ਕਿਸਾਨਾਂ ਦੇ ਵਫ਼ਦ ਵੱਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ


ਡੇਹਲੋ-24 ਜੁਲਾਈ,  


ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਸਭਾ ਦੇ  ਵਫ਼ਦ ਵੱਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਦਿਓਲ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ਤੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ  ਮੁਲਾਕਾਤ ਦੌਰਾਨ ਕਿਸਾਨਾਂ ਦੇ ਮੰਡੀ ਨਾਲ ਸਬੰਧਤ ਦਰਪੇਸ਼ ਮੁੱਖ ਸਮੱਸਿਆਵਾਂ ਅਤੇ ਹੋਰ ਭਲਾਈ ਮੰਗਾਂ ਬਾਰੇ ਚੇਅਰਮੈਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ।

ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਫ਼ਸਲਾਂ ਦੀ ਸੁਚੱਜੀ ਖ਼ਰੀਦ, ਲਿਫ਼ਟਿੰਗ ਦੇ ਪ੍ਰਬੰਧਾਂ, ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਉਣ ਵਾਲੀਆਂ ਸੰਭਾਵੀ ਮੁਸ਼ਕਿਲਾਂ ਤੋਂ ਪਹਿਲਾਂ ਹੀ ਨਿਪਟਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ ਗਈ। ਉਹਨਾਂ ਸੀਜਨ ਦੌਰਾਨ ਮੰਡੀਆਂ ਵਿੱਚ ਕੰਪਿਊਟਰ ਕੰਢੇ ਨਾਲ ਤੋਲਾਈ, ਮਾਪਦੰਡ ਤੋ ਵੱਧ ਫਸਲ ਤੋਲਣ ਵਾਲੇ ਆੜ੍ਹਤੀਆਂ ਤੇ ਤੋਲਿਆਂ ਉਪਰ ਚੋਰੀ ਦਾ ਪਰਚਾ ਦਰਜ ਕਰਨ, ਮੰਡੀਆਂ ‘ਚ ਕੁੱਝ ਅਧਿਕਾਰੀਆਂ ਵੱਲੋਂ ਕੀਤਾ ਜਾਂਦਾ  ਭ੍ਰਿਸ਼ਟਾਚਾਰ ਰੋਕਣ ਤੇ ਉਹਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ। 

ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਦਿਓਲ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਧਿਆਨਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਮਾਰਕੀਟ ਕਮੇਟੀ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਪਹਿਲ ਦੇ ਆਧਾਰ 'ਤੇ ਹੱਲ ਲਈ ਵਚਨਬੱਧ ਹੈ ਅਤੇ ਚੁੱਕੇ ਗਏ ਮੁੱਦਿਆਂ 'ਤੇ ਤੁਰੰਤ ਯੋਗ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਵਫ਼ਦ ਵੱਲੋ ਉਹਨਾਂ ਨੂੰ ਮੰਗ ਪੱਤਰ ਵੀ ਸੋਪਿਆ ਗਿਆ। ਵਫ਼ਦ ਵਿੱਚ ਹੋਰਨਾ ਤੋ ਇਲਾਵਾ ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ, ਮਲਕੀਤ ਸਿੰਘ ਗਰੇਵਾਲ, ਯੂਥ ਕਲੱਬ ਦੇ ਆਗੂ ਦਿਲਜੋਤ ਸਿੰਘ ਗਰੇਵਾਲ, ਖੇਤੀਬਾੜੀ ਸੁਸਾਇਟੀ ਦੇ ਸੈਕਟਰੀ ਬਲਦੇਵ ਸਿੰਘ ਵੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

*20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਕਿਸਾਨਾਂ ਦੀ ਦੇਸ਼ ਪੱਧਰ ਦੀ ਕਾਨਫਰੰਸ ਅਤੇ ਰੈਲੀ ਦੀ ਸਫਲਤਾ ਲਈ ਕਿਸਾਨ ਆਗੂਆਂ ਦੀ ਵਿਸ਼ਾਲ ਤਿਆਰੀ ਮੀਟਿੰਗ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ