ਜਮਹੂਰੀ ਕਿਸਾਨ ਸਭਾ ਦੇ ਵਫ਼ਦ ਵੱਲੋ ਪਾਵਰਕੌਮ ਦੇ ਚੀਫ ਇੰਜੀਨੀਅਰ ਨਾਲ ਕੀਤੀ ਮੁਲਾਕਾਤ
ਲੁਧਿਆਣਾ-08 ਜੁਲਾਈ, ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਵਫ਼ਦ ਵੱਲੋਂ ਪਾਵਰਕੌਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨਾਲ ਉਹਨਾਂ ਦੇ ਦਫ਼ਤਰ ਵਿੱਚ ਸੁਰਜੀਤ ਸਿੰਘ ਸੀਲੋ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਮੁਲਾਕਾਤ ਕਰਕੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਲਾਂ ਦੂਰ ਕਰਨ ਦੀ ਮੰਗ ਨੂੰ ਲੈ ਕੇ ਮਿਲਿਆ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਟ੍ਰਾਸਫਾਰਮ ਉੱਪਰ ਲੋਡ ਹੋਣ ਕਾਰਨ ਦੂਰ ਵਾਲੀਆਂ ਮੋਟਰਾਂ ਤੇ ਪੂਰੀ ਲਾਇਟ ਨਹੀ ਪਹੁੰਚਦੀ ਜਿਸ ਕਾਰਨ ਮੋਟਰਾਂ ਸੜ੍ਹ ਜਾਂਦੀਆਂ ਹਨ। ਜਿਸ ਕਾਰਨ ਕਿਸਾਨਾਂ ਦਾ ਸਮਾਂ ਤੇ ਪੈਸਾ ਖਰਾਬ ਹੁੰਦਾ ਹੈ। ਉਹਨਾਂ ਕਿਹਾ ਕਿ ਜਿਹੜੇ ਟ੍ਰਾਸਫਾਰਮ ਝੋਨੇ ਦੇ ਸੀਜਨ ਤੋ ਪਹਿਲਾਂ ਦੇ ਪਾਸ ਹੋਏ ਹਨ, ਉਹਨਾਂ ਜਲਦੀ ਨਾਲ ਕਿਸਾਨਾਂ ਦੀਆਂ ਮੋਟਰਾਂ ਤੇ ਲਗਾਇਆ ਜਾਵੇ। ਬਾਕੀ ਟਰਾਸਫਾਰਮਾ ਨੂੰ ਅੰਡਰ ਲੋਡ ਕੀਤਾ ਜਾਵੇ। ਪਿਛਲੇ ਦਿਨੀ ਕਈ ਇਲਾਕਿਆਂ ਵਿੱਚ ਆਈ ਤੇਜ਼ ਹਵਾ ਕਾਰਨ ਟੁੱਟੇ ਖੰਬਿਆਂ ਤੇ ਤਾਰਾ ਦੀ ਰੀਪੇਅਰ ਕਰਕੇ ਬਿਜਲੀ ਦੀ ਸਪਲਾਈ ਚਾਲੂ ਕੀਤੀ ਜਾਵੇ। ਜਿੱਥੇ ਕਿਤੇ ਘਰੇਲੂ ਸਪਲਾਈ ਬੰਦ ਹੈ ਉਸ ਨੂੰ ਵੀ ਚਾਲੂ ਕੀਤਾ ਜਾਵੇ। ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਭਰੋਸਾ ਦਿੱਤਾ ਕਿ ਉਹਨਾਂ ਦੀਆ ਮੁਸ਼ਕਲਾਂ ਦਾ ਹੱਲ ਜਲਦੀ ਹੀ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਦਫ਼ਤਰ ਸਕੱਤਰ ਨਛੱਤਰ ਸਿੰਘ, ਤਰਲੋਚਨ ਸਿੰਘ ਘੁੰਗਰਾਣਾ , ਉਦਯੋਗਪਤੀ ਜਸਵੰਤ ਸਿੰਘ ਵੀ ਹਾਜ਼ਰ ਸਨ।

Comments
Post a Comment