ਜਮਹੂਰੀ ਕਿਸਾਨ ਸਭਾ ਇਕਾਈ ਮੋਹੀ ਵੱਲੋ ਸੂਬਾ ਕਮੇਟੀ ਨੂੰ ਨਗਦ ਰਾਸ਼ੀ ਕੀਤੀ ਭੇਟ



ਜੋਧਾਂ- 23 ਜੁਲਾਈ,   ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਕੀਤੀ ਗਈ ਆਪਸੀ ਏਕਤਾ ਦੇ ਅਮਲ ਨੂੰ ਮੁਕੰਮਲ ਕਰਨ ਵਾਲੀ ਦੇਸ਼ ਪੱਧਰੀ ਕਾਨਫਰੰਸ ਦੀ ਤਿਆਰੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਇਕਾਈ ਪਿੰਡ ਮੋਹੀ ਦੇ ਆਗੂਆਂ ਡਾ. ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਕੈਪਟਨ ਹਰਦੇਵ ਸਿੰਘ ਅਤੇ ਪ੍ਰਦੀਪ ਸਿੰਘ ਮਾਂਗਟ ਵੱਲੋ ਮੋਹੀ ਪਿੰਡ ਪਹੁੰਚੇ ਸਭਾ ਦੇ ਆਗੂਆਂ ਨੂੰ ਨਗਦ ਰਾਸ਼ੀ ਭੇਟ ਕਰਦਿਆਂ ਕਾਨਫਰੰਸ ਦੀ ਸਫਲਤਾ ਦੀ ਕਾਮਨਾ ਕੀਤੀ। ਇਸ ਮੌਕੇ ਤੇ ਮੋਹੀ ਇਕਾਈ ਦਾ ਧੰਨਵਾਦ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਆਖਿਆ ਕਿ ਕਿਸਾਨਾਂ ਦੀਆਂ ਦੋ ਜਥੇਬੰਦੀਆਂ ਵੱਲੋ ਏਕਤਾ ਵੱਲ ਪੁੱਟਿਆ ਇਹ ਕਦਮ ਕਿਸਾਨਾਂ ਦੀ ਜਥੇਬੰਦ ਤਾਕਤ ਨੂੰ ਬਲ ਪ੍ਰਦਾਨ ਕਰੇਗਾ। ਉਹਨਾਂ ਆਖਿਆ ਕਿ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋ ਰਹੀ ਕਾਨਫਰੰਸ ਵਿੱਚ ਦੇਸ਼ ਭਰ ਤੋਂ ਸੱਤ ਸੌ ਤੋਂ ਵੱਧ ਡੈਲੀਗੇਟ ਪਹੁੰਚਣਗੇ। ਆਗੂਆਂ ਨੇ ਆਖਿਆ ਕਿ 20 ਸਤੰਬਰ ਨੂੰ ਜਲੰਧਰ ਵਿੱਚ ਕਿਸਾਨਾਂ ਦੀ ਵੱਡੀ ਰੈਲੀ ਕਰਕੇ ਕਾਨਫਰੰਸ ਦਾ ਅਗਾਜ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਦਫ਼ਤਰ ਸਕੱਤਰ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਗੋਗੀ ਸਿੰਘ, ਦਰਸ਼ਣ ਸਿੰਘ ਛਪਾਰ, ਦਰਸ਼ਣ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ