ਡੇਹਲੋ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਜਪਾ ਤੇ ਗਵਰਨਰ ਦਾ ਫੂਕਿਆ ਪੁਤ

ਚੰਡੀਗੜ੍ਹ ਵਿੱਚ ਕਿਸਾਨਾਂ ਤੇ ਕੀਤੇ ਤਸ਼ਦਦ ਵਿਰੁੱਧ ਭਾਜਪਾ ਖ਼ਿਲਾਫ਼ ਕਿਸਾਨ ਛੇੜਨਗੇ ਅੰਦੋਲਨ 



ਡੇਹਲੋ- 16 ਮਈ , ਚੰਡੀਗੜ੍ਹ ‘ਚ ਸ਼ਾਂਤੀਪੂਰਵਕ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਉੱਪਰ ਭਾਜਪਾ ਦੇ ਇਸ਼ਾਰੇ ਤੇ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋ ਕੀਤੇ ਜਬਰ ਵਿਰੁੱਧ ਕਿਸਾਨਾਂ ਵੱਲੋ ਅੱਜ ਡੇਹਲੋ ਬਜ਼ਾਰ ਦੇ ਮੇਨ ਚੌਕ ਵਿੱਚ ਭਾਜਪਾ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਆਸੀ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਮਲ ਸਿੰਘ ਘੱਵਦੀ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ ਨੇ ਆਖਿਆ ਕਿ ਭਾਜਪਾ ਨੇ ਚੰਡੀਗੜ੍ਹ ਵਿੱਚ ਕਿਸਾਨਾਂ ਉੱਪਰ ਜਬਰ ਕਰਕੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਹੀ ਭਾਜਪਾ ਪੰਜਾਬ ਦੀਆਂ ਹੱਕੀ ਮੰਗਾਂ ਪ੍ਰਤੀ ਬੇਰੁਖ਼ੀ ਵਾਲਾ ਵਰਤਾਉ ਕਰ ਰਹੀ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਚੰਡੀਗੜ੍ਹ ਵਿੱਚ ਵੜਨ ਤੋਂ ਵੀ ਰੋਕਿਆ ਜਾ ਰਿਹਾ ਹੈ। ਆਗੂਆਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾ ਭਾਖੜਾ ਬਿਆਸ ਮੈਨੇਜਮੈਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ,  ਮੁਕਤ ਵਪਾਰ ਅਤੇ ਇਸ ਵਿੱਚ ਖੇਤੀ ਅਤੇ ਕਿਸਾਨਾਂ ਦਾ ਸਾਹਾਇਕ ਧੰਦੇ  ਸ਼ਾਮਲ ਕਰਨ, ਹੱਦ ਕਰਜ਼ਿਆਂ ਦੀ ਲਿਮਟ ਵਧਾਉਣ ਅਤੇ ਉਸ ਲਈ ਫੰਡ ਜਾਰੀ ਕਰਨ, ਕਿਸਾਨ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਹੋਰ ਤੇਜ਼ ਕਰਕੇ ਭਾਜਪਾ ਦਾ ਪਿੰਡਾਂ ਵਿੱਚ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ ਅਤੇ ਡਾ. ਕੁਲਵੰਤ ਸਿੰਘ ਮੋਹੀ ਨੇ ਆਖਿਆ ਕਿ ਉਹ ਸੰਯੁਕਤ ਕਿਸਾਨ ਮੋਰਚੇ ਵੱਲੋ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਮੀਟਿੰਗਾਂ, ਜਲਸੇ ਕਰਕੇ ਲੋਕਾ ਨੂੰ ਭਾਜਪਾ ਦੇ ਕਿਸਾਨ ਵਿਰੋਧੀ ਫੈਸਲਿਆ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਦਾ ਮੁਹਿੰਮ ਚਲਾਉਣਗੇ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਸੁਖਦੇਵ ਸਿੰਘ ਗਰੇਵਾਲ, ਪਰਮਜੀਤ ਸਿੰਘ ਪੀਜਵਾਲੇ ਮੋਹੀ,ਕੈਪਟਨ ਹਰਦੇਵ ਸਿੰਘ, ਦਰਸ਼ਣ ਸਿੰਘ ਰੰਗੀਆਂ, ਸਵਰਨਜੀਤ ਸਿੰਘ ਜੜਤੌਲੀ, ਜਸਵੰਤ ਸਿੰਘ ਰੰਗੀਆਂ, ਰਾਜਵੰਤ ਸਿੰਘ ਘੁੰਗਰਾਣਾ, ਹਰਨੇਕ ਸਿੰਘ ਘੁੰਗਰਾਣਾ, ਚਮਕੌਰ ਸਿੰਘ ਛਪਾਰ, ਗੁਰਜੀਤ ਸਿੰਘ ਛਪਾਰ, ਬਲਵੀਰ ਸਿੰਘ ਭੁੱਟਾ, ਗੋਗੀ ਸਿੰਘ ਨਾਰੰਗਵਾਲ, ਅਵਤਾਰ ਸਿੰਘ ਗੋਗੀ, ਰਣਧੀਰ ਸਿੰਘ ਕਿਲ੍ਹਾ ਰਾਏਪੁਰ, ਹਰਨੇਕ ਸਿੰਘ ਆਸੀ ਕਲਾਂ, ਜਸਮਿੰਦਰ ਸਿੰਘ ਕਾਟਾਂ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਸੂਬਾ ਦਫ਼ਤਰ ਜਲੰਧਰ ‘ਚ ਹੋਈ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਕਿਸਾਨਾਂ ਦਾ ਵਫ਼ਦ ਨਹਿਰੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਹੜਾ ਦੀ ਐਲਾਨਿਆ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ