Posts

Showing posts from July, 2026

ਸਤੰਬਰ ‘ਚ ਹੋਣ ਵਾਲੀ ਦੇਸ਼ ਪੱਧਰੀ ਸਾਂਝੀ ਕਾਨਫਰੰਸ ਦੀਆਂ ਤਿਆਰੀਆਂ ਕੀਤੀਆਂ ਤੇਜ਼

Image
ਜਮਹੂਰੀ ਕਿਸਾਨ ਸਭਾ ਇਲਾਕਾ ਕਮੇਟੀ ਕੂੰਮਕਲਾਂ ਦੀ ਮੀਟਿੰਗ ‘ਚ ਕਿਸਾਨਾਂ ਦੇ ਮਸਲੇ ਵਿਚਾਰੇ    ਚੌਤਾ-30 ਜੁਲਾਈ,  ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਦੀ ਮੀਟਿੰਗ ਅੱਜ ਪਿੰਡ ਝੁੱਗੀਆਂ ਬੇਗਾਂ ਵਿਖੇ ਦਲਵੀਰ ਸਿੰਘ ਪਾਗਲੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਸੂਬਾਈ ਜਥੇੰਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਕਰਕੇ ਕਾਰਪੋਰੇਟਾ ਦਾ ਕਬਜ਼ਾ ਖੇਤੀ ਦੇ ਧੰਦੇ ਤੇ ਕਰਵਾਉਣਾ ਚਾਹੁੰਦੀਆਂ ਹਨ। ਉਹਨਾਂ ਦੋਵਾ ਸਰਕਾਰਾਂ ਦੀ ਅਲੋਚਨਾ ਕਰਦਿਆਂ ਆਖਿਆ ਕਿ ਕਿਸਾਨਾਂ ਦੀ ਫ਼ਸਲਾਂ ਦਾ ਕੋਈ ਲਾਹੇਬੰਦ ਭਾਅ ਨਹੀ ਮਿਲ ਰਿਹਾ। ਦੂਜੇ ਪਾਸੇ ਖੇਤੀ ਲਈ ਲੋੜੀਂਦੀਆਂ ਦਵਾਈਆਂ, ਖਾਦਾਂ, ਬੀਜ ਤੇ ਮਸ਼ੀਨਰੀ ਦੇ ਰੇਟ ਲਗਾਤਾਰ ਵੱਧ ਰਹੇ ਹਨ। ਜਿਸ ਨਾਲ ਖੇਤੀ ਦਾ ਧੰਦਾ ਘਾਟੇ ਵਾਲਾ ਬਣ ਗਿਆ ਹੈ। ਉਹਨਾਂ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਜੇ ਸੂਬਾ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲਿਆਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਸਤੰਬਰ ਮਹੀਨੇ ਤੋ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ 10 ਅਗਸਤ ਨੂੰ ਲੁਟੇਰੇ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ ਜਾਵੇਗਾ। ਉਹਨਾ ਇਸ ਸਮੇਂ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਦੋ ਜਥੇਬੰਦੀਆਂ ਦੀ ਏਕਤਾ...

*SKM All India Convention Adopts Demands

Image
                                          28th July 2026, New Delhi     *Anti-FTA Mass Protest on 10th August at 1000 spots*    *Will submit Charter of Demands to the PM, CMs, Leader of Opposition, MPs and MLAs on 17th August 2026*   *Kisan March, Multiple Day Mass Actions from 26 November 2026 at 100 spots including New Delhi*   The All-India Convention of the SKM held at the Civic Centre Auditorium, Minto Road, New Delhi today adopted 7 Principal Demands including No India-US Free Trade Agreements, repeal all Free Trade Agreements, enact a law for MSP@C2+50% with guaranteed procurement for all crops, Comprehensive Loan Waiver to end rural indebtedness and peasant and daily worker suicides, and Provision of Rs 25 lakh compensation to each peasant suicide victim family, Scrapping of 4 Labour Codes, Minimum wage of Rs. 26,000 payable to all work...

ਕਿਸਾਨਾਂ ਦੇ ਵਫ਼ਦ ਵੱਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

Image
ਡੇਹਲੋ-24 ਜੁਲਾਈ,   ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਸਭਾ ਦੇ  ਵਫ਼ਦ ਵੱਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਦਿਓਲ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ਤੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ  ਮੁਲਾਕਾਤ ਦੌਰਾਨ ਕਿਸਾਨਾਂ ਦੇ ਮੰਡੀ ਨਾਲ ਸਬੰਧਤ ਦਰਪੇਸ਼ ਮੁੱਖ ਸਮੱਸਿਆਵਾਂ ਅਤੇ ਹੋਰ ਭਲਾਈ ਮੰਗਾਂ ਬਾਰੇ ਚੇਅਰਮੈਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਫ਼ਸਲਾਂ ਦੀ ਸੁਚੱਜੀ ਖ਼ਰੀਦ, ਲਿਫ਼ਟਿੰਗ ਦੇ ਪ੍ਰਬੰਧਾਂ, ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਉਣ ਵਾਲੀਆਂ ਸੰਭਾਵੀ ਮੁਸ਼ਕਿਲਾਂ ਤੋਂ ਪਹਿਲਾਂ ਹੀ ਨਿਪਟਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ ਗਈ। ਉਹਨਾਂ ਸੀਜਨ ਦੌਰਾਨ ਮੰਡੀਆਂ ਵਿੱਚ ਕੰਪਿਊਟਰ ਕੰਢੇ ਨਾਲ ਤੋਲਾਈ, ਮਾਪਦੰਡ ਤੋ ਵੱਧ ਫਸਲ ਤੋਲਣ ਵਾਲੇ ਆੜ੍ਹਤੀਆਂ ਤੇ ਤੋਲਿਆਂ ਉਪਰ ਚੋਰੀ ਦਾ ਪਰਚਾ ਦਰਜ ਕਰਨ, ਮੰਡੀਆਂ ‘ਚ ਕੁੱਝ ਅਧਿਕਾਰੀਆਂ ਵੱਲੋਂ ਕੀਤਾ ਜਾਂਦਾ  ਭ੍ਰਿਸ਼ਟਾਚਾਰ ਰੋਕਣ ਤੇ ਉਹਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ।...

ਜੰਤਰ ਮੰਤਰ ਤੇ ਰੋਸ ਪ੍ਰਗਟ ਕਰ ਰਹੇ ਲੋਕਾ ਤੇ ਭਾਜਪਾ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ

Image
ਡੇਹਲੋ-23 ਜੁਲਾਈ,   ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ  ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਭਾਜਪਾ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਧੱਕੇਸ਼ਾਹੀ ਅਤੇ ਤਸ਼ੱਦਦ ਦੀ ਨੀਤੀ ਅਪਣਾ ਰਹੀ ਹੈ। ਜੰਤਰ-ਮੰਤਰ 'ਤੇ ਆਪਣੇ ਹੱਕ ਮੰਗ ਰਹੇ ਬੇਕਸੂਰ ਲੋਕਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ 'ਤੇ ਪੁਲਿਸ ਵੱਲੋਂ ਲਾਠੀਆਂ ਵਰ੍ਹਾਉਣਾ ਅਤਿ ਨਿੰਦਣਯੋਗ ਅਤੇ ਸ਼ਰਮਨਾਕ ਕਾਰਾ ਹੈ। ਉਹਨਾਂ ਆਖਿਆ ਕਿ ਭਾਜਪਾ ਸਰਕਾਰ ਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ ਇਹ ਸਿੱਧ ਕਰਦੀ ਹੈ ਕਿ ਉਹ ਲੋਕਤੰਤਰੀ ਮੁੱਲਾਂ ਨੂੰ ਦਬਾ ਕੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਜਬਰ ਦੇ ਜ਼ੋਰ ਨਾਲ ਲੋਕਾਂ ਦੇ ਸੰਘਰਸ਼ ਨੂੰ ਕਦੇ...

ਜਮਹੂਰੀ ਕਿਸਾਨ ਸਭਾ ਇਕਾਈ ਮੋਹੀ ਵੱਲੋ ਸੂਬਾ ਕਮੇਟੀ ਨੂੰ ਨਗਦ ਰਾਸ਼ੀ ਕੀਤੀ ਭੇਟ

Image
ਜੋਧਾਂ- 23 ਜੁਲਾਈ,   ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਕੀਤੀ ਗਈ ਆਪਸੀ ਏਕਤਾ ਦੇ ਅਮਲ ਨੂੰ ਮੁਕੰਮਲ ਕਰਨ ਵਾਲੀ ਦੇਸ਼ ਪੱਧਰੀ ਕਾਨਫਰੰਸ ਦੀ ਤਿਆਰੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਇਕਾਈ ਪਿੰਡ ਮੋਹੀ ਦੇ ਆਗੂਆਂ ਡਾ. ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਕੈਪਟਨ ਹਰਦੇਵ ਸਿੰਘ ਅਤੇ ਪ੍ਰਦੀਪ ਸਿੰਘ ਮਾਂਗਟ ਵੱਲੋ ਮੋਹੀ ਪਿੰਡ ਪਹੁੰਚੇ ਸਭਾ ਦੇ ਆਗੂਆਂ ਨੂੰ ਨਗਦ ਰਾਸ਼ੀ ਭੇਟ ਕਰਦਿਆਂ ਕਾਨਫਰੰਸ ਦੀ ਸਫਲਤਾ ਦੀ ਕਾਮਨਾ ਕੀਤੀ। ਇਸ ਮੌਕੇ ਤੇ ਮੋਹੀ ਇਕਾਈ ਦਾ ਧੰਨਵਾਦ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਆਖਿਆ ਕਿ ਕਿਸਾਨਾਂ ਦੀਆਂ ਦੋ ਜਥੇਬੰਦੀਆਂ ਵੱਲੋ ਏਕਤਾ ਵੱਲ ਪੁੱਟਿਆ ਇਹ ਕਦਮ ਕਿਸਾਨਾਂ ਦੀ ਜਥੇਬੰਦ ਤਾਕਤ ਨੂੰ ਬਲ ਪ੍ਰਦਾਨ ਕਰੇਗਾ। ਉਹਨਾਂ ਆਖਿਆ ਕਿ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋ ਰਹੀ ਕਾਨਫਰੰਸ ਵਿੱਚ ਦੇਸ਼ ਭਰ ਤੋਂ ਸੱਤ ਸੌ ਤੋਂ ਵੱਧ ਡੈਲੀਗੇਟ ਪਹੁੰਚਣਗੇ। ਆਗੂਆਂ ਨੇ ਆਖਿਆ ਕਿ 20 ਸਤੰਬਰ ਨੂੰ ਜਲੰਧਰ ਵਿੱਚ ਕਿਸਾਨਾਂ ਦੀ ਵੱਡੀ ਰੈਲੀ ਕਰਕੇ ਕਾਨਫਰੰਸ ਦਾ ਅਗਾਜ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਦਫ਼ਤਰ ਸਕੱਤਰ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਗੋਗੀ ਸਿੰਘ, ਦਰਸ਼ਣ ਸਿੰਘ ਛਪਾਰ, ਦਰਸ਼ਣ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

ਨਿੱਝਰਪੁਰਾ ਟੋਲ ਕੀਤਾ ਫ੍ਰੀ

Image
 ਨਿੱਝਰਪੁਰਾ-22 ਜੁਲਾਈ , ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਨਿੱਝਰਪੁਰ ਟੋਲ ਫ੍ਰੀ ਕੀਤਾ। 

ਸੁਲਝੀਆਂ ਟੋਲ ਕੀਤਾ ਪਰਚੀ ਮੁਕਤ

Image
 ਸੋਲਖੀਆ -22 ਜੁਲਾਈ,  ਜ਼ਿਲ੍ਹਾ ਰੋਪੜ ਦੇ ਸੋਲਖੀਆਂ ਟੋਲ  ਨੂੰ ਫਰੀ ਕਰਨ ਉਪਰੰਤ ਕਿਸਾਨਾ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ। 

ਕੋਟ ਕਰੋੜ ਟੋਲ ਕਿਸਾਨਾਂ ਨੇ ਕੀਤਾ ਪਰਚੀ ਮੁਕਤ

Image
ਕੋਟ ਕਰੋੜ-22 ਜੁਲਾਈ,   ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੋਟ ਕਰੋੜ ਟੋਲ ਪਲਾਜਾ ਤਿੰਨ ਘੰਟਿਆਂ ਵਾਸਤੇ ਪਰਚੀ ਮੁਕਤ ਕੀਤਾ ਗਿਆ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਵੱਲੋਂ ਕੀਤੀ ਸ਼ਮੂਲੀਅਤ।

ਗੜ੍ਹਾ ਮੋੜਾ ਟੋਲ ਕਿਸਾਨਾਂ ਨੇ ਕੀਤਾ ਫ੍ਰੀ

Image
ਸ੍ਰੀ ਆਨੰਦਪੁਰ ਸਾਹਿਬ-22 ਜੁਲਾਈ,  ਟੋਲ ਪਲਾਜਾ ਗੜਾ ਮੋੜਾ ਸ੍ਰੀ ਕੀਰਤਪੁਰ ਸਾਹਿਬ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਪਰਚੀ ਮੁਕਤ। 

ਧਰੇੜੀ ਜੱਟਾ ਦਾ ਟੋਲ ਪਲਾਜਾ ਕੀਤਾ ਪਰਚੀ ਮੁਕਤ

Image
ਧਰੇੜੀ ਜੱਟਾ- 22 ਜੁਲਾਈ,  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਟੋਲ ਪਲਾਜੇ ਪਰਚੀ ਮੁਕਤ ਕਰਨ ਦੀ ਕੜੀ ਤਹਿਤ ਟੋਲ ਪਲਾਜਾ ਧਰੇੜੀ ਜੱਟਾਂ ਤੇ ਪਰਚੀ ਮੁਕਤ ਕੀਤੇ ਟੋਲ ਪਲਾਜੇ ਤੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਦਰਸ਼ਨ ਬੇਲੂ ਮਾਜਰਾ, ਅਮਰਜੀਤ ਘਨੌਰ, ਰਾਜ ਕਿਸ਼ਨ ਨੂਰ ਖੇੜੀਆਂ ਅਤੇ ਪੀ.ਡਬਲਯੂ.ਡੀ.ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਸੁਬਾਈ ਆਗੂ ਜਸਵੀਰ ਖੋਖਰ ਦਿੱਲੀ, ਸ਼ੰਭੂ ਖੰਨਾ ਅਤੇ ਵੱਖ ਵੱਖ ਥਾਵਾਂ ਤੇ  ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ  ਤੇ ਵਿਦਿਆਰਥੀਆਂ ਤੇ ਹੋਏ ਜਬਰ ਦੇ ਖਿਲਾਫ ਨਖੇਧੀ ਮਤੇ ਪੇਸ ਕਰਦੇ ਹੋਏ।

ਸੰਯੁਕਤ ਕਿਸਾਨ ਮੋਰਚੇ ਨੇ ਰਛਪਾਲਵਾ ਟੋਲ ਕੀਤਾ ਫ੍ਰੀ

Image
      ਪਠਾਨਕੋਟ- 22 ਜੁਲਾਈ,   ਭਾਰਤ- ਅਮਰੀਕਾ ਇਕਤਰਫਾ ਵਪਾਰਕ ਸਮਝੌਤੇ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸਾਰੇ ਪੰਜਾਬ ਅੰਦਰ ਤਿੰਨ ਘੰਟਿਆਂ ਲਈ ਟੋਲ ਪਲਾਜ਼ੇ ਫ੍ਰੀ ਕਰਾਉਣ ਨੂੰ ਅਮਲੀ ਰੂਪ ਦਿੰਦਿਆਂ ਅੱਜ ਪਠਾਨਕੋਟ ਤੇ ਗੁਰਦਾਸਪੁਰ ਜ਼ਿਲੇ ਦੀਆਂ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਰਛਪਾਲਵਾਂ ਟੋਲ ਪਲਾਜ਼ਾ 12 ਵਜੇ ਤੋਂ ਤਿੰਨ ਵਜੇ ਤੱਕ ਪਰਚੀ ਮੁਕਤ ਬਿਨਾਂ ਰੁਕਾਵਟ ਆਵਾਜਾਈ ਨੂੰ ਚੱਲਦਾ ਰੱਖਿਆ ਤੇ ਰੋਸ ਪ੍ਰਦਰਸ਼ਨ ਕੀਤਾ।            ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਸਾਥੀ ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਕੱਤੋਵਾਲ, ਕੇਵਲ ਸਿੰਘ ਕੰਗ, ਗੁਰਦੀਪ ਸਿੰਘ ਮੁਸਤਫਾਬਾਦ, ਅਸ਼ਵਨੀ ਕੁਮਾਰ ਲੱਖਣ ਕਲਾਂ, ਬਲਵਿੰਦਰ ਸਿੰਘ, ਬਲਵੰਤ ਸਿੰਘ ਘੋਹ, ਕੇਵਲ ਕਾਲੀਆ, ਇਕਬਾਲ ਸਿੰਘ, ਤਰਲੋਕ ਸਿੰਘ ਬਹਿਰਾਮ ਪੁਰ, ਸੁਖਵਿੰਦਰ ਸਿੰਘ, ਰਨਬੀਰ ਸਿੰਘ, ਕੁਲਵੰਤ ਸਿੰਘ, ਗੁਰਪ੍ਰਤਾਪ ਸਿੰਘ, ਰਘਬੀਰ ਸਿੰਘ ਚਾਹਲ, ਬਲਜਿੰਦਰ ਸਿੰਘ ਨੌਸ਼ਹਿਰਾ, ਬਲਬੀਰ ਸਿੰਘ ਬੈਂਸ, ਮੋਹਨ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਰੋਸ ਧਰ...

ਸੰਯੁਕਤ ਕਿਸਾਨ ਮੋਰਚੇ ਨੇ ਛਿੱਡਣ ਟੋਲ ਪਲਾਜਾ ਕੀਤਾ ਪਰਚੀ ਮੁਕਤ

Image
 ਅਟਾਰੀ- 22 ਜੁਲਾਈ,   ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ  ਅੱਜ ਅਟਾਰੀ ਨਜ਼ਦੀਕ ਛਿੱਡਣ ਟੋਲ ਪਲਾਜ਼ਾ ਤੇ ਸੈਂਕੜੇ ਕਿਸਾਨ ਮਜ਼ਦੂਰਾਂ ਵੱਲੋਂ ਰੋਹ ਭਰਪੂਰ ਭਰਿਆ ਮੁਜ਼ਾਹਰਾ ਅਤੇ ਧਰਨਾ ਦਿੱਤਾ ਗਿਆ ਅਤੇ ਟੋਲ ਪਲਾਜੇ ਨੂੰ 12 ਤੋਂ 3 ਵਜੇ ਤੱਕ ਮੁਕੰਮਲ ਟੋਲ ਮੁਕਤ ਕਰਕੇ ਦਿੱਲੀ ਵਿਖੇ ਪੜਦੇ ਬੱਚਿਆਂ ਉਪਰ ਮੋਦੀ ਸਰਕਾਰ ਵੱਲੋਂ ਕੀਤੇ ਵਹਿਸ਼ੀਆਂਨਾਂ ਲਾਠੀਚਾਰਜ   ਦੀ ਘੋਰ ਨਿੰਦਿਆ ਕੀਤੀ ਗਈ, ਅਤੇ ਉਹਨਾਂ ਨਾਲ ਇਕਮੁੱਠਤਾ ਦਾ ਇਜ਼ਹਾਰ ਕੀਤਾ ਗਿਆ।ਇਸ ਵਿਸ਼ਾਲ ਇਕੱਠ ਨੂੰ ਵਖ ਵਖ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਡਾਕਟਰ ਸਤਨਾਮ ਸਿੰਘ ਅਜਨਾਲਾ,ਕਾ,ਰਤਨ ਸਿੰਘ ਰੰਧਾਵਾ, ਸੁੱਚਾ ਸਿੰਘ ਅਜਨਾਲਾ,ਸੁਖਰਾਮਬੀਰ ਲੋਹਾਰਕਾ, ਸ਼ਮਸ਼ੇਰ ਸਿੰਘ ਲੋਹਾਰਕਾ ਗੁਰਲਾਲ ਸਿੰਘ ਲਾਲੀ, ਕਾਬਿਲ ਸਿੰਘ ਛੀਨਾ, ਹਰਪਾਲ ਸਿੰਘ, ਨੇ ਸੰਬੋਧਨ ਕੀਤਾ ਅਤੇ ਮੰਗ ਕੀਤੀ ਕਿ ਕੇਂਦਰੀ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਤਰੁੰਤ ਅਸਤੀਫਾ ਦੇਵੇ ਤੇ ਇਸਦੀ ਨੀਟ ਇਮਤਿਹਾਨਾਂ ਨੂੰ ਲੀਕ ਕਰਨ ਦੀ ਜ਼ਿੰਮੇਵਾਰੀ ਠਹਿਰਾਈ ਜਾਵੇ, ਕਿਸਾਨ ਮਜ਼ਦੂਰ ਅਤੇ ਲੋਕ ਵਿਰੋਧੀ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਭਗਵੰਤ ਮਾਨ ਸਰਕਾਰ ਵਲੋਂ ਕਿਸਾਨ ਮਜ਼ਦੂਰ ਵਿਰੋਧੀ ਨਵੀਂ ਲੈਂਡ ਪੂਲਿੰਗ ਪਾਲਸੀ ਤਰੁੰਤ ਵਾਪਸ ਕੀਤੀ ਜਾਵੇ। ਇਸੇ ਤਰ੍ਹਾਂ ਇਹਨਾਂ ਸਮੂਹ ਬੁਲਾਰਿਆਂ ਨੇ ਕਿਸਾਨ ਮਜ਼ਦੂਰ ਤੇ ਆਮ ਲੋਕਾਂ ਵਿਰੋਧੀ ਬਿਜਲੀ ਬਿੱਲ ਅਤੇ ਬੀਜ ਬਿੱਲ 2026 ਵਾਪਿਸ ਲਏ ਜਾਣ, ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨ...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜਾ ਸੰਯੁਕਤ ਕਿਸਾਨ ਮੋਰਚੇ ਨੇ ਕੀਤਾਂ ਪਰਚੀ ਮੁਕਤ

Image
ਲੁਧਿਆਣਾ- 22 ਜੁਲਾਈ (।     ) ਸੰਯੁਕਤ ਕਿਸਾਨ ਮੋਰਚੇ ਤੇ ਸੱਦੇ ਤੇ ਪੰਜਾਬ ਦਾ ਸਭ ਤੋਂ ਮਹਿੰਗਾ ਲੋਡੂਵਾਲ ਟੋਲ ਪਲਾਜਾ ਕਿਸਾਨ ਜਥੇਬੰਦੀਆਂ ਵੱਲੋਂ ਪਰਚੀ ਮੁਕਤ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਟੋਲ ਤੇ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਮਤਾ ਪਾਸ ਕਰਕੇ ਦਿੱਲੀ ਦੀ ਪੁਲਿਸ ਵੱਲੋ ਜੰਤਰ ਮੰਤਰ ਅਤੇ ਯੂਨੀਵਰਸਿਟੀ ਵਿੱਚ  ਹੱਕੀ ਸੰਘਰਸ਼ ਕਰ ਰਹੇ ਲੋਕਾਂ ਤੇ ਅਣ ਮਨੁੱਖੀ ਤਸੱਦਦ ਕਰਨ ਵਾਲੀ ਭਾਜਪਾ ਦੀ ਫਾਸੀਵਾਦੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਅਸਤੀਫਾ ਦੇਵੇ। ਗ੍ਰਿਫਤਾਰ ਕੀਤੇ ਗਏ ਸੰਘਰਸ਼ਸ਼ੀਲ ਲੋਕਾਂ ਨੂੰ ਬਿਨਾ ਸ਼ਰਤ ਰਿਹਾ ਕੀਤਾ ਜਾਵੇ। ਇਸ ਮੌਕੇ ਤੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ ਅਤੇ ਰਹਿੰਦੀਆਂ ਮੰਗਾਂ ਨੂੰ ਮੰਨਿਆ ਜਾਵੇ। ਉਹਨਾਂ ਕਿਹਾ ਕਿ ਐਮ.ਐਸ.ਪੀ. (MSP) 'ਤੇ ਕਾਨੂੰਨੀ ਗਾਰੰਟੀ: ਸਾਰੀਆਂ ਫ਼ਸਲਾਂ ਲਈ 'ਸਵਾਮੀਨਾਥਨ ਕਮਿਸ਼ਨ' ਦੇ ਫਾਰਮੂਲੇ ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਕੰਮਲ ਤੌਰ 'ਤੇ ਮੁਆਫ਼ ਕੀਤੇ ਜਾਣ। ਬਿਜਲੀ ਸੋਧ ਬਿਲ' ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ ਅਤੇ ਖੇਤੀਬਾੜੀ ਲਈ ਮਿਲਦ...

ਕਿਸਾਨ ਆਗੂ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਨੂੰ ਲਾਲ ਸਲਾਮ ਤੇ ਸ਼ਰਧਾਂਜਲੀ

Image
 ਨਵੀਂ ਦਿੱਲੀ- 19 ਜੁਲਾਈ,   ਅੱਜ ਆਯੋਜਿਤ ਸ਼ਰਧਾਂਜਲੀ ਸਭਾ ਵਿੱਚ ਜਮਹੂਰੀ ਕਿਸਾਨ ਸਭਾ ਦੇ ਸਾਥੀਆਂ ਨੇ ਕਿਸਾਨ ਲਹਿਰ ਦੇ ਸੀਨੀਅਰ ਆਗੂ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਨੂੰ ਨਮਨ ਕੀਤਾ। ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਨੇ ਆਪਣਾ ਸਮੁੱਚਾ ਜੀਵਨ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦੇ ਹੱਕਾਂ ਦੀ ਲੜਾਈ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਸਾਦਗੀ, ਦ੍ਰਿੜਤਾ, ਜਨਪੱਖੀ ਸੋਚ ਅਤੇ ਸੰਘਰਸ਼ ਦੀ ਵਿਰਾਸਤ ਹਮੇਸ਼ਾ ਲੋਕ ਲਹਿਰਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਦੇ ਯਤਨਾਂ ਅਤੇ ਪਹਿਲਕਦਮੀਆਂ ਸਦਕਾ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਇੱਕਜੁੱਟ ਹੋਣ ਦੀ ਇਤਿਹਾਸਕ ਪ੍ਰਕਿਰਿਆ ਵਿੱਚ ਅੱਗੇ ਵੱਧ ਰਹੀਆਂ ਹਨ। ਇਹ ਏਕਤਾ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਕਾਮਰੇਡ ਗਹਿਲਾਵਤ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਕਾਮਰੇਡ ਗਹਿਲਾਵਤ ਦਾ ਜੀਵਨ ਸਾਡੇ ਲਈ ਇੱਕ ਮਿਸਾਲ ਹੈ। ਅਸੀਂ ਉਨ੍ਹਾਂ ਵੱਲੋਂ ਦਿਖਾਏ ਸੰਘਰਸ਼ ਦੇ ਰਾਹ 'ਤੇ ਚੱਲਦਿਆਂ ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਹੱਕਾਂ ਲਈ ਆਪਣੀ ਲੜਾਈ ਹੋਰ ਦ੍ਰਿੜਤਾ ਨਾਲ ਜਾਰੀ ਰੱਖਾਂਗੇ।ਲਾਲ ਸਲਾਮ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ! 🚩 ਤੁਹਾਡੇ ਸੁਪਨਿਆਂ ਦਾ ਸਮਾਜ ਸਿਰਜਣ ਅਤ...

22 ਜੁਲਾਈ ਨੂੰ ਪੰਜਾਬ ਦੇ ਟੋਲ ਪਲਾਜੇ ਹੋਣਗੇ ਪਰਚੀ ਮੁਕਤ-ਬੈਨੀਪਾਲ ਅਤੇ ਗੁੱਜਰਵਾਲ

Image
ਫਰੀਦਕੋਟ- 18 ਜੁਲਾਈ,  ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਫਰੀਦਕੋਟ ਵਿਖੇ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੁਬਾਈ ਆਗੂ ਰਘਬੀਰ ਸਿੰਘ ਬੈਨੀਪਾਲ ਅਤੇ ਹਰਨੇਕ ਸਿੰਘ ਗੁੱਜਰਵਾਲ ਸ਼ਾਮਿਲ ਹੋਏ “ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਆਪਸੀ ਏਕਤਾ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੋਕਣ ਵਿੱਚ ਇਹ ਏਕਤਾ ਕਾਰਗਰ ਸਾਬਤ ਹੋਵੇਗੀ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਬੀਰ ਸਿੰਘ ਬੈਨੀਪਾਲ ਨੇ ਕਹੇ ਉਹਨਾ ਦੱਸਿਆ ਕਿ ਮਿਤੀ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੇਸ਼ ਪੱਧਰ ਦੀ ਕਾਨਫਰੰਸ ਕਰਕੇ ਇਸ ਏਕਤਾ ਨੂੰ ਮੁਕੰਬਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਏਕਤਾ ਦੇ ਮੁੱਢ ਬੰਨਣ ਨਾਲ ਕਿਸਾਨ ਜਥੇਬੰਦੀਆਂ ਦੀ ਏਕਤਾ ਦਾ ਰਾਹ ਹੋਰ ਖੁੱਲ ਜਾਵੇਗਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ  ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਕੀਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ...

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ

Image
22 ਜੁਲਾਈ ਨੂੰ ਲੁਧਿਆਣਾ ਜਿਲ੍ਹੇ ਦੇ ਤਿੰਨੋਂ ਟੋਲ ਪਲਾਜੇ ਹੋਣਗੇ ਪਰਚੀ ਮੁਕਤ- ਬੈਨੀਪਾਲ  ਡੇਹਲੋ- 17 ਜੁਲਾਈ, “ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਆਪਸੀ ਏਕਤਾ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੋਕਣ ਵਿੱਚ ਇਹ ਏਕਤਾ ਕਾਰਗਰ ਸਾਬਤ ਹੋਵੇਗੀ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਪਿੰਡ ਕਿਲ੍ਹਾ ਰਾਏਪੁਰ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਹੇ। ਉਹਨਾ ਦੱਸਿਆ ਕਿ ਮਿਤੀ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੇਸ਼ ਪੱਧਰ ਦੀ ਕਾਨਫਰੰਸ ਕਰਕੇ ਇਸ ਏਕਤਾ ਨੂੰ ਮੁਕੰਬਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਏਕਤਾ ਦੇ ਮੁੱਢ ਬੰਨਣ ਨਾਲ ਕਿਸਾਨ ਜਥੇਬੰਦੀਆਂ ਦੀ ਏਕਤਾ ਦਾ ਰਾਹ ਹੋਰ ਖੁੱਲ ਜਾਵੇਗਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਕੀਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉ ਅਤ...

22 ਜੁਲਾਈ ਨੂੰ ਕਿਸਾਨ ਕਰਨਗੇ ਸਾਰੇ ਟੋਲ ਪਲਾਜੇ ਫ੍ਰੀ

Image
ਅਜਨਾਲਾ- 14 ਜੁਲਾਈ, ਮੋਦੀ ਸਰਕਾਰ ਵੱਲੋਂ ਜਿਹੜਾ ਅਮਰੀਕਾ ਦੀ ਟਰੰਪ ਸਰਕਾਰ ਨਾਲ 'ਕਰ ਮੁਕਤ ਵਪਾਰ ' ਸਮਝੌਤਾ ਨੂੰ ਰੱਦ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਦੀ ਨਵੀਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਲਈ ਉੱਠ ਰਹੀ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਇਥੇ ਜਮੂਹਰੀ ਕਿਸਾਨ ਸਭਾ ਪੰਜਾਬ ਦੀ ਭਰਵੀਂ ਮੀਟਿੰਗ ਸੀਨੀਅਰ ਕਿਸਾਨ ਆਗੂ ਟਹਿਲ ਸਿੰਘ ਚੇਤਨਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿੱਥੇ ਇਹਨਾਂ ਲੋਕ ਵਿਰੋਧੀ ਫੈਸਲਿਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਖਚਾਖਚ ਭਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ ਤੇ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਮੱਲੂਨੰਗਲ ਹੋਣਾ ਨੇ ਦੱਸਿਆ ਕਿ ਕਰ ਮੁਕਤ ਵਪਾਰ ਸਮਝੌਤੇ ਹੋਣ ਨਾਲ ਸਾਡੇ ਦੇਸ਼ ਦੀ ਖੇਤੀ ਤਬਾਹ ਹੋ ਜਾਵੇਗੀ, ਅੰਨ ਸੁਰੱਖਿਆ ਖ਼ਤਰੇ ਵਿਚ ਪੈ ਜਾਵੇਗੀ ਅਤੇ ਪ੍ਰਚੂਨ ਵਪਾਰ ਨੂੰ ਡਾਢੀ ਸੱਟ ਵੱਜੇਗੀ! ਇਸੇ ਤਰ੍ਹਾਂ ਭਗਵੰਤ ਮਾਨ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਅਤੇ ਕਰ ਮੁਕਤ ਵਪਾਰ ਵਿੱਚੋਂ ਖੇਤੀ ਕਿੱਤੇ ਨੂੰ ਬਾਹਰ ਰੱਖਣ ਲਈ 22 ਜੁਲਾਈ ਨੂੰ ਪੰਜਾਬ ਭਰ ਦੇ ਛਿੱਡਣ, ਜੰਡਿਆਲਾ ਗੁਰੂ ਤੇ ਕੱਥੂਨੰਗਲ ਸਮੇਤ ਟੋਲ ਪਲਾਜੇ 12 ਤੋਂ 3 ਵੱਜੇ ਸ਼ਾਮ ਤੱਕ ਫ੍ਰੀ ਰੱਖੇ ਜਾਣਗੇ ਤੇ ਇਹਨਾਂ ਟੋਲ ਪਲਾਜ਼ਾ ਉੱਪਰ ਕੀਤੇ ਜਾ ਰਹੇ ਮੁਜ਼...

ਜਮਹੂਰੀ ਕਿਸਾਨ ਸਭਾ ਦੇ ਵਫ਼ਦ ਵੱਲੋ ਪਾਵਰਕੌਮ ਦੇ ਚੀਫ ਇੰਜੀਨੀਅਰ ਨਾਲ ਕੀਤੀ ਮੁਲਾਕਾਤ

Image
  ਲੁਧਿਆਣਾ-08 ਜੁਲਾਈ, ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਵਫ਼ਦ ਵੱਲੋਂ ਪਾਵਰਕੌਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨਾਲ ਉਹਨਾਂ ਦੇ ਦਫ਼ਤਰ ਵਿੱਚ ਸੁਰਜੀਤ ਸਿੰਘ ਸੀਲੋ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਮੁਲਾਕਾਤ ਕਰਕੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਲਾਂ ਦੂਰ ਕਰਨ ਦੀ ਮੰਗ ਨੂੰ ਲੈ ਕੇ ਮਿਲਿਆ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਟ੍ਰਾਸਫਾਰਮ ਉੱਪਰ ਲੋਡ ਹੋਣ ਕਾਰਨ ਦੂਰ ਵਾਲੀਆਂ ਮੋਟਰਾਂ ਤੇ ਪੂਰੀ ਲਾਇਟ ਨਹੀ ਪਹੁੰਚਦੀ ਜਿਸ ਕਾਰਨ ਮੋਟਰਾਂ ਸੜ੍ਹ ਜਾਂਦੀਆਂ ਹਨ। ਜਿਸ ਕਾਰਨ ਕਿਸਾਨਾਂ ਦਾ ਸਮਾਂ ਤੇ ਪੈਸਾ ਖਰਾਬ ਹੁੰਦਾ ਹੈ। ਉਹਨਾਂ ਕਿਹਾ ਕਿ ਜਿਹੜੇ ਟ੍ਰਾਸਫਾਰਮ ਝੋਨੇ ਦੇ ਸੀਜਨ ਤੋ ਪਹਿਲਾਂ ਦੇ ਪਾਸ ਹੋਏ ਹਨ, ਉਹਨਾਂ ਜਲਦੀ ਨਾਲ ਕਿਸਾਨਾਂ ਦੀਆਂ ਮੋਟਰਾਂ ਤੇ ਲਗਾਇਆ ਜਾਵੇ। ਬਾਕੀ ਟਰਾਸਫਾਰਮਾ ਨੂੰ ਅੰਡਰ ਲੋਡ ਕੀਤਾ ਜਾਵੇ। ਪਿਛਲੇ ਦਿਨੀ ਕਈ ਇਲਾਕਿਆਂ ਵਿੱਚ ਆਈ ਤੇਜ਼ ਹਵਾ ਕਾਰਨ ਟੁੱਟੇ ਖੰਬਿਆਂ ਤੇ ਤਾਰਾ ਦੀ ਰੀਪੇਅਰ ਕਰਕੇ ਬਿਜਲੀ ਦੀ ਸਪਲਾਈ ਚਾਲੂ ਕੀਤੀ ਜਾਵੇ। ਜਿੱਥੇ ਕਿਤੇ ਘਰੇਲੂ ਸਪਲਾਈ ਬੰਦ ਹੈ ਉਸ ਨੂੰ ਵੀ ਚਾਲੂ ਕੀਤਾ ਜਾਵੇ। ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ...

ਜਮਹੂਰੀ ਕਿਸਾਨ ਸਭਾ ਦੀ ਸੂਬਾਈ ਮੀਟਿੰਗ ਅੱਜ ਜਲੰਧਰ ਵਿੱਚ ਹੋਈ

Image
ਜਲੰਧਰ- 08 ਜੁਲਾਈ ,  ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਸਤਨਾਮ ਸਿੰਘ ਅਜਨਾਲਾ ਨੇ ਇਕ ਹੋਰ ਕਿਸਾਨ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ ਨਾਲ ਚੱਲ ਰਹੇ ਏਕਤਾ ਦੇ ਅਮਲ ਸਬੰਧੀ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਹਾਜ਼ਰ ਸੂਬਾ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਜਿਸ ਨਾਲ ਹੁਣ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਆਪਣੇ ਏਕਤਾ ਦੇ ਅਮਲ ਨੂੰ ਨੇਪਰੇ ਚਾੜ ਲੈਣ ਗੀਆ। ਇਸ ਸਬੰਧੀ ਡਾ. ਅਜਨਾਲਾ ਨੇ ਆਖਿਆ ਕਿ ਦੋਨੋ ਜਥੇਬੰਦੀਆਂ ਸਾਂਝੇ ਤੌਰ ਤੇ 20-21 ਸਤੰਬਰ ਨੂੰ ਜਲੰਧਰ ਵਿੱਚ ਦੇਸ਼ ਪੱਧਰੀ ਕਾਨਫਰੰਸ ਕਰਕੇ ਇਸ ਏਕਤਾ ਦੇ ਅਮਲ ਨੂੰ ਮੁਕੰਬਲ ਕਰਨਗੀਆਂ ਉਹਨਾ ਆਖਿਆ ਕਿ 20 ਸਤੰਬਰ ਨੂੰ ਕਿਸਾਨਾਂ ਦੀ ਵੱਡੀ ਰੈਲੀ ਕਰਕੇ ਕਾਨਫਰੰਸ ਦਾ ਅਗਾਜ ਕੀਤੀ ਜਾਵੇਗਾ। ਜਿਸ ਵਿੱਚ ਸੱਤ ਸੌ ਤੋ ਜ਼ਿਆਦਾ ਡੈਲੀਗੇਟ ਹਿੱਸਾ ਲੈਣਗੇ। ਉਹਨਾਂ ਕਿਹਾ ਕਿ ਇਸ ਸਬੰਧੀ ਡਿਊਟੀਆਂ ਦੀ ਵੰਡ ਕਰਕੇ ਕਮੇਟੀਆਂ ਦਾ ਗਠਨ ਆਉਣ ਵਾਲੇ ਕੁੱਝ ਦਿਨਾ ਵਿੱਚ ਕਰ ਦਿੱਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 22 ਜੁਲਾਈ ਨੂੰ ਸੂਬੇ ਦੇ ਸਾਰੇ ਟੋਲ਼ ਪਲਾਜੇ ਫ੍ਰੀ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਅਤੇ ...

ਕਿਸਾਨ ਸੋਧੀ ਹੋਈ ਲੈਡ ਪੂਲਿੰਗ ਨੀਤੀ ਰਾਹੀ ਵੀ ਜ਼ਮੀਨਾਂ ਉੱਤੇ ਜਬਰੀ ਕਬਜ਼ੇ ਨਹੀ ਹੋਣ ਦੇਣਗੇ

Image
ਡੇਹਲੋ- 04 ਜੁਲਾਈ,  “ਪੰਜਾਬ ਦੀ ਸੂਬਾ ਸਰਕਾਰ ਵੱਲੋਂ ਮੁੱੜ ਲਿਆਂਦੀ ਜਾ ਰਹੀ ਸੋਧੀ ਹੋਈ ਲੈਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਨੇ ਆਖਿਆ ਕਿ ਇਹ ਕਾਰਪੋਰੇਟ ਪੱਖੀ ਨੀਤੀ ਰਾਹੀ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ।” ਇਸ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਚੋਣਵੇਂ ਆਗੂਆਂ ਦੀ ਮੀਟਿੰਗ ਸਭਾ ਦੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫਤਰ ਵਿੱਚ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਦੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਲੋਕਾਂ ਵੱਲੋ ਰੱਦ ਕੀਤੀ ਗਈ ਲੈਡ ਪੂਲਿੰਗ ਨੀਤੀ ਨੂੰ ਮੁੱੜ ਸੋਧਾਂ ਕਰਕੇ ਲਾਗੂ ਕਰਨਾ ਚਾਹੁੰਦੀ ਹੈ। ਜਦੋ ਕਿ ਕਿਸਾਨ ਇਸ ਨੀਤੀ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ ਅਤੇ ਸਰਕਾਰ ਨੂੰ ਲੋਕਾਂ ਦੇ ਵੱਡੇ ਵਿਰੋਧ ਕਾਰਨ ਵਾਪਸ ਲੈਣਾ ਪਿਆ ਸੀ। ਪਰ ਕਾਰਪੋਰੇਟਾ ਦੇ ਦਬਾਅ ਅਧੀਨ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਇਸ ਸੋਧੀ  ਹੋਈ ਨੀਤੀ ਨੂੰ ਲੋਕ ਲਾਗੂ ਨਹੀ ਹੋਣ ਦੇਣਗੇ ਅਤੇ ਸਰਕਾਰ ਵੱਲੋ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਆਖਿਆ...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!