ਕਿਸਾਨ ਆਗੂ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਨੂੰ ਲਾਲ ਸਲਾਮ ਤੇ ਸ਼ਰਧਾਂਜਲੀ
ਨਵੀਂ ਦਿੱਲੀ- 19 ਜੁਲਾਈ,
ਅੱਜ ਆਯੋਜਿਤ ਸ਼ਰਧਾਂਜਲੀ ਸਭਾ ਵਿੱਚ ਜਮਹੂਰੀ ਕਿਸਾਨ ਸਭਾ ਦੇ ਸਾਥੀਆਂ ਨੇ ਕਿਸਾਨ ਲਹਿਰ ਦੇ ਸੀਨੀਅਰ ਆਗੂ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਨੂੰ ਨਮਨ ਕੀਤਾ।
ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਨੇ ਆਪਣਾ ਸਮੁੱਚਾ ਜੀਵਨ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦੇ ਹੱਕਾਂ ਦੀ ਲੜਾਈ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਸਾਦਗੀ, ਦ੍ਰਿੜਤਾ, ਜਨਪੱਖੀ ਸੋਚ ਅਤੇ ਸੰਘਰਸ਼ ਦੀ ਵਿਰਾਸਤ ਹਮੇਸ਼ਾ ਲੋਕ ਲਹਿਰਾਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਦੇ ਯਤਨਾਂ ਅਤੇ ਪਹਿਲਕਦਮੀਆਂ ਸਦਕਾ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਇੱਕਜੁੱਟ ਹੋਣ ਦੀ ਇਤਿਹਾਸਕ ਪ੍ਰਕਿਰਿਆ ਵਿੱਚ ਅੱਗੇ ਵੱਧ ਰਹੀਆਂ ਹਨ। ਇਹ ਏਕਤਾ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਕਾਮਰੇਡ ਗਹਿਲਾਵਤ ਲਈ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਕਾਮਰੇਡ ਗਹਿਲਾਵਤ ਦਾ ਜੀਵਨ ਸਾਡੇ ਲਈ ਇੱਕ ਮਿਸਾਲ ਹੈ। ਅਸੀਂ ਉਨ੍ਹਾਂ ਵੱਲੋਂ ਦਿਖਾਏ ਸੰਘਰਸ਼ ਦੇ ਰਾਹ 'ਤੇ ਚੱਲਦਿਆਂ ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਹੱਕਾਂ ਲਈ ਆਪਣੀ ਲੜਾਈ ਹੋਰ ਦ੍ਰਿੜਤਾ ਨਾਲ ਜਾਰੀ ਰੱਖਾਂਗੇ।ਲਾਲ ਸਲਾਮ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ! 🚩
ਤੁਹਾਡੇ ਸੁਪਨਿਆਂ ਦਾ ਸਮਾਜ ਸਿਰਜਣ ਅਤੇ ਕਿਸਾਨ-ਮਜ਼ਦੂਰ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।

Comments
Post a Comment