ਕਿਲ੍ਹਾ ਰਾਏਪੁਰ ਇਲਾਕੇ ਵਿੱਚੋਂ ਵੱਡਾ ਜੱਥਾ ਹੋਵੇਗਾ ਰਾਜ ਭਵਨ ਚੰਡੀਗੜ੍ਹ ਕੀਤੇ ਜਾਣ ਵਾਲੇ ਮਾਰਚ ‘ਚ ਸ਼ਾਮਲ

 


ਡੇਹਲੋ- 13 ਮਈ ,


ਸੰਯੁਕਤ ਕਿਸਾਨ ਮੋਰਚੇ ਵੱਲੋ 15 ਮਈ ਨੂੰ ਰਾਜ ਭਵਨ ਚੰਡੀਗੜ੍ਹ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ ਕਿਲ੍ਹਾ ਰਾਏਪੁਰ ਇਲਾਕੇ ਵਿੱਚੋ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਣਗੇ। ਇਸ ਗੱਲ ਦਾ ਫ਼ੈਸਲਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਚੋਣਵੇਂ ਆਗੂਆਂ ਦੀ ਤਿਆਰੀ ਸਬੰਧੀ ਹੋਈ ਮੀਟਿੰਗ ਵਿੱਚ ਕੀਤਾ ਗਿਆ। ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਸਭਾ ਦੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ‘ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਖਦੀਆਂ ਮੰਗਾਂ ਜਿਵੇ ਭਾਖੜਾ ਬਿਆਸ ਮੈਨੇਜਮੈਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ, ਮੁਕਤ ਵਪਾਰ ਅਤੇ ਇਸ ਵਿੱਚਖੇਤੀ ਅਤੇ ਕਿਸਾਨਾਂ ਦਾ ਸਾਹਾਇਕ ਧੰਦੇ  ਸ਼ਾਮਲ ਕਰਨ ਵਿਰੁੱਧ, ਹੱਦ ਕਰਜ਼ਿਆਂ ਦੀ ਲਿਮਟ ਵਧਾਉਣ ਅਤੇ ਉਸ ਲਈ ਫੰਡ ਜਾਰੀ ਕਰਵਾਉਣ ਲਈ ਅਤੇ ਕਿਸਾਨ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਰਾਜ ਭਵਨ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਹਨਾਂ ਕਿਹਾ ਕਿ ਲੋਕਾਂ ਦਾ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਉਹਨਾਂ ਵਿੱਚ ਭਾਰੀ ਗੁੱਸਾ ਹੈ ਜਿਸ ਦਾ ਲੋਕ 15 ਮਈ ਨੂੰ ਚੰਡੀਗੜ੍ਹ ਵਿੱਚ ਪ੍ਰਗਟਾਵਾ ਕਰਨਗੇ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਗੁਰਉਪਦੇਸ਼ ਸਿੰਘ ਘੁੰਗਰਾਣਾ, ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ, ਸਵਰਨਜੀਤ ਸਿੰਘ ਜੜਤੌਲੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

*20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਕਿਸਾਨਾਂ ਦੀ ਦੇਸ਼ ਪੱਧਰ ਦੀ ਕਾਨਫਰੰਸ ਅਤੇ ਰੈਲੀ ਦੀ ਸਫਲਤਾ ਲਈ ਕਿਸਾਨ ਆਗੂਆਂ ਦੀ ਵਿਸ਼ਾਲ ਤਿਆਰੀ ਮੀਟਿੰਗ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ