ਪਿੰਡ ਰਤਨਗੜ ’ਚ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਟਰੰਪ ਤੇ ਮੋਦੀ ਦਾ ਫੂਕਿਆ ਪੁਤਲਾ

  


ਚੌਤਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੋਂ ਦੇ ਨੇੜੇ ਪਿੰਡ ਰਤਨਗੜ੍ਹ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕਾਰਪੋਰੇਟੋ ਭਾਰਤ ਛੱਡੋ ਦਿਵਸ ਮੌਕੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ।

ਅੱਜ ਦੇ ਸਮਾਗਮ ਦੀ ਪ੍ਰਧਾਨਗੀ ਬੇਅੰਤ ਸਿੰਘ ਗਰੇਵਾਲ, ਦਲਵੀਰ ਸਿੰਘ ਪਾਗਲੀਆ ਅਤੇ ਸਹਿਜਪ੍ਰੀਤ ਸਿੰਘ ਬੌੜਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਅਮਰੀਕਾ ਤੇ ਭਾਰਤ ਆਪਣੇ ਸਮਝੌਤਿਆਂ ਵਿੱਚ ਕਾਰਪੋਰੇਟ ਵੱਲੋ ਨਿਰਦੇਸ਼ ਕੀਤੀਆਂ ਨੀਤੀਆਂ ਨੂੰ ਲਾਗੂ ਕਰਕੇ ਦੇਸ਼ ਦਾ ਸਰਮਾਇਆ ਲੁੱਟਣਾ ਚਾਹੁੰਦੇ ਹਨ। ਇਹਨਾਂ ਨੀਤੀਆਂ ਨੂੰ ਦੇਸ਼ ਵਿੱਚ ਲਾਗੂ ਹੋਣ ਤੋਂ ਰੋਕਣ ਲਈ ਵਿਸ਼ਾਲ ਏਕਤਾ ਦੀ ਲੋੜ ਹੈ। ਉਹਨਾ ਕਿਹਾ ਕਿ ਲੋਕਾਂ ਨੂੰ ਕਾਰਪੋਰੇਟ ਪੱਖੀ ਨੀਤੀਆਂ ਦੇ ਨੁਕਸਾਨਾਂ ਤੋਂ ਜਾਗਰੂਕ ਕਰਨ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਪਿੰਡਾਂ ਸ਼ਹਿਰਾਂ, ਗਲੀ ਮੁਹੱਲਿਆਂ ਵਿੱਚ ਮੀਟਿੰਗਾਂ ਰੈਲੀਆਂ ਤੇ ਜਲਸੇ ਕਰਕੇ ਲੋਕਾਂ ਦੀ ਲਾਮਬੰਦੀ ਕਰੇਗੀ। ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਨੂੰ ਦੇਸ਼ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਲਛਮਣ ਸਿੰਘ ਕੂੰਮਕਲਾਂ ਅਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਨੇ ਆਖਿਆ ਕਿ ਸੂਬਾ ਸਰਕਾਰ ਵੱਲੋ ਕਿਰਤੀ ਕਿਸਾਨਾਂ ਦੇ ਇਕੱਠ ਤੋਂ ਡਰਦਿਆਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰ ਦਿੱਤਾ ਹੈ ਜਿਸ ਦੀ ਕਿਰਤੀ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਨੀਤੀ ਨੂੰ ਡੀਨੋਟੀਫਾਈ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ 24 ਅਗਸਤ ਨੂੰ ਸਮਰਾਲਾ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਕਿਸਾਨ ਮਹਾ ਰੈਲੀ ਇਤਿਹਾਸਕ ਹੋਵੇਗੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਪਰਮਜੀਤ ਸਿੰਘ ਮਾਛੀਵਾੜਾ, ਬਲਵਿੰਦਰ ਸਿੰਘ ਰਤਨਗੜ੍ਹ, ਜਸਪਾਲ ਸਿੰਘ ਗਾਹੀ ਭੈਣੀ, ਸਰਪੰਚ ਹਰਪ੍ਰਸ਼ਾਦਿ ਸਿੰਘ ਵਿਰਕ ਕੂੰਮਕਲਾਂ, ਸਾਬਕਾ ਸਰਪੰਚ ਨਿਰਮਲ ਸਿੰਘ ਮਿਆਣੀ, ਬਲਵਿੰਦਰ ਸਿੰਘ ਬਿੱਟੂ ਚੌਤਾ, ਆਤਮਾ ਸਿੰਘ ਰਤਨਗੜ੍ਹ, ਲੇਖਰਾਜ ਗੁੱਜਰਵਾਲ, ਹਰਮੇਲ ਸਿੰਘ, ਸੋਹਣ ਸਿੰਘ ਗਰਚਾ, ਸਾਬਕਾ ਸਰਪੰਚ ਅਮਰਜੀਤ ਸਿੰਘ ਕੰਡਿਆਣਾ, ਹਰਿੰਦਰ ਸਿੰਘ ਸੋਨੀ ਰਤਨਗੜ੍ਹ, ਸਰਦੂਰ ਸਿੰਘ ਪ੍ਰਤਾਪਗੜ੍ਹ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ