ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜਾ ਸੰਯੁਕਤ ਕਿਸਾਨ ਮੋਰਚੇ ਨੇ ਕੀਤਾਂ ਪਰਚੀ ਮੁਕਤ
ਲੁਧਿਆਣਾ- 22 ਜੁਲਾਈ (। ) ਸੰਯੁਕਤ ਕਿਸਾਨ ਮੋਰਚੇ ਤੇ ਸੱਦੇ ਤੇ ਪੰਜਾਬ ਦਾ ਸਭ ਤੋਂ ਮਹਿੰਗਾ ਲੋਡੂਵਾਲ ਟੋਲ ਪਲਾਜਾ ਕਿਸਾਨ ਜਥੇਬੰਦੀਆਂ ਵੱਲੋਂ ਪਰਚੀ ਮੁਕਤ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਟੋਲ ਤੇ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਮਤਾ ਪਾਸ ਕਰਕੇ ਦਿੱਲੀ ਦੀ ਪੁਲਿਸ ਵੱਲੋ ਜੰਤਰ ਮੰਤਰ ਅਤੇ ਯੂਨੀਵਰਸਿਟੀ ਵਿੱਚ ਹੱਕੀ ਸੰਘਰਸ਼ ਕਰ ਰਹੇ ਲੋਕਾਂ ਤੇ ਅਣ ਮਨੁੱਖੀ ਤਸੱਦਦ ਕਰਨ ਵਾਲੀ ਭਾਜਪਾ ਦੀ ਫਾਸੀਵਾਦੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਅਸਤੀਫਾ ਦੇਵੇ। ਗ੍ਰਿਫਤਾਰ ਕੀਤੇ ਗਏ ਸੰਘਰਸ਼ਸ਼ੀਲ ਲੋਕਾਂ ਨੂੰ ਬਿਨਾ ਸ਼ਰਤ ਰਿਹਾ ਕੀਤਾ ਜਾਵੇ। ਇਸ ਮੌਕੇ ਤੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ ਅਤੇ ਰਹਿੰਦੀਆਂ ਮੰਗਾਂ ਨੂੰ ਮੰਨਿਆ ਜਾਵੇ। ਉਹਨਾਂ ਕਿਹਾ ਕਿ ਐਮ.ਐਸ.ਪੀ. (MSP) 'ਤੇ ਕਾਨੂੰਨੀ ਗਾਰੰਟੀ: ਸਾਰੀਆਂ ਫ਼ਸਲਾਂ ਲਈ 'ਸਵਾਮੀਨਾਥਨ ਕਮਿਸ਼ਨ' ਦੇ ਫਾਰਮੂਲੇ ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ।
ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਕੰਮਲ ਤੌਰ 'ਤੇ ਮੁਆਫ਼ ਕੀਤੇ ਜਾਣ।
ਬਿਜਲੀ ਸੋਧ ਬਿਲ' ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ ਅਤੇ ਖੇਤੀਬਾੜੀ ਲਈ ਮਿਲਦੀ ਮੁਫ਼ਤ ਬਿਜਲੀ ਜਾਰੀ ਰੱਖੀ ਜਾਵੇ।
ਦਿੱਲੀ ਮੋਰਚੇ ਸਮੇਤ ਦੇਸ਼ ਭਰ ਵਿੱਚ ਕਿਸਾਨੀ ਅੰਦੋਲਨਾਂ ਦੌਰਾਨ ਕਿਸਾਨਾਂ 'ਤੇ ਦਰਜ ਕੀਤੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾਵੇ। ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੀੜਤ ਪਰਿਵਾਰਾਂ ਨੂੰ ਪੂਰਾ ਇਨਸਾਫ਼ ਮਿਲੇ ਇਸ ਦੀ ਵੀ ਮੰਗ ਕੀਤੀ।ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਡਕੋਦਾ ਧਨੇਰ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ, ਜਸਵਿੰਦਰ ਸਿੰਘ ਢੇਸੀ, ਹਰਨੇਕ ਸਿੰਘ ਗੁੱਜਰਵਾਲ, ਮਨੋਹਰ ਸਿੰਘ ਗਿੱਲ,
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੁਦਾਗਰ ਸਿੰਘ ਘੁਡਾਣੀ,ਚਰਨ ਸਿੰਘ ਨੁਰਪੁਰਾ, ਰਜਿੰਦਰ ਸਿੰਘ ਸਿਆੜ, ਕਿਰਤੀ ਕਿਸਾਨ ਯੂਨੀਅਨ ਦੇ ਸੰਤੋਖ ਸਿੰਘ ਸਿੱਧੂ,
ਭਾਰਤੀ ਕਿਸਾਨ ਯੂਨੀਅਨ ਡਕੌਦਾ ( ਧਨੇਰ) ,ਅਮਨਦੀਪ ਸਿੰਘ ਲੱਲਤੋ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਕਰਮਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ (ਹੱਹਨ ਮੁੱਲਾ) ਡਾ. ਗੁਰਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਅਮਰੀਕ ਸਿੰਘ, ਸ਼ਵਿੰਦਰ ਸਿੰਘ ਲੋਗੋਵਾਲ, ਕੁਲਵਿੰਦਰ ਸਿੰਘ ਭੁਦਨ, ਸਰਬਜੀਤ ਸਿੰਘ ਭਰਥਲਾ, ਚਰਨਜੀਤ ਸਿੰਘ ਫੱਲੇਵਾਲ ਤੇ ਹਰਜਿੰਦਰ ਸਿੰਘ ਮਜ਼ਦੂਰ ਆਗੂ, ਅਜੇ ਫਿਲੋਰ, ਮੱਖਣ ਸੰਗਰਾਮੀ ਆਦਿ ਨੇ ਸੰਬੋਧਨ ਕੀਤਾ।

Comments
Post a Comment