10 ਮਾਰਚ ਨੂੰ ਬਰਨਾਲਾ ਵਿੱਚ ਕਿਸਾਨ ਕਰਨਗੇ ਵਿਸ਼ਾਲ ਮਹਾ ਰੈਲੀ

  ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਲੰਧਰ ‘ਚ 


ਜਲੰਧਰ- 05 ਮਾਰਚ ,


ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਈਰਾਨ ਉੱਪਰ ਅਮਰੀਕਾ ਅਤੇ ਉਸ ਦੇ ਜੋਟੀਦਾਰਾ ਵੱਲੋ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਇਜ਼ਰਾਈਲ ਦੇ ਮੁਖੀ ਨਾਲ ਮੇਲ ਜੋਲ ਕਰਨਾ ਅਤੇ ਜੰਗ ਪ੍ਰਤੀ ਧਾਰੀ ਸਾਜ਼ਸ਼ੀ ਚੁੱਪ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ 6 ਮਾਰਚ ਨੂੰ ਪੁਲਿਸ ਵੱਲੋ ਕਿਸਾਨਾਂ ਤੇ ਕੀਤੇ ਜਬਰ ਵਿਰੁੱਧ ਬਠਿੰਡਾ ਕੀਤੀ ਜਾ ਰਹੀ ਰੈਲੀ ਵਿੱਚ ਸਭਾ ਵੱਲੋ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਮੁਕਤ ਵਪਾਰ, ਮਨਰੇਗਾ ਕਾਨੂੰਨ ਦੇ ਬਦਲਾਅ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕਾਨੂੰਨ ਲਾਗੂ ਕਰਨ ਦੇ ਵਿਰੋਧ ਵਿੱਚ 10 ਮਾਰਚ ਨੂੰ ਬਰਨਾਲਾ ਸ਼ਹਿਰ ਵਿੱਚ ਵਿਸ਼ਾਲ ਮਹਾ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਹਜ਼ਾਰਾਂ ਮੈਂਬਰ ਸ਼ਮੂਲੀਅਤ ਕਰਨਗੇ। ਉਹਨਾਂ ਕਿਹਾ ਕਿ ਇਸ ਦੀ ਤਿਆਰੀ ਲਈ ਆਗੂਆਂ ਦੀ ਡਿਊਟੀਆ ਦੀ ਵੰਡ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਇਸ ਰੈਲੀ ਵਿੱਚ ਆਉਣ ਲਈ ਲੋਕਾ ਨੂੰ ਮੀਟਿੰਗਾਂ, ਜਲਸੇ ਕਰਕੇ ਬੇਨਤੀ ਕੀਤੀ ਜਾਵੇਗੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਇਸ ਮਹਾ ਰੈਲੀ ਲਈ ਲੋਕਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਰੈਲੀ ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਰਘਵੀਰ ਸਿੰਘ ਬੈਨੀਪਾਲ, ਮੋਹਣ ਸਿੰਘ ਧਮਾਣਾ, ਹਰਜੀਤ ਸਿੰਘ ਕਾਹਲੋ, ਮੇਜਰ ਸਿੰਘ ਖੁਰਲਾਪੁਰ, ਕੁਲਦੀਪ ਸਿੰਘ ਫਿਲੋਰ, ਅਮਰੀਕ ਸਿੰਘ ਮਾਨਸਾ, ਸ਼ਮਸ਼ੇਰ ਸਿੰਘ, ਰਾਮ ਸਿੰਘ ਕੈਮਵਾਲਾ, ਸੰਤੋਖ ਸਿੰਘ ਬਿਲਗਾ, ਮਨੋਹਰ ਸਿੰਘ ਗਿੱਲ, ਧਰਮਪਾਲ, ਮਲਕੀਤ ਸਿੰਘ ਨਿਆਲ, ਦਲਜੀਤ ਸਿੰਘ, ਮੁਖ਼ਤਿਆਰ ਸਿੰਘ ਮੱਲਾ, ਸਵਰਨ ਸਿੰਘ, ਦਰਸ਼ਣ ਸਿੰਘ ਬੇਲੂਮਾਜਰਾ, ਊਧਮ ਸਿੰਘ ਸੰਤੋਖਪੁਰਾ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਸੂਬਾ ਦਫ਼ਤਰ ਜਲੰਧਰ ‘ਚ ਹੋਈ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਕਿਸਾਨਾਂ ਦਾ ਵਫ਼ਦ ਨਹਿਰੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਹੜਾ ਦੀ ਐਲਾਨਿਆ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ