ਕਿਸਾਨ ਸੋਧੀ ਹੋਈ ਲੈਡ ਪੂਲਿੰਗ ਨੀਤੀ ਰਾਹੀ ਵੀ ਜ਼ਮੀਨਾਂ ਉੱਤੇ ਜਬਰੀ ਕਬਜ਼ੇ ਨਹੀ ਹੋਣ ਦੇਣਗੇ



ਡੇਹਲੋ- 04 ਜੁਲਾਈ,  “ਪੰਜਾਬ ਦੀ ਸੂਬਾ ਸਰਕਾਰ ਵੱਲੋਂ ਮੁੱੜ ਲਿਆਂਦੀ ਜਾ ਰਹੀ ਸੋਧੀ ਹੋਈ ਲੈਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਨੇ ਆਖਿਆ ਕਿ ਇਹ ਕਾਰਪੋਰੇਟ ਪੱਖੀ ਨੀਤੀ ਰਾਹੀ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ।” ਇਸ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਚੋਣਵੇਂ ਆਗੂਆਂ ਦੀ ਮੀਟਿੰਗ ਸਭਾ ਦੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫਤਰ ਵਿੱਚ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਦੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਲੋਕਾਂ ਵੱਲੋ ਰੱਦ ਕੀਤੀ ਗਈ ਲੈਡ ਪੂਲਿੰਗ ਨੀਤੀ ਨੂੰ ਮੁੱੜ ਸੋਧਾਂ ਕਰਕੇ ਲਾਗੂ ਕਰਨਾ ਚਾਹੁੰਦੀ ਹੈ। ਜਦੋ ਕਿ ਕਿਸਾਨ ਇਸ ਨੀਤੀ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ ਅਤੇ ਸਰਕਾਰ ਨੂੰ ਲੋਕਾਂ ਦੇ ਵੱਡੇ ਵਿਰੋਧ ਕਾਰਨ ਵਾਪਸ ਲੈਣਾ ਪਿਆ ਸੀ। ਪਰ ਕਾਰਪੋਰੇਟਾ ਦੇ ਦਬਾਅ ਅਧੀਨ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਇਸ ਸੋਧੀ  ਹੋਈ ਨੀਤੀ ਨੂੰ ਲੋਕ ਲਾਗੂ ਨਹੀ ਹੋਣ ਦੇਣਗੇ ਅਤੇ ਸਰਕਾਰ ਵੱਲੋ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਆਖਿਆ ਕਿ ਇਸ ਨੀਤੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਦੀ ਰਾਏਪੁਰ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੇ ਪ੍ਰਧਾਨ ਹਰਭਜਨ ਸਿੰਘ ਗਰੇਵਾਲ ਅਤੇ ਸਭਾ ਦੇ ਸੂਬਾ ਆਗੂ ਸੁਰਜੀਤ ਸਿੰਘ ਸੀਲੋ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਯੂਰੀਏ ਖਾਦ ਦੀ ਆ ਰਹੀ ਕਲਿਤ ਨੂੰ ਦੂਰ ਕੀਤਾ ਜਾਵੇ ਅਤੇ ਸੁਸਾਇਟੀਆਂ ਵਿੱਚ ਖਾਦ ਦੀ ਸਪਲਾਈ ਹੋਰ ਤੇਜ਼ ਕੀਤੀ ਜਾਵੇ। ਉਹਨਾਂ ਮੰਗ ਕੀਤੀ ਕਿ ਇਲਾਕੇ ਦੀਆਂ ਦਵਾਈਆਂ, ਬੀਜਾਂ, ਖਾਦਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਨਕਲੀ ਸਮਾਨ ਵੇਚਣ ਅਤੇ ਖਾਦਾਂ ਤੇ ਦਵਾਈਆਂ ਨਾਲ ਵਾਧੂ ਸਮਾਨ ਜਬਰੀ ਦੇਣ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਮਲਕੀਤ ਸਿੰਘ ਗਰੇਵਾਲ, ਪੰਚ ਸਰਬਪ੍ਰੀਤ ਸਿੰਘ ਕਿਲ੍ਹਾ ਰਾਏਪੁਰ, ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

*20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਕਿਸਾਨਾਂ ਦੀ ਦੇਸ਼ ਪੱਧਰ ਦੀ ਕਾਨਫਰੰਸ ਅਤੇ ਰੈਲੀ ਦੀ ਸਫਲਤਾ ਲਈ ਕਿਸਾਨ ਆਗੂਆਂ ਦੀ ਵਿਸ਼ਾਲ ਤਿਆਰੀ ਮੀਟਿੰਗ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ