ਪਿੰਡ ਰਤਨਗੜ੍ਹ ਵਿੱਚ ਜਮਹੂਰੀ ਕਿਸਾਨ ਸਭਾ ਨੇ ਫੂਕਿਆ ਪੰਜਾਬ ਦੇ ਰਾਜਪਾਲ ਦਾ ਪੁਤਲਾ
ਚੌਤਾ- 16 ਮਈ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕੂੰਮਕਲਾਂ-ਮਾਛੀਵਾੜਾ ਵੱਲੋ ਅੱਜ ਪਿੰਡ ਰਤਨਗੜ੍ਹ ‘ਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਭਾਜਪਾ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ। ਅੱਜ ਦੇ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਰਪੰਚ ਕਮਲਪ੍ਰੀਤ ਸਿੰਘ ਰਤਨਗੜ੍ਹ, ਸੋਹਣ ਸਿੰਘ ਗਰਚਾ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂਆਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਤੇ ਲਛਮਣ ਸਿੰਘ ਕੂੰਮਕਲਾਂ ਨੇ ਆਖਿਆ ਕਿ ਪੰਜਾਬ ਦੇ ਰਾਜਪਾਲ ਨੂੰ ਸ਼ਾਤੀਪੂਰਵਕ ਢੰਗ ਨਾਲ ਚੰਡੀਗੜ੍ਹ ਵਿੱਚ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਉੱਪਰ ਚੰਡੀਗੜ੍ਹ ਦੇ ਪ੍ਰਸ਼ਾਸ਼ਨ ਵੱਲੋ ਲਾਠੀਚਾਰਜ ਕਰਕੇ, ਅੱਥਰੂ ਗੈਸ ਦੇ ਗੋਲੇ ਸੁੱਟ, ਗੰਦੇ ਪਾਣੀ ਦੀਆਂ ਬੁਛਾੜ ਮਾਰਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲੋ ਪੰਜਾਬ ਨੂੰ ਚੰਡੀਗੜ੍ਹ ਵਿੱਚੋਂ ਬੇਦਖ਼ਲ ਕਰਨ ਦੀਆਂ ਵਿਉਂਤਾਂ ਬੁੰਦੀਆ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਭਾਜਪਾ ਨੂੰ ਇਸ ਜਬਰ ਦੀ ਕੀਮਤ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਤਾਰਨੀ ਪਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਜਿੱਤ ਤੱਕ ਜਾਰੀ ਰਹੇਗਾ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਸੋਨੀ, ਹਰਮੇਲ ਸਿੰਘ, ਧਰਮਪਾਲ ਸਿੰਘ, ਆਤਮਾ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਕੌਰ, ਊਸ਼ਾ ਰਾਣੀ, ਹਰਦੀਪ ਕੌਰ, ਹਰਮੀਤ ਕੌਰ, ਮਹਿੰਦਰ ਰਾਮ, ਬਿੰਦਰ ਕੌਰ, ਸੁਰਿੰਦਰ ਕੌਰ, ਬਾਵਾ ਪ੍ਰਧਾਨ ਸਿੰਘ ਆਦਿ ਹਾਜ਼ਰ ਸਨ।

Comments
Post a Comment