Posts

Showing posts from March, 2026

ਬਰਨਾਲਾ ਰੈਲੀ ਲਈ ਜਮਹੂਰੀ ਕਿਸਾਨ ਸਭਾ ਦਾ ਜੱਥਾ ਹੋਇਆ ਸ਼ਾਮਲ

Image
  ਲੁਧਿਆਣਾ-10 ਮਾਰਚ (।     ) ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵੱਡਾ ਜੱਥਾ ਸੰਯੁਕਤ ਕਿਸਾਨ ਮੋਰਚੇ ਵੱਲੋ ਬਰਨਾਲਾ ਦੀ ਦਾਣਾ ਮੰਡੀ ਵਿੱਚ ਕੀਤੀ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਰੈਲੀ ‘ਚ ਸ਼ਾਮਲ ਹੋਣ ਆਏ ਆਗੂਆਂ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਹ ਰੈਲੀ ਗੁੱਸੇ ਦਾ ਪ੍ਰਗਟਾਵਾ ਹੈ। ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆ ਨੂੰ ਲਾਗੂ ਹੋਣ ਤੋਂ ਰੋਕਣ ਲਈ ਇਹ ਇੱਕਠ ਫੈਸਲਾਕੁੰਨ ਸਾਬਤ ਹੋਵੇਗੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਹਰਨੇਕ ਸਿੰਘ ਗੁੱਜਰਵਾਲ, ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ, ਕੁਲਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਡਾ. ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜ ਵਾਲੇ ਮੋਹੀ, ਹਰਭਜਨ ਸਿੰਘ ਧਾਲੀਆ, ਹਰਜਿੰਦਰ ਸਿੰਘ ਖੰਡੂਰ, ਚਮਕੌਰ ਸਿੰਘ ਛਪਾਰ, ਤਿਲਕ ਰਾਜ ਘੁੰਗਰਾਲੀ, ਤਰਲੋਚਨ ਸਿੰਘ ਘੁੰਗਰਾਣਾ, ਡੋਗਰ ਸਿੰਘ ਟੂਸੇ ਆਦਿ ਹਾਜ਼ਰ ਸਨ।

10 ਮਾਰਚ ਨੂੰ ਬਰਨਾਲਾ ਵਿੱਚ ਕਿਸਾਨ ਕਰਨਗੇ ਵਿਸ਼ਾਲ ਮਹਾ ਰੈਲੀ

Image
  ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਲੰਧਰ ‘ਚ  ਜਲੰਧਰ- 05 ਮਾਰਚ , ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਈਰਾਨ ਉੱਪਰ ਅਮਰੀਕਾ ਅਤੇ ਉਸ ਦੇ ਜੋਟੀਦਾਰਾ ਵੱਲੋ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਇਜ਼ਰਾਈਲ ਦੇ ਮੁਖੀ ਨਾਲ ਮੇਲ ਜੋਲ ਕਰਨਾ ਅਤੇ ਜੰਗ ਪ੍ਰਤੀ ਧਾਰੀ ਸਾਜ਼ਸ਼ੀ ਚੁੱਪ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ 6 ਮਾਰਚ ਨੂੰ ਪੁਲਿਸ ਵੱਲੋ ਕਿਸਾਨਾਂ ਤੇ ਕੀਤੇ ਜਬਰ ਵਿਰੁੱਧ ਬਠਿੰਡਾ ਕੀਤੀ ਜਾ ਰਹੀ ਰੈਲੀ ਵਿੱਚ ਸਭਾ ਵੱਲੋ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਮੁਕਤ ਵਪਾਰ, ਮਨਰੇਗਾ ਕਾਨੂੰਨ ਦੇ ਬਦਲਾਅ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕਾਨੂੰਨ ਲਾਗੂ ਕਰਨ ਦੇ ਵਿਰੋਧ ਵਿੱਚ 10 ਮਾਰਚ ਨੂੰ ਬਰਨਾਲਾ ਸ਼ਹਿਰ ਵਿੱਚ ਵਿਸ਼ਾਲ ਮਹਾ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਹਜ਼ਾਰਾਂ ਮੈਂਬਰ ਸ਼ਮੂਲੀਅਤ ਕਰਨਗੇ। ਉਹਨਾਂ ਕਿਹਾ ਕਿ...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!