Posts

Showing posts from February, 2026

ਚਾਚਾ ਅਜੀਤ ਸਿੰਘ ਦੇ ਜਨਮ ਦਿਨ ਮੌਕੇ ਕਿਲ੍ਹਾ ਰਾਏਪੁਰ ‘ਚ ਕਿਸਾਨਾਂ ਨੇ ਉਨਾ ਨੂੰ ਕੀਤਾ ਯਾਦ

Image
  ਡੇਹਲੋ-23 ਫਰਵਰੀ- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ਵਿੱਚ ਵਿਸ਼ੇਸ਼ ਇੱਕਤਰਤਾ ਕਰਕੇ ਪਗੜੀ ਸੰਭਾਲ ਜੱਟਾਂ ਲਹਿਰ ਦੇ ਮੋਢੀ, ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ਮਹਾਨ ਦੇਸ਼ ਭਗਤ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਅੱਜ ਦੇ ਸਮਾਗਮ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕੀਤੀ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਖੇਤੀਬਾੜੀ ਮਹਿਕਮੇ ਦੇ ਸਾਬਕਾ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਮਿਲਕੇ ਖੇਤੀ ਦੇ ਧੰਦੇ ਨੂੰ ਖਤਮ ਕਰਨ ਦੇ ਰਾਹ ਪਈਆਂ ਹੋਈਆ ਹਨ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਾਰਨ ਕਿਸਾਨ ਖੇਤੀ ਤੋ ਬਾਹਰ ਹੋ ਰਹੇ ਹਨ ਅਤੇ ਕਾਰਪੋਰੇਟ ਜ਼ਮੀਨਾਂ ਤੇ ਜਬਰੀ ਕਬਜ਼ੇ ਕਰਕੇ ਖਾਦ ਪਦਾਰਥਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁਕਤ ਵਪਾਰ ਤੇ ਬੀਜ ਬਿੱਲ ਇਸੇ ਦਿਸ਼ਾ ਵਿੱਚ ਸਰਕਾਰ ਦੇ ਕਦਮ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਲੋਕ ਸਰਕਾਰ ਦੀਆਂ ਚਾਲਾਂ ਨੂੰ ਕਾਮਯਾਬ ਨਹੀ ਹੋਣ ਦੇਣਗੇ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਸੁਰਜੀਤ ਸਿੰਘ ਸੀਲੋ ਨੇ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਆਖਿਆ ਕਿ ਅੱਜ ਖੇਤੀ ਧੰਦੇ ਨੂੰ ਬਚਾਉਣ ਲਈ ਪਗੜੀ ਸੰਭਾਲ ਜੱਟਾਂ...

12 ਫਰਵਰੀ ਦੀ ਹੜਤਾਲ ਵਿੱਚ ਵੱਧ ਚੱੜ ਕੇ ਸ਼ਾਮਲ ਹੋਵੇਗੀ ਜਮਹੂਰੀ ਕਿਸਾਨ ਸਭਾ

Image
ਜਲੰਧਰ-04 ਫਰਵਰੀ -ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਹਿੱਸਾ ਲਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ਉੱਪਰ ਡਾਕਾ ਹਨ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਹਨਾਂ ਸਮੂਹ ਕਿਸਾਨਾਂ ਨੂੰ ਇਸ ਹੜਤਾਲ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਬਲਿਕ ਸੈਕਟਰ ਦੀ ਬੰਦ ਪਈ ਸ਼ੇਰੋ ਖੰਡ ਮਿੱਲ ਨੂੰ ਜਲਦੀ ਨਾਲ ਚਾਲੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਕਾਰ ਵੱਲੋ ਇਸ ਮਿੱਲ ਨੂੰ ਵੇਚਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮਿੱਲ ਆਉਣ ਵਾਲੇ ਦਿਨਾਂ ਵਿੱਚ ਚਾਲੂ ਨਾ ਕੀਤੀ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨਾਲ ਮਿਲ ਕੇ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਵੇਗੀ। ਇਸ ਮੌਕੇ ਤੇ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰ...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!