ਼ਰਮਾਨਾ ਚੁੱਪੀ ਅਤੇ ਮਾਨ ਸਰਕਾਰ ਦੇ ਮਜ਼ਦੂਰ ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਕੁਝ ਸਮਾਂ ਤੱਖਤੀਆਂ ਲੈ ਕੇ ਖੜੇ ਹੋਣ ਉਪਰੰਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ। ਭਗਵੰਤ ਮਾਨ ਸਰਕਾਰ ਦਾ ਲੈਂਡ ਪੂਲਿੰਗ ਪਾਲਸੀ ਤੋਂ ਪਿੱਛੇ ਹਟਣਾ ਕਿਸਾਨਾਂ ਦੀ ਜਿੱਤ ਹੈ। ਕਿਸਾਨ ਮਜ਼ਦੂਰ ਆਗੂਆਂ ਨੇ ਬੋਲਦਿਆਂ ਕਿਹਾ ਕਿ ਲੋਕਾਂ ਦਾ ਵਿਸ਼ਾਲ ਏਕਾ ਹੀ ਹਾਕਮ ਧਿਰਾਂ ਨੂੰ ਪਿੱਛੇ ਮੁੜਨ ਲਈ ਮਜਬੂਰ ਕਰ ਸਕਦਾ ਹੈ। ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਕਰਕੇ ਗਰੀਬ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਮੁਸ਼ਕਲ ਹੋ ਗਿਆ ਹੈ। ਚਾਰ ਲੇਬਰ ਕੋਡ ਰੱਦ ਕਰਨ, ਐੱਮਐੱਸਪੀ ਦੀ ਕਾਨ...

ਰਈਆ ’ਚ ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇ

Image
  ਰਈਆ: ਸਥਾਨਕ ਕਸਬੇ ਅੰਦਰ ਜਮਹੂਰੀ ਕਿਸਾਨ ਸਭਾ ਤਹਿਸੀਲ ਇਕਾਈ ਬਾਬਾ ਬਕਾਲਾ ਸਾਹਿਬ ਦੇ ਵਰਕਰਾਂ ਦੀ ਇੱਕ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ਨੂੰ ਲਾਗੂ ਕਰਦਿਆਂ ਕਾਰਪੋਰੇਟੋ ਭਾਰਤ ਛੱਡੋ ਦੇ ਨਾਅਰੇ ਹੇਠ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਮੀਟਿੰਗ ਦੀ ਪ੍ਰਧਾਨਗੀ ਸੁਰਜੀਤ ਸਿੰਘ ਤਲਵੰਡੀ, ਸੱਜਣ ਸਿੰਘ ਤਿਮੋਵਾਲ ਨੇ ਕੀਤੀ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿਮੋਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਐਲਾਨ ਕੀਤਾ ਹੈ ਪਰ ਸੰਯੁਕਤ ਮੋਰਚੇ ਵਿਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਜਿੰਨਾ ਚਿਰ ਪੰਜਾਬ ਦੀ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਨੋਟੀਫਿਕੇਸ਼ਨ ਵਾਪਸ ਨਹੀਂ ਲਿਆ ਜਾਂਦਾ ਉਨਾਂ ਚਿਰ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ਵਿੱਚ ਰਹਿਣਗੀਆਂ। ਇਸ ਮੌਕੇ 24 ਅਗਸਤ ਨੂੰ ਸਮਰਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਵਰਕਰਾਂ ਅੰਦਰ ਕੋਟਿਆਂ ਦੀ ਵੰਡ ਕੀਤੀ ਗਈ, ਆਗੂਆਂ ਨੇ ਕਿਹਾ ਕਿ 24 ਅਗਸਤ ਦੀ ਰੈਲੀ ਵਿੱਚ ਸਥਾਨਕ ਤਹਿਸੀਲ ਵਿੱਚੋਂ ਸੈਂਕੜੇ ਸਾਥੀ ਸ਼ਾਮਿਲ ਹੋਣਗੇ। ਸੰਯੁਕਤ ਕਿਸਾਨ ਮੋਰਚੇ ਵੱ...

13 ਅਗਸਤ ਨੂੰ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਜਾਣਗੇ ਪੁਤਲੇ- ਡਾ. ਅਜਨਾਲਾ

Image
ਲੈਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਸਮਰਾਲਾ ‘ਚ ਹੋਵੇਗੀ ਕਿਸਾਨ ਮਹਾਂ ਰੈਲੀ- ਸੰਧੂ  ਜਲੰਧਰ- 06 ਅਗਸਤ (।          ) ਜਮਹੂਰੀ ਕਿਸਾਨ ਸਭਾ ਪੰਜਾਬ ਨੇ ਅੱਜ ਸੂਬਾ ਪੱਧਰੀ ਮੀਟਿੰਗ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਕੀਤੀ। ਸ਼ੁਰੂ ਵਿੱਚ ਵਿਛੜੇ ਸਾਥੀਆਂ ਮਲਕੀਤ ਸਿੰਘ ਨਿਆਲ ਦੇ ਬੇਟੇ ਦਵਿੰਦਰ ਸਿੰਘ, ਭਤੀਜੇ ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਕਿਲ੍ਹਾ ਰਾਏਪੁਰ, ਕੁਲਵਿੰਦਰ ਸਿੰਘ ਨਬੀਪੁਰ ਅਤੇ ਆਦਿ ਵਾਸੀ ਲੋਕਾਂ ਦੇ ਨੇਤਾ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।   ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਸਭਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਪੱਧਰੀ ਫੈਸਲੇ ਮੁਤਾਬਕ ਬਾਕੀ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ 13 ਅਗਸਤ ਨੂੰ ਕਾਰਪੋਰੇਟੋ ਭਾਰਤ ਛੱਡੋ ਦਾ ਹੋਕਾ ਦਿੰਦਿਆਂ ਕਾਰਪੋਰੇਟਾ ਦੀ ਨੁਮਾਇੰਦਗੀ ਕਰਦੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਜੌਨ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਕਾਰਪੋਰੇਟ ਕਿਰਤੀ ਕਿਸਾਨਾਂ ਦੀਆਂ ਜ਼ਮੀਨਾਂ, ਅਨਾਜ ਤੇ ਉਹਨਾਂ ਦੀ ਮਿਹਨਤ ਦੀ ਲੁੱਟ ਕਰਕੇ ਆਪਣੀ ਦੌਲਤ ਵਿੱਚ ਵਾਧਾ ਕਰ ਰ...

ਐੱਸਕੇਐੱਮ ਦੀ ਰੈਲੀ ਮੁੱਲਾਪੁਰ ਤੋਂ ਬਦਲ ਕੇ ਹੁਣ ਹੋਵੇਗੀ ਸਮਰਾਲਾ ਵਿਖੇ

Image
  ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੀ ਅੱਜ ਇਥੇ ਹੋਈ ਮੀਟਿੰਗ ‘ਚ 24 ਅਗਸਤ ਨੂੰ ਹੋਣ ਵਾਲੀ ਰੈਲੀ ਦੇ ਸਥਾਨ ਬਦਲਣ ਦਾ ਫ਼ੈਸਲਾ ਕੀਤਾ ਹੈ। ਇਹ ਰੈਲੀ ਪਹਿਲਾ ਮੁੱਲਾਪੁਰ ਵਿਖੇ ਕੀਤੀ ਜਾਣੀ ਸੀ ਪਰ ਹੁਣ ਸਮਰਾਲਾ ਵਿਖੇ ਕੀਤੀ ਜਾਵੇਗੀ।

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!