ਸੰਯੁਕਤ ਕਿਸਾਨ ਮੋਰਚੇ ਨੇ ਕਿਲ੍ਹਾ ਰਾਏਪੁਰ ’ਚ ਮਨਾਇਆ ਕਾਰਪੋਰੇਟੋ ਭਾਰਤ ਛੱਡੋ ਦਿਵਸ
ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪਿੰਡ ਕਿਲ੍ਹਾ ਰਾਏਪੁਰ ਦੇ ਜੜਤੌਲੀ ਵਾਲੇ ਚੌਕ ਵਿੱਚ ਕਿਰਤੀ ਕਿਸਾਨਾਂ ਵੱਲੋ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕਾਰਪੋਰੇਟੋ ਭਾਰਤ ਛੱਡੋ ਦਾ ਨਾਅਰਾ ਬੁਲੰਦ ਕਰਦਿਆਂ ਕਾਰਪੋਰੇਟ ਪੱਖੀ ਨੀਤੀਆਂ ਦੀ ਸਖ਼ਤ ਅਲੋਚਨਾ ਕੀਤੀ।
ਅੱਜ ਦੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਆਸੀ ਕਲਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਡਾ. ਕੇਸਰ ਸਿੰਘ ਧਾਦਰਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਅਮਰੀਕਾ ਦੀ ਟਰੰਪ ਸਰਕਾਰ ਆਪਣੇ ਸਮਝੌਤਿਆਂ ਰਾਹੀਂ ਕਾਰਪੋਰੇਟਾ ਦੇ ਪੱਖ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨਾਲ ਦੇਸ਼ ਦਾ ਖੇਤੀ ਧੰਦਾ ਤਬਾਹ ਹੋਣ ਕੰਢੇ ਹੈ। ਉਹਨਾਂ ਕਿਹਾ ਭਾਰਤ ਦੀ ਸਰਕਾਰ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਕੇ ਦੇਸ਼ ਦੇ ਕਿਰਤੀ ਕਿਸਾਨਾਂ ਦਾ ਸ਼ਰਮਾਇਆ ਲੁੱਟ ਕੇ ਬਹੁ ਰਾਸ਼ਟਰੀ ਕੰਪਨੀਆਂ ਨੂੰ ਸੌਂਪ ਦੇਣਾ ਚਾਹੁੰਦੀ ਹੈ। ਆਗੂਆਂ ਨੇ ਕਾਰਪੋਰੇਟਾ ਤੇ ਉਹਨਾਂ ਦੇ ਨੁਮਾਇੰਦਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਸੁਨੇਹਾ ਦਿੰਦਿਆਂ ਆਖਿਆ ਕਿ ਉਹ ਆਪਣੀਆਂ ਲੋਟੂ ਚਾਲਾਂ ਨੂੰ ਬੰਦ ਕਰ ਦੇਣ, ਨਹੀਂ ਤਾਂ ਮਿਹਨਤੀ ਲੋਕ ਕਾਰਪੋਰੇਟ ਕੰਪਨੀਆਂ ਦਾ ਜਨਤਕ ਵਿਰੋਧ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਲੈਂਡ ਪੂਲਿੰਗ ਨੀਤੀ ਵਾਪਸ ਕਰਵਾਉਣ ਸਮੂਹ ਲੋਕਾਂ ਦੀ ਜਿੱਤ ਹੈ। ਇਸ ਸਬੰਧੀ ਸਰਕਾਰ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਕੀਤੀ ਗਈ।
ਟਰੰਪ ਤੇ ਮੋਦੀ ਦਾ ਪੁਤਲਾ ਫੂਕਣ ਤੋਂ ਪਹਿਲਾਂ ਸਭਾ ਦੇ ਦਫ਼ਤਰ ਤੋਂ ਲੈਕੇ ਜੜਤੌਲੀ ਵਾਲੇ ਚੌਕ ਤੱਕ ਮਾਰਚ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ, ਨਛੱਤਰ ਸਿੰਘ ਦਫਤਰ ਸਕੱਤਰ, ਡਾ. ਹਰਬੰਸ ਸਿੰਘ ਬਰਸਾਵਾਂ, ਚਮਕੌਰ ਸਿੰਘ ਛਪਾਰ, ਕੁਲਦੀਪ ਸਿੰਘ ਗਰੇਵਾਲ ਪੱਖੋਵਾਲ, ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜੇਵਾਲੇ ਮੋਹੀ, ਪ੍ਰਦੀਪ ਸਿੰਘ ਮਾਂਗਟ, ਜਸਕੀਰਤ ਸਿੰਘ ਵਕੀਲ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਮਲਕੀਤ ਸਿੰਘ ਗਰੇਵਾਲ, ਕਰਮ ਸਿੰਘ ਗਰੇਵਾਲ, ਅਮਰਜੀਤ ਸਿੰਘ ਸਹਿਜਾਦ, ਸਿਕੰਦਰ ਸਿੰਘ ਹਿਮਾਯੂਪੁਰ, ਪੰਚ ਸਰਬਪ੍ਰੀਤ ਸਿੰਘ ਕਿਲ੍ਹਾ ਰਾਏਪੁਰ, ਪੰਚ ਅੰਮ੍ਰਿਤਪਾਲ ਸਿੰਘ ਕਿਲ੍ਹਾ ਰਾਏਪੁਰ, ਬਲਜਿੰਦਰ ਸਿੰਘ ਗਰੇਵਾਲ, ਮੋਹਣਜੀਤ ਸਿੰਘ ਗਰੇਵਾਲ, ਵਰਿੰਦਰ ਸਿੰਘ ਜੜਤੌਲੀ, ਹਰਮਨਪ੍ਰੀਤ ਸਿੰਘ ਗਰੇਵਾਲ, ਤਰਲੋਚਨ ਸਿੰਘ ਘੁੰਗਰਾਣਾ, ਸੁਖਦੇਵ ਸਿੰਘ ਭੋਮਾ, ਬਲਵੀਰ ਸਿੰਘ ਭੁੱਟਾ, ਬੂਟਾ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ।

Comments
Post a Comment