22 ਜੁਲਾਈ ਨੂੰ ਪੰਜਾਬ ਦੇ ਟੋਲ ਪਲਾਜੇ ਹੋਣਗੇ ਪਰਚੀ ਮੁਕਤ-ਬੈਨੀਪਾਲ ਅਤੇ ਗੁੱਜਰਵਾਲ
ਫਰੀਦਕੋਟ- 18 ਜੁਲਾਈ, ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਫਰੀਦਕੋਟ ਵਿਖੇ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੁਬਾਈ ਆਗੂ ਰਘਬੀਰ ਸਿੰਘ ਬੈਨੀਪਾਲ ਅਤੇ ਹਰਨੇਕ ਸਿੰਘ ਗੁੱਜਰਵਾਲ ਸ਼ਾਮਿਲ ਹੋਏ “ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਆਪਸੀ ਏਕਤਾ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੋਕਣ ਵਿੱਚ ਇਹ ਏਕਤਾ ਕਾਰਗਰ ਸਾਬਤ ਹੋਵੇਗੀ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਬੀਰ ਸਿੰਘ ਬੈਨੀਪਾਲ ਨੇ ਕਹੇ ਉਹਨਾ ਦੱਸਿਆ ਕਿ ਮਿਤੀ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੇਸ਼ ਪੱਧਰ ਦੀ ਕਾਨਫਰੰਸ ਕਰਕੇ ਇਸ ਏਕਤਾ ਨੂੰ ਮੁਕੰਬਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਏਕਤਾ ਦੇ ਮੁੱਢ ਬੰਨਣ ਨਾਲ ਕਿਸਾਨ ਜਥੇਬੰਦੀਆਂ ਦੀ ਏਕਤਾ ਦਾ ਰਾਹ ਹੋਰ ਖੁੱਲ ਜਾਵੇਗਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਕੀਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉ ਅਤੇ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ 22 ਜੁਲਾਈ ਨੂੰ ਪੰਜਾਬ ਦੇ ਟੋਲ ਪਲਾਜੇ ਪਰਚੀ ਮੁਕਤ ਕੀਤੇ ਜਾਣਗੇ। ਇਸ ਮੌਕੇ ਤੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਨੇ ਆਖਿਆ ਕਿ ਅੱਜ ਦੀ ਮੀਟਿੰਗ ਦੇ ਫੈਸਲਿਆ ਨੂੰ ਲਾਗੂ ਕਰਨ ਲਈ ਹੁਣ ਤੋ ਹੀ ਤਿਆਰੀ ਸੁਰੂ ਕਰ ਦਿੱਤੀ ਜਾਵੇਗੀ। ਮੀਟਿੰਗ ਦੇ ਸ਼ੁਰੂ ਵਿੱਚ ਕਿਸਾਨ ਆਗੂ ਪ੍ਰੇਮ ਸਿੰਘ ਗਹਿਲੋਤ, ਜਿਲਾ ਫਰੀਦਕੋਟ ਦੇ ਆਗੂ ਅਮਨਦੀਪ ਸਿੰਘ ਦੀ ਮਾਤਾ ਜਸਵੀਰ ਕੌਰ ਅਤੇ ਜਿਲਾ ਆਗੂ ਤਰਲੋਚਨ ਸਿੰਘ ਦੀ ਧਰਮ ਪਤਨੀ ਸੁਰਿੰਦਰ ਕੌਰ ਦੇ ਵਿਛੋੜੇ ਤੇ ਸ਼ੋਕ ਮਤਾ ਪਾਸ ਕੀਤਾ ਗਿਆ। ਇਸ ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਸੁਖਮੰਦਰ ਸਿੰਘ ਢਿਲਵਾਂ, ਸੂਰਤ ਸਿੰਘ ਮਾਹਲਾ, ਅਜੀਤ ਸਿੰਘ ਖਾਲਸਾ, ਸੋਹਣ ਸਿੰਘ, ਸਵਰਨ ਸਿੰਘ, ਬਲਕਰਨ ਸਿੰਘ, ਗੁਰਾ ਸਿੰਘ, ਰਜਿੰਦਰ ਸਿੰਘ, ਤੇਜਿੰਦਰ ਸਿੰਘ,ਕੇਵਲ ਸਿੰਘ, ਸ਼ਿਵ ਕੁਮਾਰ, ਰਜਿੰਦਰ ਕੁਮਾਰ, ਕਰਮਜੀਤ ਸਿੰਘ, ਆਦ ਸਾਥੀ ਸ਼ਾਮਿਲ ਹੋਏ।

Comments
Post a Comment