ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ
22 ਜੁਲਾਈ ਨੂੰ ਲੁਧਿਆਣਾ ਜਿਲ੍ਹੇ ਦੇ ਤਿੰਨੋਂ ਟੋਲ ਪਲਾਜੇ ਹੋਣਗੇ ਪਰਚੀ ਮੁਕਤ- ਬੈਨੀਪਾਲ
ਡੇਹਲੋ- 17 ਜੁਲਾਈ,
“ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਆਪਸੀ ਏਕਤਾ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੋਕਣ ਵਿੱਚ ਇਹ ਏਕਤਾ ਕਾਰਗਰ ਸਾਬਤ ਹੋਵੇਗੀ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਪਿੰਡ ਕਿਲ੍ਹਾ ਰਾਏਪੁਰ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਹੇ। ਉਹਨਾ ਦੱਸਿਆ ਕਿ ਮਿਤੀ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੇਸ਼ ਪੱਧਰ ਦੀ ਕਾਨਫਰੰਸ ਕਰਕੇ ਇਸ ਏਕਤਾ ਨੂੰ ਮੁਕੰਬਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਏਕਤਾ ਦੇ ਮੁੱਢ ਬੰਨਣ ਨਾਲ ਕਿਸਾਨ ਜਥੇਬੰਦੀਆਂ ਦੀ ਏਕਤਾ ਦਾ ਰਾਹ ਹੋਰ ਖੁੱਲ ਜਾਵੇਗਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਕੀਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉ ਅਤੇ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ 22 ਜੁਲਾਈ ਨੂੰ ਲੁਧਿਆਣਾ ਦੇ ਤਿੰਨ ਟੋਲ ਪਲਾਜੇ ਲੌਡੂਵਾਲ, ਚੌਕੀਮਾਨ ਅਤੇ ਘੁਲਾਲ ਨੂੰ ਤਿੰਨ ਘੰਟੇ ਲਈ ਪਰਚੀ ਮੁਕਤ ਕੀਤਾ ਜਾਵੇਗਾ। ਇਸ ਮੌਕੇ ਤੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਤੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਅੱਜ ਦੀ ਮੀਟਿੰਗ ਦੇ ਫੈਸਲਿਆ ਨੂੰ ਲਾਗੂ ਕਰਨ ਲਈ ਹੁਣ ਤੋ ਹੀ ਤਿਆਰੀ ਸੁਰੂ ਕਰ ਦਿੱਤੀ ਜਾਵੇਗੀ। ਮੀਟਿੰਗ ਦੇ ਸ਼ੁਰੂ ਵਿੱਚ ਕਿਸਾਨ ਆਗੂ ਪ੍ਰੇਮ ਸਿੰਘ ਗਹਿਲੋਤ ਦੇ ਵਿਛੋੜੇ ਤੇ ਸ਼ੋਕ ਮਤਾ ਪਾਸ ਕੀਤਾ ਗਿਆ। ਇਸ ਤੋਂ ਉਪਰੰਤ ਗਰੇਵਾਲ ਐਗਰੋ ਫੀਡ ਦੇ ਪ੍ਰਬੰਧਕਾਂ ਜਸਕਰਨ ਸਿੰਘ ਗਰੇਵਾਲ ਅਤੇ ਗੁਰਬਿੰਦਰ ਸਿੰਘ ਗਰੇਵਾਲ ਵੱਲੋ ਪਸ਼ੂਆ ਦੀ ਫੀਡ ਸਬੰਧੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਗਈ। ਇਸ ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਸੁਰਜੀਤ ਸਿੰਘ ਸੀਲੋ, ਲਛਮਣ ਸਿੰਘ ਕੂੰਮਕਲਾਂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫ਼ਤਰ ਸਕੱਤਰ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਬਲਜਿੰਦਰ ਸਿੰਘ ਗਰੇਵਾਲ, ਹਰਜੀਤ ਸਿੰਘ, ਰਣਧੀਰ ਸਿੰਘ, ਸਵਰਨਜੀਤ ਸਿੰਘ ਜੜਤੌਤੀ, ਦਿਵਾਨ ਸਿੰਘ ਕੋਟਉਮਰਾ, ਕ੍ਰਿਪਾਲ ਸਿੰਘ ਕੋਟਮਾਨਾ, ਕੁਲਦੀਪ ਸਿੰਘ ਗਰੇਵਾਲ, ਹਰਭਜਨ ਸਿੰਘ ਧਾਲੀਆ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਜਸਵੰਤ ਸਿੰਘ ਟੂਸੇ, ਡੋਗਰ ਸਿੰਘ, ਡਾ. ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਕੈਪਟਨ ਹਰਦੇਵ ਸਿੰਘ ਮੋਹੀ, ਪ੍ਰਦੀਪ ਸਿੰਘ ਮਾਂਗਟ, ਅਮਰਜੀਤ ਸਿੰਘ ਸਹਿਜਾਦ, ਬੋਬੀ ਸਹਿਜਾਦ, ਰਘਵੀਰ ਸਿੰਘ ਆਸੀ, ਪਰਮਿੰਦਰ ਸਿੰਘ ਗਿੱਲ, ਨੰਬਰਦਾਰ ਨੰਦ ਸਿੰਘ, ਪਰਮਜੀਤ ਸਿੰਘ ਮਾਛੀਵਾੜਾ, ਦਰਸ਼ਣ ਸਿੰਘ ਰੰਗੀਆਂ, ਜਸਵੰਤ ਸਿੰਘ ਰੰਗੀਆਂ, ਬਲਜੀਤ ਸਿੰਘ ਸਾਇਆ, ਆਦਿ ਹਾਜ਼ਰ ਸਨ।


Comments
Post a Comment