ਜਮਹੂਰੀ ਕਿਸਾਨ ਸਭਾ ਤਹਿਸੀਲ ਫਤਹਿਗੜ੍ਹ ਚੂੜੀਆਂ ਦੀ ਮੀਟਿੰਗ ਹੋਈ।



13 ਮਈ 2026, ਸੰਯੁਕਤ ਕਿਸਾਨ ਮੋਰਚੇ ਵੱਲੋ 15 ਮਈ ਨੂੰ ਗਵਰਨਰ ਹਾਊਸ ਚੰਡੀਗੜ੍ਹ ਵੱਲ ਦਿੱਤੇ ਗਏ ਮਾਰਚ ਦੇ ਸੱਦੇ ਵਿੱਚ ਸ਼ਾਮਲ ਹੋਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਫਤਹਿਗੜ੍ਹ ਚੂੜੀਆਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ ਫਤਹਿਗੜ੍ਹ ਚੂੜੀਆਂ ਵਿਖੇ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਵਤਾਰ ਸਿੰਘ ਠੱਠਾ, ਸਕੱਤਰ ਰਾਜਪਾਲ ਸਿੰਘ ਫ਼ਤਹਿਗੜ੍ਹ ਚੂੜੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਭਾਖੜਾ ਬਿਆਸ ਮੈਨੇਜਮੈਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ,ਮੁਕਤ ਵਪਾਰ ਵਿੱਚ ਖੇਤੀ ਅਤੇ ਕਿਸਾਨਾਂ ਦਾ ਸਾਹਾਇਕ ਧੰਦੇ ਸ਼ਾਮਲ ਕਰਨ ਵਿਰੁੱਧ ,ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਉਣ ਲਈ ਅਤੇ ਕਿਸਾਨ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਕਿਸਾਨ ਮੁੜ ਸੜਕਾਂ ਉੱਪਰ ਉੱਤਰਨਗੇ। ਸੂਬੇ ਦੀ ਮਾਨ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਉਪਰ ਚੱਲ ਕੇ ਖੇਤੀ ਦਾ ਧੰਦਾ ਕਿਸਾਨਾਂ ਕੋਲੋ ਖੋਹਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਇਹਨਾਂ ਚਾਲਾਂ ਨੂੰ ਕਾਮਯਾਬ ਨਹੀ ਹੋਣ ਦਿੱਤਾ ਜਾਵੇਗਾ। ਉਹਨਾਂ ਆਖਿਆ ਕਿ 15 ਮਈ ਨੂੰ ਹਜ਼ਾਰਾਂ ਕਿਸਾਨ ਸਾਹਿਬਜਾਦਾ ਅਜੀਤ ਸਿੰਘ ਨਗਰ ( ਮੋਹਾਲੀ ) ਵਿਖੇ ਇਕੱਠੇ ਹੋਕੇ ਕੇ ਪੰਜਾਬ ਦੇ ਗਵਰਨਰ ਹਾਊਸ ਵੱਲ ਮਾਰਚ ਕਰਕੇ ਆਪਣਾ ਮੰਗ ਪੱਤਰ ਦੇਣਗੇ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਫਤਹਿਗੜ੍ਹ ਚੂੜੀਆਂ ਤੋਂ ਵੱਡਾ ਜਥਾ ਸ਼ਾਮਲ ਹੋਵੇਗਾ। ਇਸ ਮੌਕੇ ਦਲਬੀਰ ਸਿੰਘ ਜੇ ਈ, ਹਰਜਿੰਦਰ ਸਿੰਘ ਦਾਦੂਜੌਧ, ਜਗਤਾਰ ਸਿੰਘ ਰਵਾਲ,ਚਰਨ ਸਿੰਘ ਫਤਹਿਗੜ੍ਹ ਚੂੜੀਆਂ, ਜਸਵੰਤ ਸਿੰਘ ਪਿੰਡੀ, ਜਸਬੀਰ ਸਿੰਘ ਪਿੰਡੀ, ਜੋਗਿੰਦਰ ਸਿੰਘ ਰਵਾਲ, ਗੁਰਮੇਜ ਸਿੰਘ ਰਵਾਲ, ਹਰਦੇਵ ਸਿੰਘ ਨਿੱਕੇ ਰਵਾਲ, ਕੁਲਦੀਪ ਸਿੰਘ, ਸੁਰਜੀਤ ਸਿੰਘ, ਅਜੀਤਪਾਲ ਸਿੰਘ ਰਵਾਲ, ਜਸਬੀਰ ਸਿੰਘ ਠੱਠਾ, ਗੁਰਦੇਵ ਸਿੰਘ ਪਿੰਡੀ, ਰਛਪਾਲ ਸਿੰਘ, ਹਰਦੇਵ ਸਿੰਘ ਰਵਾਲ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਸੂਬਾ ਦਫ਼ਤਰ ਜਲੰਧਰ ‘ਚ ਹੋਈ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਕਿਸਾਨਾਂ ਦਾ ਵਫ਼ਦ ਨਹਿਰੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਹੜਾ ਦੀ ਐਲਾਨਿਆ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ