ਬਰਨਾਲਾ ਰੈਲੀ ਲਈ ਜਮਹੂਰੀ ਕਿਸਾਨ ਸਭਾ ਦਾ ਜੱਥਾ ਹੋਇਆ ਸ਼ਾਮਲ

 



ਲੁਧਿਆਣਾ-10 ਮਾਰਚ (।     ) ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵੱਡਾ ਜੱਥਾ ਸੰਯੁਕਤ ਕਿਸਾਨ ਮੋਰਚੇ ਵੱਲੋ ਬਰਨਾਲਾ ਦੀ ਦਾਣਾ ਮੰਡੀ ਵਿੱਚ ਕੀਤੀ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਰੈਲੀ ‘ਚ ਸ਼ਾਮਲ ਹੋਣ ਆਏ ਆਗੂਆਂ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਹ ਰੈਲੀ ਗੁੱਸੇ ਦਾ ਪ੍ਰਗਟਾਵਾ ਹੈ। ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆ ਨੂੰ ਲਾਗੂ ਹੋਣ ਤੋਂ ਰੋਕਣ ਲਈ ਇਹ ਇੱਕਠ ਫੈਸਲਾਕੁੰਨ ਸਾਬਤ ਹੋਵੇਗੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਹਰਨੇਕ ਸਿੰਘ ਗੁੱਜਰਵਾਲ, ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ, ਕੁਲਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਡਾ. ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜ ਵਾਲੇ ਮੋਹੀ, ਹਰਭਜਨ ਸਿੰਘ ਧਾਲੀਆ, ਹਰਜਿੰਦਰ ਸਿੰਘ ਖੰਡੂਰ, ਚਮਕੌਰ ਸਿੰਘ ਛਪਾਰ, ਤਿਲਕ ਰਾਜ ਘੁੰਗਰਾਲੀ, ਤਰਲੋਚਨ ਸਿੰਘ ਘੁੰਗਰਾਣਾ, ਡੋਗਰ ਸਿੰਘ ਟੂਸੇ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਸੂਬਾ ਦਫ਼ਤਰ ਜਲੰਧਰ ‘ਚ ਹੋਈ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਕਿਸਾਨਾਂ ਦਾ ਵਫ਼ਦ ਨਹਿਰੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਹੜਾ ਦੀ ਐਲਾਨਿਆ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ